ਪਿਛਲੇ ਅੰਦਰ ਹਨ੍ਹੇਰਾ
ਸੱਪਾਂ ਦਾ ਡੇਰਾ
ਸੱਪਾਂ ਤੋਂ ਮੈਂ ਡਰਦੀ ਆਂ
ਲਾੜੇ ਦੀ ਭੈਣ ਛਨਾਲ਼
ਖੇਲੇ ਮੁੰਡਿਆਂ ਨਾਲ਼
ਮੁੰਡੇ ਇਹਦੇ ਯਾਰ
ਉਲਾਂਭੇ ਤੋਂ ਮੈਂ ਡਰਦੀ ਆਂ
ਪਿਛਲੇ ਅੰਦਰ ਹਨ੍ਹੇਰਾ
ਸੱਪਾਂ ਦਾ ਡੇਰਾ
ਸੱਪਾਂ ਤੋਂ ਮੈਂ ਡਰਦੀ ਆਂ
ਲਾੜੇ ਦੀ ਭੂਆ ਛਨਾਲ਼
ਖੇਲੇ ਮੁੰਡਿਆਂ ਨਾਲ਼
ਮੁੰਡੇ ਇਹਦੇ ਯਾਰ
ਉਲਾਂਭੇ ਤੋਂ ਮੈਂ ਡਰਦੀ ਆਂ
ਲਾੜੇ ਦੀ ਭੈਣ ਬਾਰੇ ਇਕ ਪ੍ਰਤੀਕਆਤਮਕ ਸਿਠਣੀ ਦਿੱਤੀ ਜਾਂਦੀ ਹੈ:-
ਲਾੜੇ ਭੈਣ ਦੀ ਕੱਚੀ ਖੂਹੀ ਕੱਚੀ ਖੂਹੀ
ਡੋਲ ਫਰ੍ਹਾ ਗਿਆ ਕੋਈ ਹੋਰ
ਹੋਰ ਭੈਣੇ ਹੋਰ ਬਾਗੀਂ ਕੂਕਦੇ ਸੀ ਮੋਰ
ਡੋਲ ਫਰ੍ਹਾ ਗਿਆ ਕੋਈ ਹੋਰ
ਲਾੜੇ ਭੈਣ ਦੀ ਖਿੜ ਗਈ ਕਿਆਰੀ
ਖਿੜੀ ਕਿਆਰੀ ਅੱਧੀ ਰਾਤ
ਟੀਂਡਾ ਤੋੜ ਗਿਆ ਕੋਈ ਹੋਰ
ਬਾਗੀਂ ਬੋਲਦੇ ਸੀ ਮੋਰ
ਟੀਂਡਾ ਤੋੜ ਗਿਆ ਕੋਈ ਹੋਰ
ਲਾੜੇ ਦੀ ਭੈਣ ਦੀ ਖੁਲ੍ਹੀ ਖਿੜਕੀ
ਖੁਲ੍ਹੀ ਖਿੜਕੀ ਅੱਧੀ ਰਾਤ
ਕੁੰਡਾ ਲਾ ਗਿਆ ਕੋਈ ਹੋਰ
ਬਾਗੀਂ ਬੋਲਦੇ ਸੀ ਮੋਰ
ਕੁੰਡਾ ਲਾ ਗਿਆ ਕੋਈ ਹੋਰ
ਲਾੜੇ ਦੇ ਕੋੜਮੇ ਨੂੰ ਪੁਣਦੀਆਂ ਹੋਈਆਂ ਮੁਟਿਆਰਾਂ ਸਾਰੇ ਮਾਹੌਲ ਵਿਚ ਹਾਸੇ ਛਣਕਾ ਦੇਂਦੀਆਂ ਹਨ। ਕੋਈ ਵਡਾਰੂ ਕੁੜੀਆਂ ਨੂੰ ਸਲੂਣੀਆਂ ਸਿੱਠਣੀਆਂ
104/ ਸ਼ਗਨਾਂ ਦੇ ਗੀਤ