ਪੰਨਾ:ਵਲੈਤ ਵਾਲੀ ਜਨਮ ਸਾਖੀ.pdf/236

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਚੇਤੁ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨੁ ਵਿਚਿ ਸੁਆਹ॥੩॥ਪਉੜੀ॥ਆਪੀਨੈ ਆਪੁ ਸਾਜਿਓ ਆਪੀਨ੍ਹੈ ਰਚਿਓ ਨਾਉ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ॥ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥ ਕਰਿ ਆਸਣੁ ਡਿਠੋ ਚਾਉ।੧।

⁠ਪਉੜੀਆਂ ਨਉਂ ਹੋਈਆਂ ਏਤੁ ਪਰਥਾਇ ਤਬ ਫਿਰਿ ਪੀਰੁ ਉਠਿ ਖੜਾ ਹੋਆ,ਆਇ ਦਸਤਪੋਸੀ ਕੀਤੀਅਸੁ,ਆਖਿਓਸੁ,‘ਨਾਨਕ !

225