ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੇ ਲਾਇ ਵੇ ਲਾਲੋ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ॥੧॥ ਸਾਹਿਬ ਦੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚ ਆਖੁ ਮਸੋਲਾ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ॥
237