ਖਾਧੇ ਸੀ ਪਕੌੜੇ
ਜੰਮੇ ਸੀ ਜੌੜੇ
ਹੁਣ ਜੌੜੇ ਖਿਡਾਵਣ ਗਈਆਂ ਵੇ
ਸਰਵਣਾ ਤੇਰੀਆਂ ਨਾਨਕੀਆਂ
ਸਿਰਾਂ ਤੇ ਟਰੰਕ ਹੱਥਾਂ ’ਚ ਮੋਰਨੀਆਂ ਵਾਲੇ ਝੋਲੇ ਫੜੀ ਆਉਂਦੇ ਨਾਨਕਾ
ਮੇਲ਼ ਦਾ ਪਿੰਡ ਦੀ ਗਲੀ ਵਿਚ ਪ੍ਰਵੇਸ਼ ਕਰਨ ਤੇ ਗਲੀ ਦੀਆਂ ਔਰਤਾਂ ਹਾਸਿਆਂ
ਮਖੌਲਾਂ ਨਾਲ ਸੁਆਗਤ ਕਰਦੀਆਂ ਹਨ। ਸਿਠਣੀਆਂ ਦੀ ਛਹਿਬਰ ਲਗ ਜਾਂਦੀ ਹੈ:-
ਛੱਜ ਓਹਲੇ ਛਾਨਣੀ
ਪਰਾਤ ਓਹਲੇ ਤਵਾ ਓਏ
ਨਾਨਕਿਆਂ ਦਾ ਮੇਲ਼ ਆਇਆ
ਸੂਰੀਆਂ ਦਾ ਰਵਾ ਓਏ
ਛੱਜ ਓਹਲੇ ਛਾਨਣੀ
ਪਰਾਤ ਓਹਲੇ ਗੁੱਛੀਆਂ
ਨਾਨਕਿਆਂ ਦਾ ਮੇਲ਼ ਆਇਆ
ਸੱਭੇ ਰੰਨਾਂ ਲੁੱਚੀਆਂ
ਛੱਜ ਓਹਲੇ ਛਾਨਣੀ
ਪਰਾਤ ਓਹਲੇ ਛੱਜ ਓਏ
ਨਾਨਕਿਆਂ ਦਾ ਮੇਲ ਆਇਆ
ਗਾਉਣ ਦਾ ਨਾ ਚੱਜ ਓਏ
ਵਿਆਹ ਵਾਲ਼ੇ ਘਰ ਵਿਚ ਹਾਸੇ ਠੱਠੇ ਦਾ ਮਾਹੌਲ ਬਣਿਆਂ ਹੁੰਦਾ ਹੈ।
ਇਸੇ ਰੌਲ਼ੇ ਰੱਪੇ ਦੇ ਮਾਹੌਲ ਵਿਚ ਮਾਸੀ, ਭੂਆਂ ਦਾ ਪਰਿਵਾਰ ਅਤੇ ਨਾਨਕਾ ਮੇਲ਼ ਘਰ
ਦਿੱਚ ਪ੍ਰਵੇਸ਼ ਕਰਦਾ ਹੈ। ਉਹ ਆਪਣੀ ਪਹੁੰਚ ਸਿਠਣੀ ਦੇ ਰੂਪ ਵਿਚ ਦੇਂਦੇ ਹਨ:-
ਸੁਰਜੀਤ ਕੁਰੇ ਕੁੜੀਏ
ਗੁੜ ਦੀ ਰੋੜੀ ਚਾਹ ਦੇ ਪੱਤੇ
ਦੁਧ ਬਜ਼ਾਰੋਂ ਲਿਆ ਦੇ
ਫੱਕਰ ਨੀ ਤੇਰੇ ਬਾਹਰ ਖੜੇ
ਸਾਨੂੰ ਚਾਹ ਦੀ ਘੁੱਟ ਪਲ਼ਾ ਦੇ
ਫੱਕਰ ਨੀ ਤੇਰੇ ਬਾਹਰ ਖੜੇ
ਸਾਨੂੰ ਆਇਆਂ ਨੂੰ ਮੰਜਾ ਨਾ ਡਾਹਿਆ
ਨੀ ਚੱਲੋ ਭੈਣੋਂ ਮੁੜ ਚੱਲੀਏ
95 / ਸ਼ਗਨਾਂ ਦੇ ਗੀਤ