ਪੰਨਾ:ਲੋਕ ਗੀਤਾਂ ਦੀ ਸਮਾਜਿਕ ਵਿਆਖਿਆ - ਸੁਖਦੇਵ ਮਾਦਪੁਰੀ.pdf/32

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਇਕ ਸੀ ਘੋੜੀ ਵੀਰਾ ਰਾਵਲੀ
ਗੰਗਾ ਜਮਨਾ ਤੋਂ ਆਈ
ਆਣ ਬੰਨ੍ਹੀ ਬਾਬੇ ਬਾਰ ਮੈਂ
ਕੁਲ ਹੋਈ ਐ ਵਧਾਈ
ਬਾਗ ਪਕੜ ਵੀਰਨ ਚੜ੍ਹ ਗਿਆ
ਅਪਣੀ ਚਤਰਾਈ
ਅਟਣ ਬਟਣ ਉਹਦੇ ਕਪੜੇ
ਕੇਸਰ ਹੋਈ ਛੜਕਾਈ
ਘੋੜੀ ਚੜ੍ਹਿਆ ਮਾਂ ਦਾ ਨੰਦ ਐ ਵੇ
ਜਿਉਂ ਤਾਰਿਆਂ ਦੇ ਵਿੱਚ ਚੰਦ ਐ ਵੇ
ਘੋੜੀ ਚੜ੍ਹ ਵੇ ਵੀਰਾ ਮੱਥੇ ਚੌਰ ਝੁਲੇ
ਘੋੜੀ ਚੜ੍ਹਿਆ ਦਾਦੇ ਦਾ ਪੋਤਾ ਵੇ
ਜਿਉਂ ਹਰਿਆਂ ਬਾਗਾਂ ਦਾ ਤੋਤਾ ਵੇ
ਵੇ ਤੇਰੀ ਘੋੜੀ
ਘੋੜੀ ਚੜ੍ਹ ਵੇ ਵੀਰਾ ਮੱਥੇ ਚੌਰ ਝੁਲੇ
ਘੋੜੀ ਚੜ੍ਹਿਆ ਭੈਣ ਦਾ ਭਾਈ ਐ ਵੇ
ਜਿਉਂ ਸੌਹਰੇ ਕੁਲ ਜਮਾਈ ਐ ਵੇ
ਵੇ ਤੇਰੀ ਘੋੜੀ
ਘੋੜੀ ਚੜ੍ਹ ਵੇ ਵੀਰਾ ਮੱਥੇ ਚੌਰ ਝੁਲੇ।

ਹੋਰ

ਧਨ ਧਨ ਵੇ ਵੀਰਾ ਮਾਂ ਤੇਰੀ
ਜਿਨ੍ਹੇ ਤੂੰ ਕੁੱਖ ਨਮਾਇਆ ਵੇ
ਰਾਜੇ ਜਨਕ ਦੇ ਘਰ ਸੀਤਾ ਜਨਮੀ
ਰਾਮ ਚੰਦਰ ਵਰ ਪਾਇਆ ਵੇ
ਧਨ ਧਨ ਵੇ ਵੀਰਾ ਦਾਈ ਤੇਰੀ
ਜੀਹਨੇ ਤੇਰਾ ਜਨਮ ਸਧਾਇਆ ਵੇ
ਧਨ ਧਨੇ ਵੇ ਵੀਰਾ ਭੈਣ ਤੇਰੀ
ਜੀਹਨੇ ਤੂੰ ਗੋਦ ਘਲਾਇਆ ਵੇ

ਵੀਰ ਦੀ ਜੰਨ ਚੜ੍ਹਦਾ ਹੈ। ਚਾਵਾਂ ਮੱਤੀ ਭੈਣ ਹੇਰੇ ਤੋ ਹੋਰਾ ਲਾਉਂਦੀ ਹੈ:

ਜੰਨ ਚੜ੍ਹੀ ਵੀਰਾ ਹੱਸਕੇ

ਲੋਕ ਗੀਤਾਂ ਦੀ ਸਮਾਜਿਕ ਵਿਆਖਿਆ / 28