ਸੋ ਜੇ ਪਹਿਲੇ ਦੋ ਕਥਨਾਂ ਵਿਚ ਜ਼ੋਰ ‘ਮਹਾਨਤਾ’ ਉਪਰ ਸੀ, ਤਾਂ ਇਸ ਬਚਨ ਵਿਚ ਜ਼ੋਰ ‘ਸਾਧਾਰਣਤਾ” ਉਪਰ ਹੈ। ਪਹਿਲੀ ਘਟਨਾ ਨੂੰ 'ਸਾਧਾਰਣ' (ਭਾਵ, ਹੋਣ ਯੋਗ) ਦਰਸਾਉਣ ਲਈ, ਦੂਜੀ ਘਟਨਾ ਨੂੰ ‘ਸਾਧਾਰਣ' ਕਹਿ ਦਿੱਤਾ ਗਿਆ ਹੈ, ਕਿਉਂਕਿ ਇਸ ਦੀ ਹੋਣ-ਯੋਗਤਾ ਉਪਰ ਤਾਂ ਸ਼ੱਕ ਹੀ ਨਹੀਂ। ਪਰ ਘਟਨਾ ਨਾ ਪਹਿਲੀ ‘ਸਾਧਾਰਣ' ਹੈ, ਨਾ ਦੂਜੀ। ਦੂਜੀ ਘਟਨਾ ਦੇ ਪਾਤਰ ਭਾਵੇਂ ਸਾਧਾਰਣ ਮਨੁੱਖ ਹੋਣ, ਪਰ ਉਹਨਾਂ ਦਾ ਕਾਰਨਾਮਾ ‘ਮਨੁੱਖ ਦੀ ਸਾਧਾਰਣਤਾ ਨੂੰ ਨਹੀਂ ਸਾਧਾਰਣ ਮਨੁੱਖ ਦੀ ਮਹਾਨਤਾ ਨੂੰ ਸਾਹਮਣੇ ਲਿਆਉਂਦਾ ਹੈ । ਨਾਲੇ, ਜੇ ਤਾਂ ‘ਸਾਧਾਰਣਤਾ' ਤੋਂ ਮਤਲਬ ‘ਯਥਾਰਥ' ਹੈ, ਠੀਕ ਹੈ, ਪਰ ਜੋ ਇਸ ਦਾ ਮਤਲਬ ‘ਆਮ' ਤੋਂ ਹੈ, ਤਾਂ ਚਰਿਤਰ, ਸਮੇਂ ਤੇ ਸਥਾਨ ਦੀ ਸਾਧਾਰਣਤਾ ਨਾ ਕਹਾਣੀ ਲਈ ਲਾਜ਼ਮੀ ਹੈ, ਨਾ ਇਸ ਦਾ ਜ਼ਰੂਰੀ ਲੱਛਣ, ਭਾਵੇਂ ਕਿ ਇਹ ਇਸ ਨਾਲ ਬੇਮੇਲ ਵੀ ਨਹੀਂ।
ਤਾਂ ਫਿਰ, ਅਸੀਂ ਇਸ ਕਹਾਣੀ ਦੇ ਲੇਖਕ ਤੋਂ ਹੀ ਪੁਛ ਦੇਖੀਏ, ਕਿ ਇਹ ਕਹਾਣੀ ਕੀ ਕਹਿੰਦੀ ਹੈ ?
“ਕਰਾਮਾਤ ਨਾਂ ਦੀ ਕਹਾਣੀ ਵਿਚ ਇਕ ਆਦਮੀ ਦੀ ਕਰ-ਸਕਣ-ਦੀ-ਤਾਕਤ ਨੂੰ ਮੁਅਜ਼ੇ ਜਿਤਨਾ ਮਹਾਨ ਦਸਿਆ ਹੈ । ਗੁਰੂ ਨਾਨਕ ਨੇ ਹੰਕਾਰ ਤੇ ਲਈ ਸੀ, ਅੱਜ ਗੁਰੂ ਨਾਨਕ ਦੇ ਅਨੁਆਈ ਹਉਮੈ ਤੇ ਅਨਿਆਂ ਟਰੇਨ ਨੂੰ ਰੋਕ ਲੈਂਦੇ ਹਨ । ਕਰਾਮਾਤ ਇਨਸਾਨ ਦਾ ਮੁਸ਼ਕਲ ਤੋਂ ਅਣਹੋਣੀ ਮੁਹਿੰਮ ਸਰ ਕਰ ਲੈਣ ਦਾ ਨਾਂ ਹੈ', ਦੁੱਗਲ ਆਪ ਇਸ ਹੈ (ਮੇਰੀ ਕਹਾਣੀ ਕਲਾ, ਸਫਾ 31) । ਤੰਗ ਨਜ਼ਰੀ ਨਾਲ ਟੱਕਰ ਦੀ ਚੀਕਦੀ ਦਹਾੜਦੀ ਮੁਸ਼ਕਲ, ਅਣਹੋਣੀ ਤੋਂ ਕਹਾਣੀ ਬਾਰੇ · ਕਹਿੰਦਾ
ਖ਼ਿਆਲ ਇਹ ਵੀ ਮਾੜਾ ਨਹੀਂ। ਪਰ ਸਾਨੂੰ ਖ਼ਤਰਾ ਹੈ ਕਿ ਕਹਾਣੀ ਨੇ ਲੇਖਕ ਦਾ ਕਿਹਾ ਨਹੀਂ ਮੰਨਿਆ।
ਜੇ ਅਸੀਂ ਲੇਖਕ ਦੀ ਗੱਲ ਮੰਨ ਲਈਏ ਤਾਂ ਕਹਾਣੀ ਦੀ ਕੇਂਦਰੀ ਜਾਂ ਮੁੱਖ ਘਟਨਾ ਦੂਜੀ ਹੋਣੀ ਚਾਹੀਦੀ ਹੈ । ਪਰ ਕਹਾਣੀ ਵਿਚ ਸਾਰੀ ਦਿਲਚਸਪੀ ਇਸ ਗੱਲ ਦੁਆਰੇ ਕੇਂਦਰਿਤ ਹੋ ਜਾਂਦੀ ਹੈ ਕਿ ਪਹਿਲੀ ਘਟਨਾ ਨੂੰ ਸੱਚ ਮੰਨਿਆ ਜਾਏ ਜਾਂ ਨਾ। ਕਰ-ਸਕਣ- ਦੀ ਤਾਕਤ ਦਾ ਪ੍ਰਗਟਾਅ ਮੁਅਜਜ਼ੇ ਨੂੰ ਬਲ ਦੇਂਦਾ ਹੈ, ਨਾ ਕਿ ਇਸ ਤੋਂ ਉਲਟ । ਦੋਹਾਂ ਘਟਨਾਵਾਂ ਨੂੰ ਅਲੰਕਾਰਕ ਪੱਧਰ ਉਤੇ ਪੇਸ਼ ਕਰਨ ਦੀ ਗੱਲ ਵੀ ਨਹੀਂ ਬਣਦੀ। ਗੁਰੂ ਨਾਨਕ ਵਾਲੀ ਗੱਲ ਇਸ ਕਰ ਕੇ ਨਹੀਂ, ਕਿ ਸਚਮੁੱਚ ਹੀ ਇਕ ਪੱਥਰ ਵਿਚ ਲੱਗੇ ਪੰਜੇ ਨੂੰ ਦਿਖਾ ਕੇ ਇਹ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਗੁਰੂ ਨਾਨਕ ਨੇ ਹੰਕਾਰ ਤੇ ਤੰਗ ਨਜ਼ਰੀ ਦੇ ਅਲੰਕਾਰਕ ਪੱਥਰ ਨੂੰ ਨਹੀਂ, ਸਗੋਂ ਸੱਚਮੁੱਚ ਦੇ ਪੱਥਰ ਨੂੰ ਦੇ ਰੋਕਿਆ ਸੀ। ਜਦ ਕਿ ਦੂਜੀ ਘਟਨਾ ਵਿਚ ਕੁਝ ਜਾਨਾਂ ਦੀ ਕੁਰਬਾਨੀ ਦੇ ਕੇ ਸੱਚਮੁੱਚ ਦੀ ਗੱਡੀ ਨੂੰ ਰੋਕ ਲਿਆ ਜਾਂਦਾ ਹੈ। ਤਾਂ ਫਿਰ ਕੀ ਅਸੀਂ ਕਿਸੇ ਰਚਨਾ ' ਦੇ ਵਿਸ਼ੇ ਸੰਬੰਧੀ ਉਸ ਦੇ ਲੇਖਕ, ਉਸ ਦੇ ਰਚਨਹਾਰ ਦੀ ਗੱਲ ਵੀ ਰੱਦ ਕਰ ਦੇਈਏ ?
100