ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ
ਵਗਦੇ ਪਾਣੀ
ਪਾਣੀ ਵਗਦੇ ਹੀ ਰਹਿਣ,
ਕਿ ਵਗਦੇ ਸੁੰੰਹਦੇ ਨੇ,
ਖੜੋਂਦੇ ਬੁਸਦੇ ਨੇ,
ਕਿ ਪਾਣੀ ਵਗਦੇ ਹੀ ਰਹਿਣ।
ਜਿੰਦਾਂ ਮਿਲੀਆਂ ਹੀ ਰਹਿਣ,
ਕਿ ਮਿਲੀਆਂ ਜੀਂਦੀਆਂ ਨੇ,
ਵਿਛੜਿਆਂ ਮਰਦੀਆਂ ਨੇ,
ਕਿ ਜਿੰਦਾਂ ਮਿਲੀਆਂ ਹੀ ਰਹਿਣ।
ਰੂਹਾਂ ਉਡਦੀਆਂ ਹੀ ਰਹਿਣ,
ਕਿ ਉਡਿਆਂ ਚੜ੍ਹਦੀਆਂ ਨੇ,
ਅਟਕਿਆਂ ਡਿਗਦੀਆਂ ਨੇ,
ਕਿ ਰੂਹਾਂ ਉਡਦੀਆਂ ਹੀ ਰਹਿਣ।
ਤੇ ਮੈਂ ਟੁਰਦਾ ਹੀ ਰਹਾਂ,
ਕਿ ਟੁਰਿਆਂ ਵਧਦਾ ਹਾਂ,
ਖਲੋਇਆਂ ਘਟਦਾ ਹਾਂ,
ਕਿ ਹਾਂ, ਮੈਂ ਟੁਰਦਾ ਹੀ ਰਹਾਂ।
੧