ਸਮੱਗਰੀ 'ਤੇ ਜਾਓ

ਪੰਨਾ:ਵਿਆਹ ਦੇ ਗੀਤ – ਸੁਖਦੇਵ ਮਾਦਪੁਰੀ.pdf/85

ਵਿਕੀਸਰੋਤ ਤੋਂ
ਇਹ ਪੰਨਾ ਪ੍ਰਮਾਣਿਤ ਕੀਤਾ ਗਿਆ ਹੈ

ਨਾਨਕਿਆਂ ਦਾ ਮੇਲ਼ ਆਇਆ

1.
ਹੁਣ ਕਿਧਰ ਗਈਆਂ ਨੀ ਬੀਬੀ ਤੇਰੀਆਂ ਨਾਨਕੀਆਂ
ਨੀ ਬੀਬੀ ਤੇਰੀਆਂ ਨਾਨਕੀਆਂ
ਨੀ ਕਿਧਰ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ
ਚੱਬੀਆਂ ਸੀ ਮੱਠੀਆਂ
ਜੰਮੀਆਂ ਸੀ ਕੱਟੀਆਂ
ਕੱਟੀਆਂ ਚਰਾਵਣ ਗਈਆਂ
ਨੀ ਬੀਬੀ ਤੇਰੀ ਨਾਨਕੀਆਂ

ਹੁਣ ਕਿਧਰ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ
ਚੱਬੇ ਸੀ ਪਕੌੜੇ
ਜੰਮੇ ਸੀ ਜੌੜੇ
ਜੌੜੇ ਖਿਡਾਵਣ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ

ਨੀ ਕਿਧਰ ਗਈਆਂ
ਬੀਬੀ ਤੇਰੀਆਂ ਨਾਨਕੀਆਂ
ਖਾਧੇ ਸੀ ਲੱਡੂ
ਜੰਮੇ ਸੀ ਡੱਡੂ
ਟੋਭੇ ਛੁਡਾਵਣ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ

2.
ਕਿੱਥੋਂ ਆਈਆਂ ਵੇ
ਸਰਵਣਾ ਤੇਰੀਆਂ ਨਾਨਕੀਆਂ

ਵਿਆਹ ਦੇ ਗੀਤ/ 83