ਪੰਨਾ:ਸ਼ਗਨਾਂ ਦੇ ਗੀਤ - ਸੁਖਦੇਵ ਮਾਦਪੁਰੀ.pdf/52

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਜੇਠ ਹਾੜ ਵਿਚ ਅੰਬ ਬਥੇਰੇ
ਸਾਉਣ ਜਾਮਨੂੰ ਪੀਲ੍ਹਾਂ
ਰਾਂਝਿਆ ਆਜਾ ਵੇ
ਤੈਨੂੰ ਪਾਕੇ ਪਟਾਰੀ ਵਿਚ ਕੀਲਾਂ
ਪਸ਼ੂ ਧੰਨ ਸਦਾ ਹੀ ਕਿਸਾਨਾਂ ਦੀ ਧਰੋਹਰ ਰਿਹਾ ਹੈ। ਸਾਰੀ ਖੇਤੀ ਦਾ
ਦਾਰੋਮਦਾਰ ਬਲਦਾਂ ਬੋਤਿਆਂ ਦੇ ਸਹਾਰੇ ਸੀ । ਪਸ਼ੂ-ਪੰਛੀਆਂ ਬਾਰੇ ਅਨੇਕਾਂ ਬੋਲੀਆਂ 
ਦੀ ਸਿਰਜਣਾ ਕੀਤੀ ਗਈ ਹੈ:-

ਪਿੰਡਾਂ ਵਿਚੋਂ ਪਿੰਡ ਸੁਣੀਂਦਾ
ਪਿੰਡ ਸੁਣੀਦਾ ਲੱਲੀਆਂ
ਓਥੋਂ ਦੇ ਦੋ ਬਲਦ ਸੁਣੀਂਦੇ
ਗਲ਼ ਉਹਨਾਂ ਦੇ ਟੱਲੀਆਂ
ਨਠ ਨਠ ਕੇ ਉਹ ਮੱਕੀ ਬੀਜਦੇ
ਹੱਥ ਹੱਥ ਲੱਗੀਆਂ ਛੱਲੀਆਂ
ਬੰਤੋ ਦੇ ਬੈਲਾਂ ਨੂੰ-
ਪਾਵਾਂ ਗੁਆਰੇ ਦੀਆਂ ਫਲੀਆਂ
*
ਮੂਹਰੇ ਰੱਥ ਭਾਬੋ ਦਾ
ਪਿੱਛੇ ਇੰਦਰ ਵੀਰ ਦਾ ਬੋਤਾ
*
ਬੋਤਾ ਲਿਆਵੀਂ ਉਹ ਮਿੱਤਰਾ
ਜਿਹੜਾ ਡੰਡੀਆਂ ਹਿੱਲਣ ਨਾ ਦੇਵੇ
*
ਪਤਲੋ ਦੇ ਹੱਥ ਗੜਵਾ
ਬੂਰੀ ਮੱਝ ਨੂੰ ਥਾਪੀਆਂ ਦੇਵੇ
*
ਮਰ ਗਈ ਵੇ ਫੁਫੜਾ
ਮੱਝ ਕੱਟਾ ਨੀ ਝਲਦੀ
*
ਬਕਰੀ ਦਾ ਦੁਧ ਗਰਮੀ
ਵੇ ਛੱਡ ਗੁਜਰੀ ਦੀ ਯਾਰੀ
*
ਮੇਰੀ ਬੱਕਰੀ ਚਾਰ ਲਿਆ ਦਿਓਰਾ
ਮੈਂ ਨਾ ਤੇਰਾ ਹੱਕ ਰਖਦੀ

50 / ਸ਼ਗਨਾਂ ਦੇ ਗੀਤ