ਪੰਨਾ:ਵਿਆਹ ਦੇ ਗੀਤ – ਸੁਖਦੇਵ ਮਾਦਪੁਰੀ.pdf/131

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਲੱਕ ਲੱਕ ਹੋ ਗੇ ਬਾਜਰੇ
-
ਮੇਰੀ ਡਿੱਗਪੀ ਚਰ੍ਹੀ ਦੇ ਵਿਚ ਗਾਨੀ
ਚੱਕ ਲਿਆ ਮੋਰ ਬਣ ਕੇ
-
ਕਾਲ਼ਾ ਨਾਗ ਨੀ ਚਰ੍ਹੀ ਵਿਚ ਮੇਲ੍ਹੇ
ਬਾਹਮਣੀ ਦੀ ਗੁੱਤ ਵਰਗਾ
-
ਮੇਰੀ ਨਣਦ ਚੱਲੀ ਮੁਕਲਾਵੇ
ਅਲਸੀ ਦੇ ਫੁੱਲ ਵਰਗੀ
-
ਉੱਚੇ ਟਿੱਬੇ ਇਕ ਮੂੰਗੀ ਦਾ ਬੂਟਾ
ਉਹਨੂੰ ਲੱਗੀਆਂ ਢਾਈ ਟਾਟਾਂ
ਕਰਾਦੇ ਨੀ ਮਾਏਂ ਜੜੁੱਤ ਬਾਂਕਾਂ
-
ਉੱਚੇ ਟਿੱਬੇ ਇਕ ਜੌਆਂ ਦਾ ਬੂਟਾ
ਉਹਨੂੰ ਲੱਗੀਆਂ ਬੱਲੀਆਂ
ਬੱਲੀਆਂ ਨੂੰ ਲੱਗਾ ਕਸੀਰ
ਕੁੜਤੀ ਮਲਮਲ ਦੀ
ਭਖੁ ਭਖ ਉੱਠੇ ਸਰੀਰ
-
ਗੰਢੇ ਤੇਰੇ ਕਰੇਲੇ ਮੇਰੇ
ਖੂਹ 'ਤੇ ਮੰਗਾ ਲੈ ਰੋਟੀਆਂ
-
ਮੇਰੀ ਮੱਚਗੀ ਕੱਦੂ ਦੀ ਤਰਕਾਰੀ
ਆਇਆ ਨਾ ਪਰੇਟ ਕਰਕੇ
-
ਮੈਂ ਮੂੰਗਰੇ ਤੜਕ ਕੇ ਲਿਆਈ
ਰੋਟੀ ਖਾ ਲੈ ਔਤ ਟੱਬਰਾ
-
ਗੋਰੀ ਗੱਲ੍ਹ ਦਾ ਬਣੇ ਖਰਬੂਜ਼ਾ

ਵਿਆਹ ਦੇ ਗੀਤ/ 129