ਪੰਨਾ:ਵਿਆਹ ਦੇ ਗੀਤ – ਸੁਖਦੇਵ ਮਾਦਪੁਰੀ.pdf/87

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਛੱਜ ਓਹਲੇ ਛਾਨਣੀ
ਪਰਾਤ ਓਹਲੇ ਛੱਜ ਓਏ
ਨਾਨਕਿਆਂ ਦਾ ਮੇਲ਼ ਆਇਆ
ਗਾਉਣ ਦਾ ਨਾ ਚੱਜ ਓਏ

4.
ਸੁਰਜੀਤ ਕੁਰੇ ਕੁੜੀਏ
ਗੁੜ ਦੀ ਰੋੜੀ ਚਾਹ ਦੇ ਪੱਤੇ
ਦੁੱਧ ਬਜ਼ਾਰੋਂ ਲਿਆ ਦੇ
ਫੱਕਰ ਨੀ ਤੇਰੇ ਬਾਹਰ ਖੜੇ
ਸਾਨੂੰ ਚਾਹ ਦੀ ਘੁੱਟ ਪਲ਼ਾ ਦੇ
ਫੱਕਰ ਨੀ ਤੇਰੇ ਬਾਹਰ ਖੜੇ

5.
ਸਾਨੂੰ ਆਇਆਂ ਨੂੰ ਮੰਜਾ ਨਾ ਡਾਹਿਆ
ਨੀ ਚਲੋ ਭੈਣੋਂ ਮੁੜ ਚੱਲੀਏ
ਸੋਡਾ ਵੇਹੜਾ ਭੀੜਾ ਨੀ
ਚਲੋ ਭੈਣੋਂ ਮੁੜ ਚੱਲੀਏ
ਸੋਡੇ ਕੋਠੇ ਤੇ ਥਾਂ ਹੈਨੀ
ਚਲੋ ਭੈਣੋਂ ਮੁੜ ਚੱਲੀਏ

6.
ਮੋਠ ਕੁੜੇ ਨੀ ਮੋਠ ਕੁੜੇ
ਮਾਮਾ ਸੁੱਕ ਕੇ ਤੀਲਾ ਹੋਇਆ
ਮਾਮੀ ਹੋ ਗਈ ਤੋਪ ਕੁੜੇ
ਮਰਹੱਟੇ ਵਾਲ਼ੀ ਤੋਪ ਕੁੜੇ
ਫਰੰਗੀ ਵਾਲ਼ੀ ਤੋਪ ਕੁੜੇ

ਵਿਆਹ ਦੇ ਗੀਤ/ 85