ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
ਖਾਧੇ ਸੀ ਲੱਡੂ
ਜੰਮੇ ਸੀ ਡੱਡੂ
ਟੋਭੇ ਛਡਾਵਣ ਗਈਆਂ
ਹੁਣ ਕਿਧਰ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ
ਅਸੀਂ ਹਾਜ਼ਰ ਨਾਜਰ
ਫੁੱਲਾਂ ਬਰਾਬਰ ਖੜੀਆਂ
ਨੀ ਬੇਬੇ ਤੇਰੀਆਂ ਨਾਨਕੀਆਂ
ਇਸੇ ਭਾਵਨਾ ਦੀ ਇਕ ਹੋਰ ਸਿਠਣੀ ਦਿੱਤੀ ਜਾਂਦੀ ਹੈ:-
ਕਿੱਥੋਂ ਆਈਆਂ ਵੇ
ਸਰਵਣਾ ਤੇਰੀਆਂ ਨਾਨਕੀਆਂ
ਪੀਤੀ ਸੀ ਪਿੱਛ ਜੰਮੇ ਸੀ ਰਿੱਛ
ਹੁਣ ਕਲੰਦਰਾਂ ਵਿਹੜੇ ਵੇ
ਸਰਵਣਾ ਤੇਰੀਆਂ ਨਾਨਕੀਆਂ
ਖਾਧੇ ਸੀ ਲੱਡੂ ਜੰਮੇ ਸੀ ਡੱਡੂ
ਹੁਣ ਛੱਪੜਾਂ ਦੇ ਕੰਢੇ ਵੇ
ਸਰਵਣਾ ਤੇਰੀਆਂ ਨਾਨਕੀਆਂ
ਖਾਧੇ ਸੀ ਮਾਂਹ ਜੰਮੇ ਸੀ ਕਾਂ
ਕਾਂ ਕਾਂ ਕਰਦੀਆਂ ਵੇ
ਸਰਵਣਾ ਤੇਰੀਆਂ ਨਾਨਕੀਆਂ
ਖਾਧੇ ਸੀ ਖਜੂਰ ਜੰਮੇ ਸੀ ਸੁਰ
ਹੁਣ ਸੂਰਾਂ ਦੇ ਗਈਆਂ ਵੇ
ਸਰਵਣਾ ਤੇਰੀਆਂ ਨਾਨਕੀਆਂ
ਖਾਧੀਆਂ ਸੀ ਖਿੱਲ੍ਹਾਂ
ਜੰਮੀਆਂ ਸੀ ਇੱਲ੍ਹਾਂ
ਹੁਣ ਅੰਬਰ ਭੌਦੀਆਂ ਵੇ
ਸਰਵਣਾ ਤੇਰੀਆਂ ਨਾਨਕੀਆਂ
94 / ਸ਼ਗਨਾਂ ਦੇ ਗੀਤ