ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/16

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਵੇ ਕੋਈ ਪੁੱਛਦਾ ਨਾ ਬਾਤਾਂ ਅੱਖੀਆਂ ਜਲ ਭਰ ਆਈਆਂ ਨੀ ਮਾਏਂ ਅੱਖੀਆਂ ਡੁੱਲ੍ਹ, ਡੁੱਲ੍ਹ ਪੈਂਦੀਆਂ ਨੀ ਮਾਏ ਇਕ ਰਾਤ ਦੇ ਹਨੇਰੀ ਦੂਜਾ ਦੇਸ ਵੇ ਪਰਾਇਆ

ਪੀਹ ਪੀਹ ਵੇ ਮੈਂ ਭਰਦੀ ਭੜੋਲੇ ਆਪਣਿਆਂ ਵੀਰਾਂ ਬਾਝੋਂ ਕੋਈ ਮੁੱਖੋਂ ਨਾ ਬੋਲੇ ਅੱਖੀਆਂ ਜਲ ਭਰ ਆਈਆਂ ਨੀ ਮਾਏਂ ਅੱਖੀਆਂ ਡੁੱਲ੍ਹ ਡੁੱਲ੍ਹ ਪੈਂਦੀਆਂ ਨੀ ਮਾਏਂ

ਸੁਣ ਊਠਾਂ ਵਾਲਿਓ ਵੇ ਕੀ ਲੱਦ ਸੀ ਰੜਕੇ ਉਹ ਦਿਨ ਭੁੱਲ ਗਏ. ਵੇ ਜਦੋਂ ਉੱਠ ਗਏ ਸੀ ਤੜਕੇ ਅੱਖੀਆਂ ਜਲ ਭਰ ਆਈਆਂ ਨੀ ਮਾਏਂ ਅੱਖੀਆਂ ਡੁੱਲ੍ਹ ਡੁੱਲ੍ਹ ਪੈਂਦੀਆਂ ਨੀ ਮਾਏਂ

ਸੁਣ ਊਠਾਂ ਵਾਲਿਓ ਵੇ ਕੀ ਲੱਦ ਲਈਆਂ ਸੀ ਬਾਹੀਆਂ ਜੇ ਤੈਂ ਨੌਕਰ ਸੀ ਜਾਣਾ ਅਸੀਂ ਕਾਹਨੂੰ ਸੀ ਵਿਆਹੀਆਂ ਅੱਖੀਆਂ ਜਲ ਭਰ ਆਈਆਂ ਨੀ ਮਾਏਂ ਅੱਖੀਆਂ ਡੁੱਲ੍ਹ ਡੁੱਲ੍ਹ ਪੈਂਦੀਆਂ ਨੀ ਮਾਏਂ

ਸਮਾਜਿਕ ਰਿਸ਼ਤਿਆਂ ਤੋਂ ਬਿਨਾਂ ਦੇਸ਼ ਭਗਤਾਂ, ਗੁਰੂਆਂ ਅਤੇ ਪੀਰਾਂ ਫ਼ਕੀਰਾਂ ਦਾ ਜ਼ਿਕਰ ਵੀ ਲੋਕ ਗੀਤਾਂ ਵਿੱਚ ਆਉਂਦਾ ਹੈ। ਪੰਜਾਬ ਦੀਆਂ ਪ੍ਰੀਤ ਕਹਾਣੀਆਂ ਹੀਰ ਰਾਂਝਾ, ਸੋਹਣੀ ਮਹੀਂਵਾਲ, ਮਿਰਜ਼ਾ ਸਾਹਿਬਾਂ, ਸੱਸੀ ਪੁੰਨੂੰ, ਰੋਡਾ ਜਲਾਲੀ, ਇੰਦਰ ਬੇਗੋ, ਸੋਹਣਾ ਜ਼ੈਨੀ ਅਤੇ ਕਾਕਾ ਪ੍ਰਤਾਪੀ ਦੀ ਦਿਲ ਹੂਲਵੀਂ ਮੁਹੱਬਤ ਨੂੰ ਪੰਜਾਬੀ ਮੁਟਿਆਰਾਂ ਨੇ ਬੜੀਆਂ ਲਟਕਾਂ ਨਾਲ ਗਾਂਵਿਆ ਹੈ।

ਪੰਜਾਬੀ ਲੋਕ ਗੀਤ ਕਈ ਰੂਪਾਂ ਵਿੱਚ ਮਿਲਦੇ ਹਨ। ਲੋਰੀਆਂ, ਇਕਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 12