ਪੰਨਾ:ਵਿਆਹ ਦੇ ਗੀਤ – ਸੁਖਦੇਵ ਮਾਦਪੁਰੀ.pdf/133

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਰਾਂਝਾ ਦੂਰ ਖੜਾ
ਦੂਰ ਖੜਾ ਦੁੱਖ ਪੁੱਛੇ
-
ਚਿੱਤ ਬੱਕਰੀ ਲੈਣ ਨੂੰ ਕਰਦਾ
ਬੰਨੇ ਬੰਨੇ ਲਾ ਦੇ ਬੇਰੀਆਂ
-
ਕੌੜੀ ਨਿੰਮ ਨੂੰ ਪਤਾਸੇ ਲੱਗਦੇ
ਵਿਹੜੇ ਛੜਿਆਂ ਦੇ
-
ਤੇਰੇ ਝੁਮਕੇ ਲੈਣ ਹੁਲਾਰੇ
ਨਿੰਮ ਨਾਲ਼ ਝੂਟਦੀਏ
-
ਮੈਨੂੰ ਕੱਲੀ ਨੂੰ ਚੁਬਾਰਾ ਪਾ ਦੇ
ਰੋਹੀ ਵਾਲ਼ਾ ਜੰਡ ਵੇਚ ਕੇ
-
ਮਰਗੀ ਨੂੰ ਰੁੱਖ ਰੋਣਗੇ
ਅੱਕ ਢੱਕ ਤੇ ਕਰੀਰ ਜੰਡ ਬੇਰੀਆਂ
-
ਆਮ ਖਾਸ ਨੂੰ ਡੇਲੇ
ਮਿੱਤਰਾਂ ਨੂੰ ਖੰਡ ਦਾ ਕੜਾਹ
-
ਕੌਲ ਕੱਲਰ ਵਿਚ ਲੱਗਗੀ ਟਾਹਲੀ
ਵਧਗੀ ਸਰੂਆਂ ਸਰੂਆਂ
ਆਉਂਦਿਆ ਰਾਹੀਆ ਘੜਾ ਚੁਕਾ ਜਾ
ਕੌਣ ਵੇਲੇ ਦੀਆਂ ਖੜੀਆਂ
ਖੜੀਆਂ ਦੇ ਸਾਡੇ ਪੱਟ ਫੁੱਲ ਜਾਂਦੇ
ਹੇਠੋਂ ਮੱਚਦੀਆਂ ਤਲ਼ੀਆਂ
ਰੂਪ ਕੁਆਰੀ ਦਾ-
ਖੰਡ ਮਿਸ਼ਰੀ ਦੀਆਂ ਡਲ਼ੀਆਂ
-
ਰੱਤਾ ਪਲੰਘ ਚੰਨਣ ਦੇ ਪਾਵੇ

ਵਿਆਹ ਦੇ ਗੀਤ/ 131