ਸਮੱਗਰੀ 'ਤੇ ਜਾਓ

ਪੰਨਾ:ਸ਼ਗਨਾਂ ਦੇ ਗੀਤ - ਸੁਖਦੇਵ ਮਾਦਪੁਰੀ.pdf/48

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਅਸੀਂ ਯਾਰ ਦੀ ਤ੍ਰੀਕੇ ਜਾਣਾ
ਕਣਕ ਦੇ ਲਾਹ ਦੇ ਫੁਲਕੇ
*
ਪੱਲਾ ਕੀਤਾ ਲੱਡੂਆਂ ਨੂੰ
ਪੱਟੂ ਸੁੱਟ ਗਿਆ ਮੱਕੀ ਦੇ ਦਾਣੇ
*
ਛੜੇ ਪੈਣਗੇ ਮੱਕੀ ਦੀ ਰਾਖੀ
ਰੰਨਾਂ ਵਾਲ਼ੇ ਘਰ ਪੈਣਗੇ
*
ਪਰੇ ਹਟਜਾ ਕਪਾਹ ਦੀਏ ਛਟੀਏ
ਪਤਲੋ ਨੂੰ ਲੰਘ ਜਾਣ ਦੇ
*
ਤਾਰੋ ਹਸਦੀ ਖੇਤ 'ਚੋਂ ਲੰਘਗੀ
ਜੱਟ ਦੀ ਕਪਾਹ ਖਿੜਗੀ
*
ਗੰਨੇ ਚੂਪ ਲੈ ਜੱਟਾਂ ਦੇ ਪੋਲੇ
ਲੱਡੂ ਖਾ ਲੈ ਬਾਣੀਆਂ ਦੇ
*
ਕਾਲ਼ੀ ਤਿਟਰੀ ਕਮਾਦੋਂ ਨਿਕਲ਼ੀ
ਉਡਦੀ ਨੂੰ ਬਾਜ ਪੈ ਗਿਆ
*
ਚੰਦਰੇ ਜੇਠ ਦੇ ਛੋਲੇ
ਕਦੇ ਨਾ ਧੀਏ ਜਾਈਁ ਖੇਤ ਨੂੰ
*
ਕਾਹਨੂੰ ਆ ਗਿਐਂ ਸਰਹੋਂ ਦਾ ਫੁਲ ਬਣਕੇ
ਮਾਪਿਆਂ ਨੇ ਤੋਰਨੀ ਨਹੀਂ
*
ਤੈਨੂੰ ਗੰਦਲਾਂ ਦਾ ਸਾਗ ਤੁੜਾਵਾਂ
ਸਰ੍ਹੋ ਵਾਲ਼ੇ ਆਜੀਂ ਖੇਤ ਨੂੰ
*
ਮੀਂਹ ਪਾ ਦੇ ਲਾ ਦੇ ਝੜੀਆਂ
ਬੀਜ ਲਈਏ ਮੋਠ ਬਾਜਰਾ
*

46/ ਸ਼ਗਨਾਂ ਦੇ ਗੀਤ