ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/200

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ



 ਬਾਗੀਂ ਤਾਂ ਹੋ ਗਈ ਚੋਰੀ
ਪਹਿਲੋਂ ਲੰਘ ਗਿਆ ਕੈਂਠੇ ਵਾਲਾ
ਮਗਰੋਂ ਲੰਘ ਗਈ ਗੋਰੀ
ਬੁੱਕ ਬੁੱਕ ਰੋਂਦੀ ਸਾਹਿਬਾਂ ਬਹਿਕੇ
ਜਿੰਦ ਮਾਂ ਨੇ ਖੋਰੀ
ਕੂਕਾਂ ਪੈਣਗੀਆਂ
ਨਿਹੁੰ ਨਾ ਲਗਦੇ ਜ਼ੋਰੀ।

ਗੋਰੀ ਨੂੰ ਆਪਣੇ ਮਿਰਜ਼ੇ ਤੋਂ ਬਿਨਾਂ ਹੋਰ ਕੁਝ ਵੀ ਪੋਂਹਦਾ ਨਹੀਂ:

 ਹੁਜ਼ਰੇ ਸ਼ਾਹ ਹਕੀਮ ਦੇ
ਇੱਕ ਜੱਟੀ ਅਰਜ਼ ਕਰੇ
ਮੈਂ ਬੱਕਰਾ ਦੇਨੀ ਆਂ ਪੀਰ ਦਾ
ਮੇਰੇ ਸਿਰ ਦਾ ਕੰਤ ਮਰੇ
ਪੰਜ ਸਤ ਮਰਨ ਗਵਾਂਢਣਾਂ
ਰਹਿੰਦੀਆਂ ਨੂੰ ਤਾਪ ਚੜ੍ਹੇ
ਹੱਟੀ ਢਹੇ ਕਰਾੜ ਦੀ
ਜਿੱਥੇ ਦੀਵਾ ਨਿਤ ਬਲੇ
ਕੁੱਤੀ ਮਰੇ ਫਕੀਰ ਦੀ
ਜਿਹੜੀ ਚਊਂ ਚਊਂ ਨਿਤ ਕਰੇ
ਗਲੀਆਂ ਹੋਵਣ ਸੁੰਨੀਆਂ
ਵਿੱਚ ਮਿਰਜ਼ਾ ਯਾਰ ਫਿਰੇ

ਮਿਰਜ਼ਾ ਆਪਣੀ ਪਾਕ ਮੁਹੱਬਤ ਲਈ ਕੁਰਬਾਨ ਹੋ ਗਿਆ। ਉਹਦੀ ਬਹਾਦਰੀ ਦੀਆਂ ਵਾਰਾਂ ਅੱਜ ਪੰਜਾਬ ਦੇ ਗਭਰੂਆਂ ਦੇ ਹੋਠਾਂ ਤੇ ਸਜੀਵ ਹਨ:

 ਦਖਣ ਦੇ ਵਲੋਂ ਚੜ੍ਹੀਆਂ ਨੇ ਨ੍ਹੇਰੀਆਂ
ਉਡਦੇ ਨੇ ਗਰਦ ਗਵਾਰ
ਬੁਲਬੁਲਾਂ ਵਰਗੀਆਂ ਘੋੜੀਆਂ
ਉੱਤੇ ਵੀਰਾਂ ਜਹੇ ਅਸਵਾਰ
ਹੱਥੀਂ ਤੇਗਾਂ ਨੰਗੀਆਂ
ਕਰਦੇ ਮਾਰੋ ਮਾਰ
ਵੇ ਤੂੰ ਹੇਠਾਂ ਜੰਡ ਦੇ ਸੌਂ ਗਿਐ
ਜੱਟਾ ਕਰਕੇ ਆ ਗਿਆ ਵਾਰ
ਤੈਨੂੰ ਭੱਜੇ ਨੂੰ ਜਾਣ ਨਾ ਦੇਣਗੇ
ਜੱਟਾ ਜਾਨੋ ਦੇਣਗੇ ਮਾਰ।

ਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 196