ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/120

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਰਤਨ ਸਿੰਘ ਕੁਕੜਾਂ ਦਾ
ਜੀਹਦੇ ਚਲਦੇ ਮੁਕੱਦਮੇਂ ਭਾਰੀ
ਥਾਣੇਦਾਰਾ ਚੜ੍ਹ ਘੋੜੀ
ਤੇਰਾ ਯਾਰ ਕੁਟਿਆ ਪਟਵਾਰੀ
ਥਾਣੇਦਾਰ ਤਿੰਨ ਚੜ੍ਹਗੇ
ਨਾਲੇ ਪੁਲਸ ਚੜ੍ਹੀ ਸੀ ਸਾਰੀ
ਇਸੂ ਧੂਰੀ ਦਾ
ਜਿਹੜਾ ਡਾਂਗ ਬਹਾਦਰ ਭਾਰੀ
ਮੰਗੂ ਖੇੜੀ ਦਾ
ਜੀਹਨੇ ਪੁੱਠੇ ਹੱਥ ਦੀ ਗੰਡਾਸੀ ਮਾਰੀ
ਠਾਣੇਦਾਰ ਐਂ ਡਿਗਿਆ
ਜਿਵੇਂ ਹਲ ਤੋਂ ਡਿਗੇ ਪੰਜਾਲੀ
ਕਾਹਨੂੰ ਛੇੜੀ ਸੀ -
ਨਾਗਾਂ ਦੀ ਪਟਿਆਰੀ

ਥਾਣੇਦਾਰ ਤੇ ਡਿਪਟੀ ਦੀਆਂ ਲੰਬੀਆਂ ਤਰੀਕਾਂ ਤੋਂ ਅੱਕੇ ਹੋਏ ਗੱਭਰੂ ਵੰਗਾਰ ਉਠਦੇ ਹਨ:-

ਧਾਵੇ ਧਾਵੇ ਧਾਵੇ
ਡੱਬਾ ਕੁੱਤਾ ਮਿੱਤਰਾਂ ਦਾ
ਠਾਣੇਦਾਰ ਦੀ ਕੁੜੀ ਨੂੰ ਚੱਕ ਲਿਆਵੇ
ਭੈਣ ਚੱਕੇ ਡਿਪਟੀ ਦੀ
ਜਿਹੜਾ ਲੰਬੀਆਂ ਤਰੀਕਾਂ ਪਾਵੇ
ਰਾਹ ਸੰਗਰੂਰਾਂ ਦੇ
ਕੱਚੀ ਮਲਮਲ ਉਡਦੀ ਜਾਵੇ
ਉਡਦੀ ਮਲਮਲ ਤੇ
ਤੋਤਾ ਝਪਟ ਚਲਾਵੇ
ਮੇਲੋ ਦਾ ਯਾਰ ਯਾਰੋ
ਰੁਸ ਕੇ ਚੀਨ ਨੂੰ ਜਾਵੇ
ਖੂਹ ਵਿਚੋਂ ਬੋਲ ਪੂਰਨਾਂ
ਤੈਨੂੰ ਗੋਰਖ ਨਾਥ ਬੁਲਾਵੇ

ਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 116