ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/166

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲੋਕ ਨਾਇਕ ਸੁੱਚਾ ਸਿੰਘ ਸੂਰਮਾ

ਪੁਰਾਤਨ ਸਮੇਂ ਤੋਂ ਹੀ ਪੰਜਾਬ ਦਾ ਲੋਕ ਮਾਨਸ ਉਨ੍ਹਾਂ ਯੋਧਿਆਂ ਤੇ ਸੂਰਬੀਰਾਂ ਨੂੰ ਆਪਣੀ ਦਿਲ ਤਖ਼ਤੀ 'ਤੇ ਬਿਠਾਉਂਦਾ ਆਇਆ ਹੈ ਜੋ ਆਪਣੇ ਸਮਾਜ, ਭਾਈਚਾਰੇ, ਸਵੈ-ਅਣਖ ਤੇ ਸਵੈਮਾਨ ਲਈ ਜੂਝਦੇ ਹੋਏ ਸੂਰਮਤਾਈ ਵਾਲੇ ਕਾਰਨਾਮੇ ਕਰ ਵਿਖਾਉਂਦੇ ਰਹੇ ਹਨ। ਇਹ ਸੂਰਬੀਰ ਯੋਧੇ ਜਨ ਸਾਧਾਰਨ ਲਈ ਇਕ ਆਦਰਸ਼ ਸਨ ਤੇ ਲੋਕ ਕਵੀ ਇਨ੍ਹਾਂ ਲੋਕ ਨਾਇਕਾਂ ਦੀ ਜੀਵਨ ਕਹਾਣੀ ਆਪਣੇ ਕਿੱਸਿਆਂ ਵਿੱਚ ਬੜਿਆਂ ਲਟਕਾਂ ਨਾਲ ਬਿਆਨ ਕਰਦੇ ਰਹੇ ਹਨ। ਦੁੱਲਾ ਭੱਟੀ, ਜਿਊਣਾ ਮੌੜ, ਰਾਜਾ ਰਸਾਲੂ, ਮਿਰਜ਼ਾ ਅਤੇ ਸੁੱਚਾ ਸਿੰਘ ਸੂਰਮਾ ਪੰਜਾਬੀਆਂ ਦੇ ਹਰਮਨ ਪਿਆਰੇ ਲੋਕ ਨਾਇਨ ਹਨ।

ਸੁੱਚਾ ਸਿੰਘ ਸੂਰਮਾ ਪੰਜਾਬ ਦੇ ਮਾਲਵੇ ਦੇ ਇਲਾਕੇ ਦਾ ਪ੍ਰਸਿੱਧ ਡਾਕੂ ਹੋਇਆ ਹੈ ਜਿਸ ਨੂੰ ਹਾਲਾਤ ਨੇ ਡਾਕੇ ਮਾਰਨ ਲਈ ਮਜ਼ਬੂਰ ਕਰ ਦਿੱਤਾ ਸੀ। ਉਹ ਬੜਾ ਬਹਾਦਰ, ਨਿਰਭੈ, ਗਊ ਗ਼ਰੀਬ ਦੀ ਰੱਖਿਆ ਕਰਨ ਵਾਲਾ ਅਤੇ ਅਣਖਸਵੈਮਾਨ ਲਈ ਜਾਨ ਹੂਲਣ ਵਾਲਾ ਗੱਭਰੂ ਸੀ ਜਿਸ ਦੀਆਂ ਵਾਰਾਂ ਪੰਜਾਬੀ ਬੜੇ ਉਤਸ਼ਾਹ ਨਾਲ ਗਾਉਂਦੇ ਹਨ: ਵਿੱਚ ਸਮਾਹਾਂ ਦੇ ਜਨਮਿਆ ਸੁੱਚਾ ਸਿੰਘ ਜੁਆਨ ਕੱਟ ਗਿਆ ਦਿਨੇ ਚਾਰ ਜੋ ਜਾਣੇ ਕੁੱਲ ਜਹਾਨ। ਗੱਲ ਅੰਗਰੇਜ਼ਾਂ ਦੇ ਰਾਜ ਵੇਲੇ ਦੀ ਹੈ। ਰਿਆਸਤ ਪਟਿਆਲਾ ਦੇ ਪਿੰਡ ਸਮਾਂਹ ਵਿੱਚ ਅਤਰ ਸਿੰਘ ਦੇ ਘਰ ਸੁੱਚੇ ਦਾ ਜਨਮ ਹੋਇਆ। ਬਚਪਨ ਵਿੱਚ ਹੀ ਉਹਦੇ ਮਾਂ-ਬਾਪ ਮਰ ਗਏ। ਉਹਦੇ ਵੱਡੇ ਭਰਾ ਨਰੈਣੇ ਨੇ ਉਹਦੀ ਪਾਲਣਾ ਪੋਸ਼ਣਾ ਕੀਤੀ। ਉਹ ਬਹੁਤ ਥੋੜੀ ਜ਼ਮੀਨ ਦੇ ਮਾਲਕ ਸਨ। ਗੁਜ਼ਾਰਾ ਬੜੀ ਮੁਸ਼ਕਲ ਨਾਲ ਹੋ ਰਿਹਾ ਸੀ। ਰੁਲ ਖੁਲ ਕੇ ਪਲਦਾ ਸੁੱਚਾ ਜਵਾਨੀ ਦੀਆਂ ਬਰੂਹਾਂ 'ਤੇ ਪੁੱਜ ਗਿਆ ... ਗੁੰਦਵਾਂ ਤੇ ਛਾਂਟਵਾਂ ਸਰੀਰ, ਚੋ-ਚੋਂ ਪੈਂਦਾ ਗੁਲਾਬੀ ਭਾਅ ਮਾਰਦਾ ਰੰਗ ਰਾਹ ਜਾਂਦਿਆਂ ਦੇ ਦਿਲ ਧੂਹ ਕੇ ਲੈ ਜਾਂਦਾ: ਛੈਲ ਛਬੀਲਾ ਨਿਕਲਿਆ ਸੁੱਚਾ, ਭਰਿਆ ਨਾਲ ਜਵਾਨੀ ਸੋਹਣਾ ਰੂਪ ਸੁੰਦਰ ਸੀ ਵਸਦਾ, ਨੈਣ ਭਰੇ ਮਸਤਾਨੀ ਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 162