ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/193

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ



 ਕੋਠੇ ਲਈਂ ਚੜ੍ਹਾ
ਚੰਗੇ ਜਿਹੇ ਨੂੰ ਦੇਖ ਕੇ
ਮੈਥੋਂ ਛੋਟੀ ਨੂੰ ਲਈਂ ਵਿਆਹ
ਹਾਏ ਵੇ ਪੁੰਨੂੰ ਜ਼ਾਲਮਾਂ
ਹਾਏ ਵੇ ਦਿਲਾਂ ਦਿਆ ਮਹਿਰਮਾ
ਸੁੱਤੀ ਨੂੰ ਛੋਡ ਕੇ ਨਾ ਜਾਈਂ ਵੇ।

ਪਰ ਪ੍ਰਦੇਸੀ ਪੁਨੂੰ ਨੂੰ ਲਾਦੀ ਲਦਕੇ ਲੈ ਜਾਂਦੇ ਹਨ। ਗੋਰੀ ਨੂੰ ਉਸਦੀ ਮਾਂ ਪੁੰਨੂੰ ਦਾ ਪਿੱਛਾ ਕਰਨ ਤੋਂ ਹੋੜਦੀ ਹੈ:-

 ਲਾਦੀ ਲਦੇ ਗਏ
ਕੀਲੇ ਪਟ ਗਏ
ਭਾਵੇਂ ਮਾਏਂ ਸੁਣੇ
ਭਾਵੇਂ ਪਿਓ ਸੁਣੇ
ਮੈਂ ਤਾਂ ਉਠ ਜਾਣੈ
ਨਾਲ਼ ਲਾਦੀਆਂ ਦੇ
ਅੰਦਰ ਬੜ ਜਾਂ ਧੀਏ
ਗੱਲਾਂ ਕਰਲੈ ਧੀਏ
ਅਸੀਂ ਪੱਟ ਦਿੱਤੇ
ਇਨ੍ਹਾਂ ਲਾਦੀਆਂ ਨੇ
ਬੇਲਾਂ ਢੂੰਡ ਫਿਰੀ
ਅੱਖਾਂ ਲਾਲ ਹੋਈਆਂ
ਪੰਘੂੜਾ ਭੰਨ ਸੁੱਟਿਆਂ
ਲਾਲ ਬਾਰੀਆਂ ਦਾ।

ਗੋਰੀ ਕਲਾਲਾਂ ਨੂੰ ਦੁਰਾ ਸੀਸਾਂ ਦੇਂਦੀ ਹੈ ਜਿਨ੍ਹਾਂ ਨੇ ਉਸ ਦੇ ਪੁੰਨੂੰ ਨੂੰ ਸ਼ਰਾਬੀ ਕਰਕੇ ਬੇਹੋਸ਼ ਕਰਕੇ ਉਸ ਨਾਲ਼ੋਂ ਵਿਛੋੜ ਲਿਆ:-

 ਮਰਨ ਕਲਾਲ ਜਗ ਹੋਵਣ ਥੋੜੇ
ਮੇਰਾ ਪੁੰਨੂੰ ਸ਼ਰਾਬੀ ਕੀਤਾ
ਸ਼ਹਿਰ ਭੰਬੋਰ ਦੀਆਂ ਭੀੜੀਆਂ ਗਲੀਆਂ
ਪੁੰਨੂੰ ਲੰਘ ਗਿਆ ਚੁੱਪ ਕੀਤਾ

ਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 189