ਦੇ ਚਾਨਣ ਵਿਚ ਬਰਾਤੀ ਕੋਰਿਆਂ ਉੱਤੇ ਬੈਠ ਕੇ ਰੋਟੀ ਛਕਦੇ। ਵਰਤਾਵੇ ਜਿਨ੍ਹਾਂ ਨੂੰ ਮਾਲਵੇ ਵਿਚ ਪਰੀਹੇ ਆਖਿਆ ਜਾਂਦਾ ਹੈ ਕੱਲੀ ਕੱਲੀ ਲਾਈਨ ਵਿਚ ਜਾਕੇ ਸ਼ੱਕਰ, ਬੂਰਾ ਤੇ ਘਿਓ ਆਦਿ ਵਰਤਾਉਂਦੇ। ਮਿੱਠੀ ਰੋਟੀ ਵੇਲੇ ਲਾੜਾ ਬਰਾਤ ਨਾਲ਼ ਨਹੀਂ ਸੀ ਜਾਂਦਾ, ਉਸ ਦੀ ਰੋਟੀ ਡੇਰੇ ਭੇਜੀ ਜਾਂਦੀ ਸੀ। ਬਰਾਤੀਆਂ ਨੇ ਰੋਟੀ ਖਾਣੀ ਸ਼ੁਰੂ ਕਰਨੀ ਓਧਰ ਬਨੇਰਿਆਂ ਤੇ ਬੈਠੀਆਂ ਸੁਆਣੀਆਂ ਨੇ ਸਿੱਠਣੀਆਂ ਦਾ ਨਿਸ਼ਾਨਾ ਕੁੜਮ ਨੂੰ ਬਣਾਉਂਣਾ:-
ਕੁੜਮ ਚਲਿਆ ਗੰਗਾ ਦਾ ਨ੍ਹਾਉਣ
ਹਰ ਗੰਗਾ ਨਰੈਣ ਗੰਗਾ
ਪਹਿਲੇ ਗੇੜੇ ਗਿਆ ਪਤਾਲ਼
ਹਰ ਗੰਗਾ ਨਰੈਣ ਗੰਗਾ
ਮੱਛੀ ਨੇ ਫੜ ਲਿਆ ਮੁੱਛ ਦਾ ਵਾਲ਼
ਹਰ ਗੰਗਾ ਨਰੈਣ ਗੰਗਾ
ਛਡ ਦੇ ਮੇਰੀ ਮੁੱਛ ਦਾ ਵਾਲ਼
ਏਥੇ ਫੇਰ ਨਹੀਂ ਆਉਂਦਾ ਤੇਰੇ ਦਰਬਾਰ
ਹਰ ਗੰਗਾ ਨਰੈਣ ਗੰਗਾ
ਏਥੇ ਕਰਦੂੰ ਬੇਬੇ ਦਾ ਦਾਨ
ਹਰ ਗੰਗਾ ਨਰੈਣ ਗੰਗਾ
ਕੁੜਮ ਸਿੱਠਣੀਆਂ ਦਾ ਸ਼ਿਕਾਰ ਬਣਿਆਂ ਭਮੱਤਰ ਜਾਂਦਾ ਹੈ। ਕੋਈ ਉਸ ਦੇ ਸਰੀਰਕ ਨੁਕਸ ਲਭਦੀ ਹੈ ਕੋਈ ਉਹਦੀ ਜ਼ੋਰੋ ਦੇ ਤਾਅਨੇ ਮਾਰਦੀ ਹੈ, ਬਰਾਤੀ ਮੁੱਛਾਂ ਵਿਚ ਮੁਸਕਰਾਉਂਦੇ ਹੋਏ ਅਨੂਠਾ ਆਨੰਦ ਮਾਣਦੇ ਹਨ! ਬਨੇਰੇ ਤੋਂ ਸਿੱਠਣੀਆਂ ਦੀਆਂ ਫੁਹਾਰਾਂ ਪੈ ਰਹੀਆਂ ਹਨ:-
ਜੇ ਕੁੜਮਾਂ ਤੇਰੀਆਂ ਅੱਖਾਂ ਦੁਖਦੀਆਂ
ਮੋਗੇ ਲਾਜ ਕਰਾ ਲੈ ਵੇ
ਕੁੱਛ ਫੈਦਾ ਹੋ ਜੂ
ਇਕ ਗੁੜ ਦੀ ਡਲ਼ੀ
ਇਕ ਤੇਲ ਦੀ ਪਲ਼ੀ
ਵਿਚ ਮਿਰਚਾਂ ਦੀ ਲੱਪ ਪਵਾ ਲੈ ਵੇ
ਕੁੱਛ ਫੈਦਾ ਹੋ ਜੂ
ਮੋਗੇ ਲਾਜ ਕਰਾ ਲੈ ਵੇ
ਕੁੱਛ ਫੈਦਾ ਹੋ ਜੂ
ਇਕ ਗੁੜ ਦੀ ਡਲ਼ੀ
ਇਕ ਤੇਲ ਦੀ ਪਲ਼ੀ
ਵਿਚ ਬਿੱਲੀ ਦੀ ਪੂਛ ਫਰਾ ਲੈ ਵੇ
100/ ਸ਼ਗਨਾਂ ਦੇ ਗੀਤ