ਅੱਧੀ ਰਾਤ ਹੋ ਚੁੱਕੀ ਏ, ਕੁਝ ਸੋਚ, ਕੁਝ ਉਪਾ ਕਰ।"
ਬਾਹਰੋਂ ਮਿਰਜ਼ੇ ਦੀ ਬੱਕੀ ਹਿਣਹਣਾਈ।
ਤੇ ਮਿਰਜ਼ਾ ਸਾਹਿਬਾਂ ਨੂੰ ਬੱਕੀ ਤੇ ਚੜ੍ਹਾਕੇ ਦਾਨਾਬਾਦ ਨੂੰ ਨੱਸ ਟੁਰਿਆ।
ਕਾਜ਼ੀ ਹੋਰੀਂ ਨਿਕਾਹ ਪੜ੍ਹਾਉਣ ਲਈ ਪੁੱਜ ਗਏ। ਖੀਵੇ ਹੋਰਾਂ ਸਾਰਾ ਘਰ ਛਾਣ ਮਾਰਿਆ, ਸਾਹਿਬਾਂ ਕਿਧਰੇ ਵਖਾਈ ਨਾ ਦਿੱਤੀ। ਕਿਸੇ ਆਖਿਆ, "ਰਾਤੀਂ ਮੈਂ ਮਿਰਜ਼ੇ ਨੂੰ ਆਉਂਦੇ ਵੇਖਿਆ ਹੈ। ਹੋ ਸਕਦਾ ਹੈ ਉਹ ਹੀ ਸਾਹਿਬਾਂ ਨੂੰ ਉਧਾਲ ਕੇ ਲੈ ਗਿਆ ਹੋਵੇ।"
ਸਾਹਿਬਾਂ ਦੇ ਭਰਾ ਸ਼ਮੀਰ ਤੇ ਝੁਮਰਾ ਦੋ ਬਾਹਰਾਂ ਬਣਾ ਕੇ ਦਾਨਾਬਾਦ ਦੇ ਰਸਤੇ ਪੈ ਗਏ। ਘੋੜੀਆਂ ਅਤੇ ਉਠਾਂ ਦੀ ਧੂੜ ਇੱਕ ਤੁਫ਼ਾਨੀ ਹਨੇਰੀ ਵਾਂਗ ਦਾਨਾਬਾਦ ਵੱਲ ਵੱਧਣ ਲੱਗੀ।
ਓਧਰ ਮਿਰਜ਼ੇ ਦੀ ਬੱਕੀ ਸਿਰ ਤੋੜ ਦੌੜਦੀ ਦਾਨਾਬਾਦ ਦੇ ਨੇੜੇ ਪੁੱਜ ਗਈ। ਰਾਤ ਦਾ ਉਣੀਂਦਾ ਤੇ ਸਫ਼ਰ ਦਾ ਥਕੇਵਾਂ ਬੱਕੀ ਤੇ ਭਾਰੂ ਹੋ ਗਿਆ।
ਕੁਝ ਪਲ ਸਸਤਾਉਣ ਲਈ ਮਿਰਜ਼ੇ ਨੇ ਬੱਕੀ ਨੂੰ ਜੰਡ ਨਾਲ਼ ਬੰਨ੍ਹ ਦਿੱਤਾ ਤੇ ਆਪ ਸਾਹਿਬਾਂ ਦੇ ਪਟ ਦਾ ਸਰਾਹਣਾ ਲਾਕੇ ਸੌਂ ਗਿਆ।
ਘੋੜੀਆਂ ਦੀਆਂ ਟਾਪਾਂ ਨੇੜੇ ਆਉਂਦੀਆਂ ਗਈਆਂ। ਸਾਹਿਬਾਂ ਨੇ ਮਿਰਜ਼ੇ ਨੂੰ ਹਲੂਣਿਆ, "ਮਿਰਜ਼ਿਆ ਜਾਗ ਖੋਹਲ ਵੈਰੀ ਸਿਰ ਤੇ ਪੁੱਜ ਗਏ ਨੇ।"
ਦੋ ਵਾਹਰਾਂ ਦੇ ਵਿਚਕਾਰ ਉਹ ਘੇਰੇ ਗਏ। ਮਿਰਜ਼ੇ ਨੇ ਬੜੀ ਬਹਾਦਰੀ ਨਾਲ ਉਹਨਾਂ ਦਾ ਮੁਕਾਬਲਾ ਕੀਤਾ। ਉਹਦਾ ਇੱਕ ਇੱਕ ਤੀਰ ਕਈਆਂ ਦੇ ਹੋਸ਼ ਭੁਲਾ ਦਿੰਦਾ। ਸੈਆਂ ਬਾਹਵਾਂ ਦਾ ਮੁਕਾਬਲਾ ਕੱਲਾ ਕਦੋਂ ਤੱਕ ਕਰਦਾ। ਉਹਦਾ ਗੇਲੀ ਜਿਹਾ ਸੁੰਦਰ ਸਰੀਰ ਤੀਰਾਂ ਨਾਲ ਛਲਣੀ ਛਲਣੀ ਹੋ ਗਿਆ ਅਤੇ ਸਾਹਿਬਾਂ ਵੀ ਆਪਣੇ ਪੇਟ ਵਿੱਚ ਕਟਾਰ ਮਾਰ ਕੇ ਮਿਰਜ਼ੇ ਦੀ ਲੋਥ ਤੇ ਜਾ ਡਿੱਗੀ।
ਤੇ ਇੰਜ ਮਿਰਜ਼ਾ ਪੰਜਾਬ ਦੇ ਲੋਕਾਂ ਦੇ ਦਿਲਾਂ ਦਾ ਨਾਇਕ ਬਣ ਗਿਆ ਤੇ ਉਹਦੀਆਂ ਘਰ ਘਰ ਵਾਰਾਂ ਛਿੜ ਪਈਆਂ:
ਤੇਰੀ ਮੇਰੀ ਲੱਗੀ ਦੋਸਤੀ
ਪੜ੍ਹਦਾ ਨਾਲ਼ ਪਿਆਰਾਂ
ਸਾਹਿਬਾਂ ਨਾਲ ਲੜਾਵੇ ਨੇਤਰ
ਕਹਿੰਦੇ ਲੋਕ ਹਜ਼ਾਰਾਂ
ਮਿਰਜ਼ੇ ਯਾਰ ਦੀਆਂ
ਘਰ ਘਰ ਛਿੜੀਆਂ ਵਾਰਾਂ।
ਆਪਣੇ ਪਿਆਰੇ ਮਿਰਜ਼ੇ ਲਈ ਪੰਜਾਬ ਦੀ ਗੋਰੀ ਗ਼ਮਾਂ ਦਾ ਤੰਦੂਰ ਬਾਲਦੀ ਹੈ:-
ਹੀਰਿਆ ਹਰਨਾ ਬਾਗੀਂ ਚਰਨਾ
ਲੋਕ ਗੀਤਾਂ ਦੀ ਸਮਾਜਿਕ ਵਿਆਖਿਆ। 195