ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/139

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਹੱਥ ਦੀ ਵੇ ਦੇਵਾਂ ਤੁਹਾਨੂੰ ਮੁੰਦਰੀ
ਗਲ ਦਾ ਨੌ ਲੱਖਾ ਹਾਰ
ਸਾਵਣ ਆਇਆ।

ਸੁਹਰੇ ਗਈ ਭੈਣ ਨੂੰ ਵੀਰ ਲੈਣ ਆਉਂਦਾ ਹੈ... ਸੱਸ-ਨਨਾਣ ਮੱਥੇ ਵਟ ਪਾ ਲੈਂਦੀਆਂ ਹਨ... ਉਹ ਵੀਰ ਪਾਸੋਂ ਬੜੇ ਚਾਅ ਨਾਲ਼ ਆਪਣੇ ਪੇਕੇ ਪਰਿਵਾਰ ਦੀ ਸੁਖ ਸਾਂਦ ਪੁੱਛਦੀ ਹੈ। ਗੀਤ ਦੇ ਬੋਲ ਹਨ:-

ਸਾਵਣ ਆਇਆ ਨੀ ਸੱਸੀਏ
ਸਾਵਣ ਆਇਆ
ਇਕ ਤਾਂ ਆਇਆ ਮੇਰੀ ਅੰਮੀ ਦਾ ਜਾਇਆ
ਚੜ੍ਹਦੇ ਸਾਵਣ ਮੇਰਾ ਵੀਰੇ ਨੀ ਆਇਆ
ਆ ਜਾ ਵੇ ਵੀਰਾ
ਸੱਸ ਨਨਾਣ ਮੁਖ ਮੋੜਿਆ

ਆ ਜਾ ਵੀਰਾ ਚੜ੍ਹ ਉੱਚੀ ਅਟਾਰੀ
ਮੇਰੇ ਕਾਨ੍ਹ ਉਸਾਰੀ
ਦੇ ਜਾ ਵੀਰਾ ਮੇਰੀ ਮਾਂ ਦੇ ਸੁਨੇਹੜੇ
ਮਾਂ ਤਾਂ ਤੇਰੀ ਭੈਣੇਂ ਪਲੰਘੇ ਬਠਾਈ
ਪਲੰਘੇ ਪੀਹੜੇ ਬਠਾਈ
ਸਾਥ ਅਟੇਰਨ ਸੂਹੀ ਰੰਗਲੀ ਰਾਮ

ਆ ਵੇ ਵੀਰਾ ਚੜ੍ਹੀਏ ਉੱਚੀ ਅਟਾਰੀ
ਮੇਰੇ ਕਾਨ੍ਹ ਉਸਾਰੀ
ਦੇ ਜਾ ਮੇਰੀ ਭਾਬੋ ਦੇ ਸੁਨੇਹੜੇ ਰਾਮ
ਭਾਬੋ ਤਾਂ ਤੇਰੀ ਬੀਬੀ ਗੀਗੜਾ ਜਾਇਆ
ਨੀ ਤੇਰਾ ਭਤੀਜੜਾ ਜਾਇਆ
ਉਠਦੀ ਬਹਿੰਦੀ ਦਿੰਦੀ ਲੋਰੀਆਂ ਰਾਮ

ਆ ਵੇ ਵੀਰਾ ਚੜ੍ਹ ਉੱਚੀ ਅਟਾਰੀ
ਮੇਰੇ ਕਾਨ੍ਹ ਉਸਾਰੀ

ਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 135