ਪੰਨਾ:ਵਿਆਹ ਦੇ ਗੀਤ – ਸੁਖਦੇਵ ਮਾਦਪੁਰੀ.pdf/112

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਕੌਣ ਦਾਰੀ ਦਾ ਰਸੀਆ
ਕੌਣ ਲਿਆਵੇ ਪਾਣੀ
ਦਿਓਰ ਦਾਰੀ ਦਾ ਰਸੀਆ
ਓਹੋ ਲਿਆਵੇ ਪਾਣੀ
ਨੀ ਸਰ ਸੁੱਕਗੇ ਨਖਰੋ
ਕਿੱਥੋਂ ਲਿਆਵਾਂ ਪਾਣੀ
ਵੇ ਇਕ ਬੱਦਲ ਵਰ੍ਹਿਆ
ਵਿਚ ਰਾਹਾਂ ਦੇ ਪਾਣੀ

ਵੇ ਜੋਰੋ ਤੇਰੀ ਕੁੜਮਾਂ
ਕਰਦੀ ਡੇਲੇ ਡੇਲੇ
ਕੌਣ ਦਾਰੀ ਦਾ ਰਸੀਆ
ਉਹਨੂੰ ਤੋੜ ਲਿਆਵੇ ਡੇਲੇ
ਉਹਦਾ ਦਿਓਰ ਦਾਰੀ ਦਾ ਰਸੀਆ
ਉਹਨੂੰ ਤੋੜ ਲਿਆਵੇ ਡੇਲੇ
ਨੀ ਬਣ ਸੁੱਕਗੇ ਨਖਰੋ
ਕਿੱਥੋਂ ਲਿਆਵਾਂ ਡੇਲੇ

71.
ਜੇ ਕੁੜਮਾਂ ਤੇਰੀਆਂ ਅੱਖਾਂ ਦੁਖਦੀਆਂ
ਮੋਗੇ ਲਾਜ ਕਰਾ ਲੈ ਵੇ
ਕੁੱਛ ਫੈਦਾ ਹੋ ਜੂ
ਇਕ ਗੁੜ ਦੀ ਡਲ਼ੀ
ਇਕ ਤੇਲ ਦੀ ਪਲ਼ੀ
ਵਿਚ ਮਿਰਚਾਂ ਦੀ ਲੱਪ ਪਵਾ ਲੈ
ਵੇ ਕੁਛ ਫੈਦਾ ਹੋ ਜੂ

ਇਕ ਗੁੜ ਦੀ ਡਲ਼ੀ
ਇਕ ਤੇਲ ਦੀ ਪਲ਼ੀ
ਵਿਚ ਬਿੱਲੀ ਦੀ ਪੂਛ ਫਰਾ ਲੈ ਵੇ
ਕੁਛ ਫੈਦਾ ਹੋ ਜੂ

ਵਿਆਹ ਦੇ ਗੀਤ/ 110