ਪੰਨਾ:ਲਹਿਰ ਹੁਲਾਰੇ.pdf/16

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਵਲਵਲਾ


ਜਿਨ੍ਹਾਂ ਉਚਆਈਆਂ ਉਤੋਂ
ਬੁੱਧੀ ਖੰਭ ਸਾੜ ਢੱਠੀ
ਮੱਲੋ ਮੱਲੀ ਓਥੇ ਦਿਲ
ਮਾਰਦਾ ਉਡਾਰੀਆਂ,

ਪ੍ਯਾਲੇ ਅਣਡਿੱਠੇ ਨਾਲ
ਬੁੱਲ੍ਹ ਲੱਗ ਜਾਣ ਓਥੇ
ਰਸ ਤੇ ਸਰੂਰ ਚੜ੍ਹੇ
ਝੂਮਾਂ ਆਉਣ ਪ੍ਯਾਰੀਆਂ,

'ਗ੍ਯਾਨੀ' ਸਾਨੂੰ ਹੋੜਦਾ ਤੇ
'ਵਹਿਮੀ ਢੋਲਾ' ਆਖਦਾ ਏ:-
'ਮਾਰੇ ਗਏ ਜਿਨ੍ਹਾਂ ਲਾਈਆਂ
ਬੁੱਧੋਂ ਪਾਰ ਤਾਰੀਆਂ !'

'ਬੈਠ ਵੇ ਗਿਆਨੀ ! ਬੁੱਧੀ-
ਮੰਡਲੇ ਦੀ ਕੈਦ ਵਿੱਚ
'ਵਲਵਲੇ ਦੇ ਦੇਸ਼' ਸਾਡੀਆਂ
ਲੱਗ ਗਈਆਂ ਯਾਰੀਆਂ ।'

-੧੨-