ਰਹਿਣ ਲੱਗੇ। ਇਸ ਤਰ੍ਹਾਂ ਸਥਾਨਕ ਵਸੋਂ ਨਾਲ ਉਹਨਾਂ ਦਾ ਸਭਿਆਚੀਕਕਨ ਦਾ ਲੰਮਾ ਅਮਲ ਸ਼ੁਰੂ ਹੋਇਆ, ਜਿਸ ਦੇ ਪੰਜਾਬੀ ਜੀਵਨ ਅਤੇ ਪੰਜਾਬੀ ਸਭਿਆਚਾਰ ਲਈ ਦੂਰ-ਰਸ ਨਤੀਜੇ ਨਿਕਲੇ।
ਸਥਾਨਕ ਵਸੋਂ ਵਿਚੋਂ ਲੋਕਾਂ ਵਲੋਂ ਭਾਰੀ ਗਿਣਤੀ ਵਿਚ ਇਸਲਾਮ ਗ੍ਰਹਿਣ ਕੀਤਾ ਜਾਣਾ, ਵਰਣ-ਵੰਡ ਉਤੇ ਖੜੀ ਸਮਾਜਕ ਬਣਤਰ ਨੂੰ ਢਾਹ ਲੱਗਣਾ, ਬਹੁਦੇਵਵਾਦ ਤੋਂ ਇਕ ਪ੍ਰਮਾਤਮਾ ਵਿਚ ਵਿਸ਼ਵਾਸ ਦਾ ਜ਼ੋਰ ਫੜਨਾ ― ਇਹਨਾਂ ਸਾਰੀਆਂ ਗੱਲਾਂ ਉਪਰ ਇਸਲਾਮ ਨਾਲ ਸੰਪਰਕ ਦਾ ਅਸਰ ਨਿਸਚੇ ਹੀ ਹੋਵੇਗਾ। ਪਰ ਪੰਜਾਬੀ ਸਭਿਆਚਾਰ ਦੇ ਸੰਦਰਭ ਵਿਚ ਸੂਫ਼ੀਵਾਦ ਦੀ ਮਹੱਤਤਾ ਸਭ ਤੋਂ ਵਧ ਹੈ। ਇਸ ਦੇ ਰੂਪ ਵਿਚ ਇਸਲਾਮ ਨੇ ਸਥਾਨਕ ਹਾਲਤਾਂ ਦੇ ਅਨੁਕੂਲ ਆਪਣੇ ਆਪ ਨੂੰ ਢਾਲਣ ਦਾ ਯਤਨ ਕੀਤਾ। ਸੂਫ਼ੀਵਾਦ ਪੰਜਾਬੀ ਸਭਿਆਚਾਰ ਦਾ ਓਨਾ ਹੀ ਪ੍ਰਤਿਨਿਧ ਅੰਗ ਹੈ, ਜਿੰਨੀ ਇਥੋਂ ਦੀ ਕੋਈ ਹੋਰ ਲਹਿਰ। ਗੁਰੂ ਗਰੰਥ ਸਾਹਿਬ ਵਿਚ ਫ਼ਰੀਦ-ਬਾਣੀ ਨੂੰ ਥਾਂ ਦੇ ਕੇ ਸੂਫ਼ੀਵਾਦ ਨੂੰ ਵੀ ਭਗਤੀ-ਧਾਰ ਦਾ ਇਕ ਅੰਗ ਸਵੀਕਾਰ ਕਰ ਲਿਆ ਗਿਆ। ਸਮਾਂ ਬੀਤਣ ਨਾਲ ਪੰਜਾਬ ਵਿਚਲੇ ਸੂਫ਼ੀਆਂ ਉਤੇ ਪੰਜਾਬੀ ਸਭਿਆਚਾਰ ਦੀ ਰੰਗਤ ਹੋਰ ਵੀ ਗੂਹੜੀ ਹੁੰਦੀ ਗਈ।
ਆਧੁਨਿਕ ਭਾਰਤੀ ਭਾਸ਼ਾਵਾਂ ਦੇ ਸਾਹਿਤਾਂ ਦੇ ਰੂਪ ਧਾਰਨ ਦਾ ਸਮਾਂ ਲੱਗਭਗ ਇਹੀ ਹੈ, ਜਿਹੜਾ ਇਸਲਾਮ ਨਾਲ ਪੰਜਾਬ ਅਤੇ ਭਾਰਤ ਦੇ ਸੰਪਰਕ ਦਾ ਸਮਾਂ ਹੈ। ਬਹੁਤੀਆਂ ਆਧੁਨਿਕ ਭਾਰਤੀ ਭਾਸ਼ਾਵਾਂ ਵਿਚ ਰਚਿਆ ਗਿਆ ਪਹਿਲਾ ਸਾਹਿਤ ਨੌਵੀਂ ਤੋਂ ਬਾਰ੍ਹਵੀਂ ਸਦੀ ਦਾ ਹੀ ਹੈ। ਇਸ ਸਾਹਿਤ ਵਿਚ ਪ੍ਰਗਟ ਹੁੰਦੀਆਂ ਕੀਮਤਾਂ ਪਹਿਲੇ ਸਾਹਿਤ ਨਾਲੋਂ ਵੱਖ ਹਨ। ਅਠਵੀਂ ਨੌਵੀਂ ਸਦੀ ਵਿਚ ਸ਼ੰਕਰ ਤੋਂ ਸ਼ੁਰੂ ਕਰ ਕੇ ਇਕ ਨਵੀਂ ਵਿਚਾਰਧਾਰਾ ਜਨਮ ਲੈਂਦੀ ਹੈ, ਜਿਸ ਵਿਚ ਪਹਿਲੀ ਥਾਂ ਉਤੇ ਪ੍ਰਮਾਤਮਾ ਨੂੰ ਇੱਕੋ ਇਕ ਹਕੀਕਤ ਵਜੋਂ ਪ੍ਰਵਾਨ ਕਰਨਾ, ਬਾਕੀ ਸਭ ਕੁਝ ਨੂੰ ਮਾਇਆ ਸਮਝਦਿਆਂ, ਇਸ ਦੇ ਜੰਜਾਲ ਵਿਚੋਂ ਛੁਟਕਾਰਾ ਪਾ ਕੇ ਉਸ ਇੱਕੋ ਹਕੀਕਤ ਵਿਚ ਲੀਨ ਹੋਣਾ ਦਸਿਆ ਗਿਆ ਹੈ। ਰਾਮਾਨੁਜ ਇਸੇ ਵਿਚਾਰਧਾਰਾ ਨੂੰ ਜਨ-ਸਾਧਾਰਨ ਵਿਚ ਲੈ ਜਾਂਦਾ ਹੈ। ਪ੍ਰਮਾਤਮਾਤਮਾ ਨੂੰ ਪਰੇਮ ਕਰਨ ਰਾਹੀਂ ਮੁੱਕਤੀ ਉਤੇ ਜ਼ੋਰ ਦੇਂਦਾ ਹੈ। ਇਸ ਸਾਰੇ ਅਮਲ ਵਿਚ ਜ਼ਾਤ-ਪਾਤ ਦੇ ਵਿਸ਼ੇਸ਼ ਸਥਾਨ ਨੂੰ ਰੱਦ ਕੀਤਾ ਗਿਆ ਹੈ। ਪਰੇਮ ਅਤੇ ਭਗਤੀ ਰਾਹੀਂ ਕੋਈ ਵੀ ਪ੍ਰਮਾਤਮਾ ਨੂੰ ਪਾ ਸਕਦਾ ਹੈ, ਭਾਵੇਂ ਕੋਈ ਕਿਸੇ ਵੀ ਵਰਨ ਨਾਲ ਸੰਬੰਧ ਰੱਖਦਾ ਹੋਵੇ। ਗੁਰੂ ਨਾਨਕ ਵਲੋਂ ਪੋਥੀ-ਸਭਿਆਚਾਰ ਨੂੰ ਰੱਦ ਕਰਨਾ, ਅਸਲ ਵਿਚ, ਭਗਤੀ ਲਹਿਰ ਦਾ ਹੀ ਇਕ ਪ੍ਰਗਟਾਅ ਹੈ। ਰਾਮਾਨੁਜ ਅਨੁਸਾਰ ਵੀ ਪ੍ਰਮਾਤਮਾ ਨੂੰ ਪਾਉਣ ਲਈ ਧਾਰਮਿਕ ਗਰੰਥਾਂ ਦਾ ਗਿਆਨ ਕੋਈ ਜ਼ਰੂਰੀ ਨਹੀਂ। ਇਕ ਪਰੇਮਾ-ਭਗਤੀ ਰਾਹੀਂ ਉਸ ਨੂੰ ਪਾਇਆ ਜਾ ਸਕਦਾ ਹੈ। ਇਸ ਤੋਂ ਹੀ ਪ੍ਰਮਾਤਮਾ ਦਾ ਇਕ ਵਿਸ਼ੇਸ਼ ਸਰੂਪ ਜਨਮ ਲੈਂਦਾ ਹੈ ― ਐਸਾ ਸਰੂਪ ਜਿਹੜਾ ਆਪਣੀ ਰਚਨਾ ਨੂੰ ਪਿਆਰ ਕਰਦਾ ਹੈ, ਅਤੇ ਕਿਸੇ ਵੀ ਜੀਵ ਦੀ ਹੋਣੀ ਤੋਂ ਬੇ-ਪ੍ਰਵਾਹ ਨਹੀਂ।
ਭਗਤੀ ਲਹਿਰ ਦੇ ਰੂਪ ਵਿਚ ਭਾਰਤ-ਵਿਆਪੀ ਪੱਧਰ ਉਤੇ ਵਿਚਾਰਾਂ ਦਾ ਅਤੇ
108