ਸੁਹਾਗ
ਵਿਆਹ ਦਾ ਅਵਸਰ ਪੰਜਾਬੀਆਂ ਲਈ ਅਦੁੱਤੀ ਮਹੌਤਤਾ ਰੌਖਦਾ ਹੈ। ਇਹ ਉਨ੍ਹਾਂ ਦੀ ਜਿੰਦਗੀ ਵਿਚ ਕਈ ਪ੍ਰਕਾਰ ਦੀਆਂ ਮਾਨਸਿਕ ਰਾਹਤਾਂ ਅਤੇ ਰੰਗੀਨੀਆਂ ਲੈ ਕੇ ਆਉਂਦਾ ਹੈ। ਇਸ ਲਈ ਸਮੂਹ ਪੰਜਾਬੀ ਵਿਆਹ ਦੇ ਅਵਸਰ ਨੂੰ ਬੜੀ ਤੀਬਰਤਾ ਨਾਲ ਉਡੀਕਦੇ ਹਨ। ਵਿਆਹ ਕਿਸੇ ਦੇ ਘਰ ਹੁੰਦਾ ਹੈ ਚਾਅ ਸਾਰੇ ਸ਼ਰੀਕੇ ਨੂੰ ਚੜ੍ਹ ਜਾਂਦਾ ਹੈ। ਹਰ ਪਾਸੇ ਖ਼ੁਸ਼ੀਆਂ ਦਾ ਮਾਹੌਲ ਸਿਰਜਿਆ ਜਾਂਦਾ ਹੈ। ਵਿਆਹ ਦੀਆਂ ਵੱਖ-ਵੱਖ ਰੀਤਾਂ ਸਮੇਂ ਗਾਏ ਜਾਂਦੇ ਲੋਕ ਗੀਤ ਸੁਹਾਗ, ਘੋੜੀਆਂ, ਸਿਠਣੀਆਂ, ਹੇਅਰੇ ਅਤੇ ਛੰਦ ਪਰਾਗੇ ਆਦਿ ਗੀਤ ਵਿਆਹ ਸਮਾਗਮਾਂ ਵਿਚ ਖ਼ੁਸ਼ੀਆਂ ਖੇੜਿਆਂ ਅਤੇ ਮੌਜ ਮਸਤੀ ਦਾ ਸੰਚਾਰ ਕਰਦੇ ਹਨ।
ਸੁਹਾਗ ਅਤੇ ਘੋੜੀਆਂ ਵਿਆਹ ਦੇ ਪ੍ਰਮੁੱਖ ਲੋਕ-ਗੀਤ ਹਨ। ਧੀ ਵਾਲੇ ਘਰ ਸੁਹਾਗ ਗਾਏ ਜਾਂਦੇ ਹਨ ਅਤੇ ਮੁਡੇ ਵਾਲੇ ਘਰ ਘੋੜੀਆਂ ਗਾਉਣ ਦੀ ਪਰੰਪਰਾ ਹੈ। ਵਿਆਹ ਵਾਲੇ ਦਿਨ ਤੋਂ ਇਕ ਮਹੀਨਾ ਪਹਿਲਾਂ ਮੁੰਡੇ ਕੁੜੀ ਦੇ ਘਰਾਂ ਵਿਚ ਗਾਉਣ ਸ਼ੁਰੂ ਹੋ ਜਾਂਦਾ ਹੈ ਜਿਸ ਨੂੰ ਗਾਉਣ ਬਠਾਉਣਾ ਆਖਦੇ ਹਨ। ਰਾਤ ਸਮੇਂ ਤੀਵੀਆਂ ਵਿਆਹ ਵਾਲ਼ੇ ਘਰ ਆ ਕੇ ਘੋੜੀਆਂ ਤੇ ਸੁਹਾਗ ਗਾ ਕੇ ਕੋਈ ਸਮਾਂ ਬੰਨ੍ਹ ਦੇਂਦੀਆਂ ਹਨ। ਆਮ ਕਰਕੇ ਜਨਾਨੀਆਂ ਇਹ ਗੀਤ ਜੋਟੇ ਬਣਾ ਕੇ ਲੰਬੀ ਹੇਕ ਨਾਲ ਗਾਉਂਦੀਆਂ ਹਨ। ਕਈ ਵਾਰ ਸਮੂਹਿਕ ਰੂਪ ਵਿਚ ਗਾ ਲੈਂਦੀਆਂ ਹਨ। ਇਨ੍ਹਾਂ ਤੋਂ ਬਿਨਾਂ ਹੋਰ ਗੀਤ ਵੀ ਵੱਖ-ਵੱਖ ਰੀਤਾਂ ਸਮੇਂ ਗਾਏ ਜਾਂਦੇ ਹਨ ਜਿਨ੍ਹਾਂ ਨੂੰ ਸ਼ਗਨਾਂ ਦੇ ਗੀਤ ਆਖਦੇ ਹਨ।
ਸੁਹਾਗ ਔਰਤਾਂ ਦੇ ਮਨੋਭਾਵਾਂ ਦੀ ਤਰਜਮਾਨੀ ਕਰਨ ਵਾਲੇ ਗੀਤ ਹਨ। ਮੂਲ ਰੂਪ ਵਿਚ ਪੰਜਾਬੀ ਸਭਿਆਚਾਰ ਕਿਸਾਨੀ ਸਭਿਆਚਾਰ ਹੈ। ਮਰਦ ਦੀ ਸਰਦਾਰੀ ਕਾਰਨ ਔਰਤ ਸਦੀਆਂ ਤੋਂ ਦਬੀ ਰਹੀ ਹੈ- ਪੇਕੇ ਘਰ ਵਿਚ ਉਸ ਨੂੰ ਕਈ ਇਕ ਪਰਿਵਾਰਕ ਅਤੇ ਸਮਾਜਿਕ ਬੰਦਸ਼ਾਂ ਵਿਚ ਰਹਿਣਾ ਪੈਂਦਾ ਹੈ ਉਹ ਆਪਣੇ ਮਨ ਦੀ ਗੱਲ ਖੋਹਲ ਕੇ ਨਾ ਆਪਣੇ ਬਾਬਲ ਨਾਲ਼ ਕਰ ਸਕਦੀ ਹੈ ਨਾ ਪਰਿਵਾਰ ਦੇ ਹੋਰ ਜੀਆਂ ਨਾਲ। ਸਹੁਰੇ ਘਰ ਵਿਚ ਵੀ ਉਸ ਨੂੰ ਸੈਆਂ ਸਮਾਜੀ ਬੰਦਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿਆਹ ਦੇ ਅਵਸਰ 'ਤੇ ਗਾਏ ਜਾਂਦੇ ਸੁਹਾਗ ਗੀਤ ਉਸ ਨੂੰ
ਵਿਆਹ ਦੇ ਗੀਤ/ 9