ਪੰਨਾ:ਲਹਿਰਾਂ ਦੇ ਹਾਰ.pdf/75

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਕੋਇਲ ਦੇ ਬੱਚੇ ਕਾਂਵਾਂ ਦੇ ਆਲ੍ਹਣੇ।

ਕੋਇਲ ਕੁਕੇਂਦੀ ਆ ਗਈ,
ਬੋਲੀ ਪਿਆਰੀ ਪਾ ਗਈ,
ਜੀ ਵੜਦਿਆਂ ਜੀ ਭਾ ਗਈ,
ਉੱਚੜ-ਓ-ਚਿੱਤੀ ਲਾ ਗਈ,
ਹੁਣ ਜੀ ਨ ਲਗਦਾ ਆਲ੍ਹਣੇ
ਰੋਂਦੇ ਨੀ ਮਾਪੇ ਪਾਲਣੇ ।੧।

ਬੱਚੇ ਉਡਾਰੀ ਮਾਰਦੇ,
ਖਾ ਖਾ ਤਣੁੱਕੇ ਪ੍ਯਾਰ ਦੇ,
ਮਗਰੇ ਅਵਾਜ਼ ਸਿਧਾਰਦੇ,
ਪਰ ਕਾਉਂ ਫੜ ਫੜ ਮਾਰਦੇ,
ਬੰਨ੍ਹ ਬੰਨ੍ਹ ਕੇ ਰਖਦੇ ਆਲ੍ਹਣੇ,
ਕਰਦੇ ਅਨੇਕਾਂ ਟਾਲਣੇ ।੨।

ਖਿੱਚ ਆ ਅਗੰਮੋਂ ਪੈ ਗਈ,
ਜੋ ਜੀ ਚੁਰਾ ਕੇ ਲੈ ਗਈ,
ਉੱਡਣ ਹੀ ਉੱਡਣ ਦੈ ਗਈ,
ਘਰ-ਵੱਸਣਾਂ ਕਰ ਛੈ ਗਈ,
ਵਾਹ ਲਾਣ ਚੋਗ ਖੁਆਲਣੇ,
ਬੱਚੇ ਨ ਠਹਿਰਨ ਆਲ੍ਹਣੇ ।੩।

ਕਾਂ ਸੋਚਦੇ ਬਹਿ ਰੁੱਖ ਤੇ,
ਬੱਚੇ ਅਸਾਡੀ ਕੁੱਖ ਦੇ,


-੭੧-