ਪੰਨਾ:ਸ਼ਗਨਾਂ ਦੇ ਗੀਤ - ਸੁਖਦੇਵ ਮਾਦਪੁਰੀ.pdf/99

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਸਾਡੇ ਤਾਂ ਵਿਹੜੇ ਤਾਣਾ ਤਣੀਂਦਾ
ਲਾੜੇ ਦਾ ਪਿਓ ਕਾਣਾ ਸੁਣੀਂਦਾ
ਐਨਕ ਲਵਾਉਣੀ ਪਈ
ਨਿਲੱਜਿਓ ਲੱਜ ਤੁਹਾਨੂੰ ਨਹੀਂ

ਕੁੜੀ ਤਾਂ ਸਾਡੀ ਤਿੱਲੇ ਦੀ ਤਾਰ ਏ
ਮੁੰਡਾ ਤਾਂ ਸੁਣੀਂਦਾ ਕੋਈ ਘੁਮਾਰ ਏ
ਜੋੜ ਤਾਂ ਜੁੜਦਾ ਨਹੀਂ
ਨਿਲੱਜਿਓ ਲੱਜ ਤੁਹਾਨੂੰ ਨਹੀਂ

ਪੈਸਾ ਪੈਸਾ ਸਾਡੇ ਪਿੰਡਾਂ ਜੀ ਪਾਓ
ਲਾੜੇ ਜੋਗਾ ਤੁਸੀਂ ਬਾਜਾ ਮੰਗਾਓ
ਜੰਨ ਤੇ ਸਜਦੀ ਨਹੀਂ
ਨਿਲੱਜਿਓ ਲੱਜ ਤੁਹਾਨੂੰ ਨਹੀਂ
ਆਏ ਬਰਾਤੀਆਂ ਤੇ ਵਯੰਗ ਕਸੇ ਜਾਂਦੇ ਹਨ। ਨਾ ਉਹਨਾਂ ਵਲੋਂ ਲਿਆਂਦੀ
ਵਰੀ ਪਸੰਦ ਹੈ ਤੇ ਨਾ ਹੀ ਆਏ ਬਰਾਤੀ ਉਹਨਾਂ ਨੂੰ ਚੰਗੇ ਲੱਗਦੇ ਹਨ। ਉਹ
ਬਰਾਤੀਆਂ ਦਾ ਮਖੌਲ ਉਡਾਉਂਦੀਆਂ ਹਨ:-
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਵਰੀ ਪੁਰਾਣੀ ਲਿਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਕੀ ਕੀ ਵਸਤ ਲਿਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਬੁਢੜੇ ਕਾਹਨੂੰ ਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਗੱਭਰੂ ਕਿਉਂ ਨਾ ਲਿਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਸਾਰੇ ਆਂਢਲ ਆਏ
ਪਹਿਲੇ ਸਮਿਆਂ ਵਿਚ ਬਰਾਤਾਂ ਤਿੰਨ ਦਿਨ ਠਹਿਰਿਆ ਕਰਦੀਆਂ ਸਨ।
ਇਕ ਦਿਨ ਆਉਣ ਦਾ ਤੇ ਇਕ ਦਿਨ ਵਦਾਇਗੀ ਦਾ। ਫੇਰ ਦੋ ਦਿਨ ਠਹਿਰਨ
ਲੱਗੀਆਂ ਤੇ ਅਜ ਕਲ ਤਾਂ ਇਕ ਦਿਨ ਵਿਚ ਹੀ ਸਾਰੇ ਕਾਰਜ ਪੂਰੇ ਜਾਂਦੇ ਹਨ।
ਜਨ ਦਾ ਉਤਾਰਾ ਜਨ-ਘਰ ਜਾਂ ਧਰਮਸ਼ਾਲਾ ਵਿਚ ਕਰਵਾਇਆ ਜਾਂਦਾ
ਸੀ।ਪਹਿਲੀ ਰਾਤ ਦੀ ਰੋਟੀ ਘਿਉ-ਬੂਰੇ ਜਾਂ ਚੌਲ ਸ਼ੱਕਰ ਨਾਲ਼ ਦਿੱਤੀ ਜਾਂਦੀ ਸੀ
ਇਸ ਨੂੰ "ਕੁਆਰੀ ਰੋਟੀ" ਜਾਂ "ਮਿੱਠੀ ਰੋਟੀ’ ਆਖਦੇ ਸਨ। ਗੈਸਾਂ ਅਤੇ ਲਾਲਟੈਣਾਂ

99/ਸ਼ਗਨਾਂ ਦੇ ਗੀਤ