ਪੰਨਾ:ਸ਼ਗਨਾਂ ਦੇ ਗੀਤ - ਸੁਖਦੇਵ ਮਾਦਪੁਰੀ.pdf/53

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਕਿੱਧਰੇ ਪੰਛੀ ਚਹਿ ਚਹਾਉਂਦੇ ਹਨ:-
ਕੋਇਲ ਨਿੱਤ ਕੂਕਦੀ
ਕਦੇ ਬੋਲ ਚੰਦਰਿਆ ਕਾਵਾਂ
*
ਅੱਖ ਪਟਵਾਰਨ ਦੀ
ਜਿਉਂ ਇਲ੍ਹ ਦੇ ਆਹਲਣੇ ਆਂਡਾ
*
ਬਣਕੇ ਕਬੂਤਰ ਚੀਨਾ
ਗਿੱਧੇ ਵਿਚ ਆਜਾ ਬੱਲੀਏ
*
ਕੂੰਜੇ ਪਹਾੜ ਦੀਏ
ਕਦੇ ਪਾ ਵਤਨਾਂ ਵਲ ਫੇਰਾ
*
ਸਾਡੇ ਤੋਤਿਆਂ ਨੂੰ ਬਾਗ ਬਥੇਰੇ
ਨਿੰਮ ਦਾ ਤੂੰ ਮਾਣ ਨਾ ਕਰੀਂ
*
ਕਾਟੋ ਦੁੱਧ ਰਿੜਕੇ
ਚੁਗਲ ਝਾਤੀਆਂ ਮਾਰੇ
*
ਮਿੱਤਰਾਂ ਦੇ ਤਿੱਤਰਾਂ ਨੂੰ
ਮੈਂ ਹੱਥ ਤੇ ਚੋਗ ਚੁਗਾਵਾਂ
*
ਜਦੋਂ ਬਿਸ਼ਨੀ ਬਾਗ ਵਿਚ ਆਈ
ਭੌਰਾਂ ਨੂੰ ਭੁਲੇਖਾ ਪੈ ਗਿਆ
*
ਮੁੰਡਾ ਅਨਦਾਹੜੀਆਂ ਸੁੱਕਾ ਨਾ ਜਾਵੇ
ਲੜਜਾ ਭਰਿੰਡ ਬਣਕੇ

ਪੰਜਾਬੀਆਂ ਦਾ ਸਾਕਾਦਾਰੀ ਪ੍ਰਬੰਧ ਬਹੁਤ ਮਜ਼ਬੂਤ ਹੈ। ਰਿਸ਼ਤੇ-ਨਾਤੇ, ਸਾਕ ਸਕੀਰੀਆਂ ਭਾਈਚਾਰੇ ਵਿਚ ਮੋਹ ਮੁਹੱਬਤਾਂ ਦਾ ਸੰਚਾਰ ਹੀ ਨਹੀਂ ਕਰਦੀਆਂ ਬਲਕਿ ਸਮਾਜਕ ਢਾਂਚੇ ਨੂੰ ਸਯੋਗ ਕੜੀ ਵਿਚ ਵੀ ਪਰੋਂਦੀਆਂ ਹਨ। ਦਾਦਕੇ-ਸਹੁਰੇ ਪਰਿਵਾਰ ਨਾਲ਼ ਜੁੜੇ ਸਾਕਾਂ ਬਾਰੇ ਭਿੰਨ ਭਿੰਨ ਬੋਲੀਆਂ ਪਾਈਆਂ ਜਾਂਦੀਆਂ ਹਨ:-

ਤਖਤ ਹਜ਼ਾਰਿਓਂ-ਵੰਗਾਂ ਆਈਆਂ
ਬੜੇ ਸ਼ੌਕ ਨਾਲ਼ ਪਾਵਾਂ

51 / ਸ਼ਗਨਾਂ ਦੇ ਗੀਤ