ਦਾ ਇਹ ਦਾਅਵਾ ਗ਼ਲਤ ਨਾ ਹੋਵੇ) ਨੇ ਮੇਰੇ ਨਾਲ ਥੋੜ੍ਹੇ ਜਿਹੇ ਮੇਲਜੋਲ ਮਗਰੋਂ (ਭਾਈ ਰਣਧੀਰ ਸਿੰਘ ਵਲ ਇਸ਼ਾਰਾ) ਹੀ ਇਹ ਸਿੱਟਾ ਕੱਢ ਲਿਆ ਕਿ ਮੇਰਾ ਰੱਬ ਦੀ ਹੋਂਦ ਤੋਂ ਮੁਨਕਰ ਹੋਣਾ ਮੇਰੀ ਹਿਮਾਕਤ ਹੈ ਅਤੇ ਇਹ ਵੀ ਕਿ ਮੇਰਾ ਅਹੰਕਾਰ ਹੀ ਮੇਰੇ ਅਵਿਸ਼ਵਾਸ ਦਾ ਕਾਰਨ ਹੈ। ਫਿਰ ਵੀ ਸਮੱਸਿਆ ਤਾਂ ਗੰਭੀਰ ਹੀ ਹੈ। ਇਨ੍ਹਾਂ ਇਨਸਾਨੀ ਵਤੀਰਿਆਂ ਤੋਂ ਉਪਰ ਹੋਣ ਦਾ ਮੈਂ ਦਾਅਵਾ ਨਹੀਂ ਕਰਦਾ। ਮੈਂ ਵੀ ਆਖਰ ਇਨਸਾਨ ਹਾਂ, ਇਸ ਤੋਂ ਵੱਧ ਕੁੱਝ ਨਹੀਂ ਹੈ। ਤੇ ਨਾ ਹੀ ਕੋਈ ਇਸ ਤੋਂ ਵੱਧ ਹੋਣ ਦਾ ਦਾਅਵਾ ਕਰ ਸਕਦਾ ਹੈ। ਮੇਰੇ ਵਿਚ ਵੀ ਇਕ ਕਮਜ਼ੋਰੀ ਹੈ। ਅਹੰਕਾਰ (vanity) ਮੇਰੇ ਸੁਭਾਅ ਦਾ ਵੀ ਅੰਗ ਹੈ। ਮੈਂ ਆਪਣੇ ਸਾਥੀਆਂ ਵਿਚ ਤਾਨਾਸ਼ਾਹ ਕਰਕੇ ਜਾਣਿਆ ਜਾਂਦਾ ਸਾਂ। ਇਥੋਂ ਤੱਕ ਕਿ ਮੇਰਾ ਦੋਸਤ ਬੀ.ਕੇ. ਦੱਤ ਕਦੀ ਕਦੀ ਤੈਨੂੰ ਤਾਨਾਸ਼ਾਹ ਕਹਿੰਦਾ ਹੁੰਦਾ ਸੀ। ਕਈ ਮੌਕਿਆਂ ਉੱਤੇ ਮੈਨੂੰ ਹੈਂਕੜਬਾਜ਼ ਵੀ ਕਿਹਾ ਗਿਆ। ਕੁਝ ਦੋਸਤ ਪੂਰੀ ਗੰਭੀਰਤਾ ਨਾਲ ਮੇਰੇ ਉੱਤੇ ਦੋਸ਼ ਲਾਉਂਦੇ ਰਹੇ ਕਿ ਮੈਂ ਦੂਜਿਆਂ 'ਤੇ ਆਪਣੀ ਰਾਏ ਮੜ੍ਹਦਾ ਹਾਂ ਅਤੇ ਆਪਣੀ ਗੱਲ ਮੰਨਵਾ ਲੈਂਦਾ ਹਾਂ। ਮੈਂ ਇਨਕਾਰ ਨਹੀਂ ਕਰਦਾ ਕਿ ਇਹ ਗੱਲ ਕਿਸੇ ਹੱਦ ਤੱਕ ਸਹੀ ਹੈ। ਇਸ ਅਹੰਵਾਦ (egotism) ਵੀ ਕਿਹਾ ਜਾ ਸਕਦਾ ਹੈ। ਜਿੱਥੋਂ ਤੱਕ ਸਮਾਜ ਦੀਆਂ ਰੂੜ੍ਹੀਵਾਦੀ ਰਵਾਇਤਾਂ ਦੇ ਵਿਰੋਧ ਦਾ ਸਵਾਲ ਹੈ, ਮੈਂ ਅਹੰਕਾਰੀ ਹਾਂ, ਪਰ ਇਹ ਜ਼ਾਤੀ ਗੱਲ ਨਹੀਂ। ਇਹ ਆਪਣੇ ਵਿਚਾਰਾਂ 'ਤੇ ਮਾਣ ਵਾਲੀ ਗੱਲ ਹੈ, ਇਸ ਨੂੰ ਅਹੰਕਾਰ ਨਹੀਂ ਕਿਹਾ ਜਾ ਸਕਦਾ। ਅਭਿਮਾਨ, ਜਾਂ ਕਹਿ ਲਓ ਅਹੰਕਾਰ ਕਿਸੇ ਮਨੁੱਖ ਵਿਚ ਲੋੜੋਂ ਵੱਧ ਆਪਣੇ ਆਪ ਮਾਣ ਦਾ ਪ੍ਰਗਟਾਵਾ ਹੁੰਦਾ ਹੈ। ਕੀ ਮੈਂ ਬੇਲੋੜੇ ਮਾਣ ਕਰਕੇ ਨਾਸਤਕ ਬਣਿਆ ਹਾਂ ਜਾਂ ਇਸ ਵਿਸ਼ੇ ਬਾਰੇ ਡੂੰਘਾ ਮੁਤਾਲਿਆ ਕਰਨ ਮਗਰੋਂ ਅਤੇ ਗੰਭੀਰ ਸੋਚ ਵਿਚਾਰ ਮਗਰੋਂ ਨਾਸਤਕ ਬਣਿਆ ਹਾਂ?—ਇਹ ਸਵਾਲ ਹੈ, ਜਿਸ ਬਾਰੇ ਮੈਂ ਇਥੇ ਚਰਚਾ ਕਰਨਾ ਚਾਹੁੰਦਾ ਹਾਂ, ਸਭ ਤੋਂ ਪਹਿਲੇ ਇਹ ਨਬੇੜਾ ਕਰ ਲਈਏ ਕਿ ਅਭਿਮਾਨ (egotism) ਤੇ ਅਹੰਕਾਰ (vanity) ਦੋ ਅਲੱਗ-ਅਲੱਗ ਗੱਲਾਂ ਹੁੰਦੀਆਂ ਹਨ।
ਮੈਨੂੰ ਇਸ ਗੱਲ ਦੀ ਹੁਣ ਤੱਕ ਸਮਝ ਨਹੀਂ ਆਈ ਕਿ ਬੇਲੋੜਾ ਮਾਣ ਜਾਂ ਫੋਕਾ ਅਭਿਮਾਨ ਮਨੁੱਖ ਲਈ ਆਸਤਕਤਾ ਦੇ ਰਾਹ ਦਾ ਰੋੜਾ ਕਿਵੇਂ ਬਣ ਸਕਦੇ ਹਨ। ਮੈਂ ਕਿਸੇ ਸੱਚੀ-ਮੁੱਚੀ ਦੇ ਮਹਾਨ ਵਿਅਕਤੀ ਦੀ ਮਹਾਨਤਾ ਤੋਂ ਮੁਨਕਰ ਹੋ ਸਕਦਾ ਹਾਂ, ਬਸ਼ਰਤਿ ਕਿ ਮੈਨੂੰ ਐਵੇਂ ਰਾਹ ਜਾਂਦੇ ਹੀ ਸ਼ੁਹਰਤ ਹੱਥ ਲੱਗ ਗਈ ਹੋਵੇ ਜਾਂ ਮਹਾਨ ਹੋਣ ਲਈ ਸੱਚੀ-ਮੁੱਚੀ ਲੋੜੀਂਦੇ ਗੁਣ ਹੀ ਮੇਰੇ ਵਿਚ ਨਾ ਹੋਣ। ਇਹ ਗੱਲ ਸਮਝ ਪੈਂਦੀ ਹੈ, ਪਰ ਇਹ ਕਿਵੇਂ ਹੋ ਸਕਦਾ ਹੈ ਕਿ ਕੋਈ ਆਸਤਕ ਆਪਣੇ ਅਹੰਕਾਰ ਕਰਕੇ ਨਾਸਤਕ ਹੋ ਜਾਵੇ। ਸਿਰਫ ਦੋ ਗੱਲਾਂ ਹੋ ਸਕਦੀਆਂ ਹਨ: ਜਾਂ ਤਾਂ ਮਨੁੱਖ ਖ਼ੁਦ ਨੂੰ ਖ਼ੁਦਾ ਦਾ ਰਕੀਬ ਸਮਝਣਾ ਸ਼ੁਰੂ ਕਰ ਦੇ ਜਾਂ ਫਿਰ ਖ਼ੁਦ ਹੀ ਖ਼ੁਦਾ ਬਣ ਬੈਠੇ। ਦੋਹਾਂ ਹਾਲਤਾਂ ਵਿਚ ਉਹ ਸਹੀ ਨਾਸਤਕ ਨਹੀਂ ਹੋ ਸਕਦਾ। ਪਹਿਲੀ ਸੂਰਤ ਵਿਚ ਉਹ ਰਕੀਬ ਦੀ ਹੋਂਦ ਤੋਂ ਮੁਨਕਰ ਨਹੀਂ ਹੁੰਦਾ। ਦੂਸਰੀ ਸੂਰਤ ਵਿਚ ਵੀ ਉਹ ਸੁਚੇਤ ਸਤਾ (Being) ਦੀ ਹੋਂਦ ਨੂੰ ਮੰਨਦਾ ਹੈ, ਜੋ ਪਰਦੇ ਪਿੱਛਿਉਂ ਸਾਰੀ ਪ੍ਰਕ੍ਰਿਤੀ ਨੂੰ ਚਲਾ ਰਹੀ ਹੈ। ਇਸ ਦੀ ਸਾਡੇ ਲਈ ਕੋਈ ਅਹਿਮੀਅਤ ਨਹੀਂ ਕਿ ਉਹ ਖ਼ੁਦ ਨੂੰ ਖ਼ੁਦਾ ਸਮਝਦਾ ਹੈ ਜਾਂ ਖੁਦਾ ਨੂੰ ਖੁਦ ਤੋਂ ਅਲੱਗ ਕੋਈ ਪਰਮ-ਸਤਾ ਮੰਨਦਾ ਹੈ। ਅਸਲ ਨੁਕਤਾ ਇਹ ਹੈ। ਦੋਹਾਂ ਹਾਲਤਾਂ ਵਿਚ ਉਹਦਾ ਰੱਬ ਵਿਚ ਵਿਸ਼ਵਾਸ ਕਾਇਮ ਰਹਿੰਦਾ ਹੈ। ਉਹ ਕਿਸੇ ਤਰ੍ਹਾਂ ਵੀ ਨਾਸਤਕ ਨਹੀਂ। ਇਹੋ ਮੈਂ ਆਖਣਾ ਚਾਹੁੰਦਾ ਹਾਂ। ਮੈਂ ਉਪਰਲੀਆਂ ਦੋਹਾਂ ਕਿਸਮਾਂ ਵਿਚ ਨਹੀਂ ਆਉਂਦਾ। ਮੈਂ ਤਾਂ ਕਿਸੇ ਵੀ ਸਰਬ ਸ਼ਕਤੀਮਾਨ ਜਾਂ ਸਰਵੋਪਰੀ-ਸਤਾ ਦੀ ਹੋਂਦ ਤੋਂ ਮੂਲੋਂ ਹੀ ਇਨਕਾਰੀ ਹਾਂ। ਇੰਜ ਕਿਉਂ ਹੈ, ਮੈਂ ਇਹਦੇ ਬਾਰੇ ਅੱਗੇ ਚੱਲ ਕੇ ਵਿਚਾਰ-ਚਰਚਾ ਕਰਾਂਗਾ। ਇਥੇ ਮੈਂ ਇਹ ਗੱਲ ਸਪੱਸ਼ਟ ਕਰ ਦੇਣੀ ਚਾਹੁੰਦਾ ਹਾਂ ਕਿ ਮੈਂ ਅਹੰਕਾਰ ਕਰਕੇ ਨਾਸਤਕਤਾ ਦੇ ਸਿਧਾਂਤ ਦਾ ਧਾਰਨੀ ਨਹੀਂ ਹੋਇਆ। ਨਾ ਤਾਂ ਮੈਂ ਖ਼ੁਦਾ ਦਾ ਰਕੀਬ ਹਾਂ, ਨਾ ਕੋਈ ਰੱਬੀ ਅਵਤਾਰ ਤੇ ਨਾ ਹੀ ਆਪ ਪ੍ਰਮਾਤਮਾ ਹਾਂ। ਇਕ ਗੱਲ ਤਾਂ
ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੀਆਂ ਲਿਖਤਾਂ/343