ਪੰਨਾ:ਸਾਹਿਤ ਦੀ ਸੰਬਾਦਕਤਾ ਅਤੇ ਹੋਰ ਲੇਖ - ਗੁਰਬਖ਼ਸ਼ ਸਿੰਘ ਫ਼ਰੈਂਕ.pdf/114

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਕਤਰਾਉਣ ਕਰਕੇ ਨਵੇਂ ਦਾ ਅਟੁੱਟ ਹਿੱਸਾ ਹੈ।

"ਪਤੀ" ਕਹਾਣੀ ਦੀ ਮਿੱਨੀ ਉਪਰੋਕਤ ਕਹਾਣੀਆਂ ਦੀਆਂ ਦੋਹਾਂ ਔਰਤਾਂ ਦਾ ਜੀਵਨ ਇਕੱਲੀ ਬਤੀਤ ਕਰ ਰਹੀ ਹੈ। ਪਰ ਇਥੇ ਨਵੇਂ ਦੇ ਅੰਸ਼ ਬਹੁਤ ਉਘੜਵੇਂ ਹਨ ਅਤੇ ਇਸੇ ਲਈ ਸ਼ਾਇਦ ਵਿਸਥਾਰ ਨਾਲ ਬਿਆਨ ਕੀਤੇ ਗਏ ਹਨ, ਜਦ ਕਿ ਪੁਰਾਣੇ ਦੇ ਅੰਸ਼ ਵਫਾਦਾਰੀ ਅਤੇ ਜ਼ਿੰਮੇਵਾਰੀ ਦੇ ਚੇਤਨ ਅਹਿਸਾਸ ਵਿਚੋਂ ਨਿਕਲੇ ਨਹੀਂ ਲੱਗਦੇ, ਸਗੋਂ ਵਧੇਰੇ ਸੰਸਕਾਰਾਂ ਦਾ ਸਿੱਟਾ ਲਗਦੇ ਹਨ। ਦੂਜੇ ਸ਼ਬਦਾਂ ਵਿਚ, ਮਿੱਨੀ ਨਵੀਂ ਮਿਲੀ ਖੁੱਲ੍ਹ ਨੂੰ ਮਾਨਣ ਵਿਚ ਵਧੇਰੇ ਸਾਬਤ-ਕਦਮ ਹੈ, ਜਦ ਕਿ ਇਸ ਖੁੱਲ੍ਹ ਨੂੰ ਜ਼ਿੰਮੇਵਾਰੀ ਨਾਲ ਮਿਲਾਉਣ ਵਿਚ ਸਾਬਤ-ਕਦਮ ਨਹੀਂ। ਇਸੇ ਲਈ ਉਹ ਇਹ ਪ੍ਰਭਾਵ ਦੇਂਦੀ ਲੱਗਦੀ ਹੈ ਕਿ "ਆਖ਼ਰ ਸੰਸਕਾਰਾਂ ਤੋਂ ਪਿੱਛਾ ਛੁਡਾਉਣਾ ਬੜਾ ਮੁਸ਼ਕਲ ਹੁੰਦਾ ਹੈ।" ਅਤੇ ਇਹ ਆਪਣੇ ਆਪ ਵਿਚ ਮਿੱਨੀ ਦੇ ਆਚਰਣ ਉਤੇ ਨਫ਼ੀ ਟਿੱਪਣੀ ਹੈ।

"ਤਿੰਨ ਰੰਗ" ਦੀ ਏਕਤਾ ਫਿਰ ਲਿੰਗ-ਸੰਬੰਧਾਂ ਵਿਚ ਵਾਪਰ ਰਹੀਆਂ ਨਵੀਆਂ ਗੱਲਾਂ ਕਰਕੇ ਹੈ। ਖ਼ਾਸ ਕਰਕੇ ਤੀਜੀ ਘਟਨਾ, ਜਿਸ ਵਿਚ ਅਖਬਾਰਾਂ ਦਾ ਪਿੰਡ ਵਿਚ ਜਾਣਾ ਸ਼ਾਇਦ ਏਨੀ ਨਵੀਂ ਗੱਲ ਨਾ ਹੋਵੇ, ਪਰ ਉਹਨਾਂ ਵਿਚ ਉਧਾਲਿਆਂ ਦੀਆਂ ਖ਼ਬਰਾਂ ਦੀ ਭਰਮਾਰ ਹੋਣਾ ਅਤੇ ਪੇਂਡੂ ਚੌਗਿਰਦੇ ਵਿਚ ਉਹਨਾਂ ਨੂੰ ਉੱਚੀ ਉੱਚੀ ਸੁਣਾ ਸਕਣਾ ਅਤੇ ਹੋਰ ਕੁਝ ਨਾ ਬਨਣ ਦੀ ਹਾਲਤ ਵਿਚ ਆਪਣਾ ਝੱਸ ਪੂਰਾ ਕਰ ਸਕਣਾ, ਇਕ ਨਵਾਂ ਅੰਸ਼ ਹੈ।

"ਉਸੇ ਕਰਕੇ" ਕਹਾਣੀ ਕਥਿਤ ਤੌਰ ਉਤੇ ਲਿੰਗ-ਸੰਬੰਧਾਂ ਦੇ ਉਤਕ੍ਰਿਸ਼ਟ ਰੂਪ, ਪਿਆਰ, ਨੂੰ ਪੇਸ਼ ਕਰਦੀ ਹੈ, ਜਿਸ ਦਾ "ਹੁਲਾਰੇ ਆਦਮੀ ਨੂੰ ਧਰਤੀ ਤੋਂ ਉਤਾਂਹ ਚੁੱਕ ਲੈਂਦਾ ਹੈ।" ਪਰ ਇਹ ਕਹਾਣੀ ਹੋਰ ਕਿਸੇ ਵੀ ਕਹਾਣੀ ਨਾਲੋਂ ਵਧੇਰੇ ਸਕੀਮੈਟਿਕ ਲੱਗਦੀ ਹੈ, ਜਿਸ ਵਿਚ ਵਾਪਰਦੀ 'ਨਵੀਂ ਗੱਲ', ਰਮਿੰਦਰ ਨਾਂ ਦੀ 'ਇਕ ਨਵੀਂ ਚੀਜ਼', ਜਿਹੜੀ ਹਰਵੰਤ ਦੇ ਜੀਵਨ ਵਿਚ ਆਉਂਦੀ ਹੈ, ਮਨੁੱਖੀ ਸੁਭਾਅ ਵਿਚਲੀ ਕਿਸੇ ਥਿਉਰਮੀ ਨੂੰ ਸਿੱਧ ਕਰਨ ਲਈ ਫ਼ਰਜ਼ ਕੀਤਾ ਗਿਆਂ ਅਸ਼ ਹੈ। ਹਰਿਮੰਦਰ ਦਾ ਵਜੂਦ ਠੋਸ ਨਹੀਂ ਬਣ ਸਕਿਆ ਜਦ ਕਿ ਉਸ ਤੋਂ ਪੈਦਾ ਹੋ ਰਹੇ ਪ੍ਰਤੀਕਰਮ ਲੜੀਵਾਰ ਵਾਪਰਦੇ ਜਾ ਰਹੇ। ਇਸ ਦੇ ਉਲਟ "ਮਿੱਹਰ ਗੁੱਲ" ਵਿਚ ਵਾਪਰ ਰਹੀਆਂ ਤਬਦੀਲੀਆਂ ਵਧੇਰੇ ਯਥਾਰਥਕ, ਠੋਸ ਅਤੇ ਮਣਾਵੀਆਂ ਹਨ, ਇਸ ਕਰ ਕੇ ਵਧੇਰੇ ਪ੍ਰਭਾਵ ਪਾਉਂਦੀਆਂ ਹਨ। ਉਸ ਦੇ ਲਫ਼ਜ਼ਾਂ ਨੂੰ ਲੈ ਕੇ ਆਲੇ-ਦੁਆਲੇ ਉਤੇ ਕੀਤੀ ਗਈ ਟਿੱਪਣੀ ਵੀ ਇਕ ਤਰ੍ਹਾਂ ਨਾਲ ਉਹਨਾਂ ਹਾਲਤਾਂ ਉਤੇ ਹੀ ਚਾਨਣ ਪਾਉਂਦੀ ਹੈ, ਜਿਹੜੀਆਂ ਨਵੀਆਂ ਹਨ, ਉਸ ਦੇ ਜੀਵਨ ਉਤੇ ਪ੍ਰਭਾਵ ਪਾ ਰਹੀਆਂ ਹਾਲਤਾਂ ਦੀ ਪਾਸਾਰ ਹਨ।

"ਬਹੁਤ ਨੇੜੇ - ਬਹੁਤ ਦੂਰ" ਅਤੇ "ਅਲੀ ਬਾਬਾ ਤੇ ਕਾਸਿਮ" ਦੋਵੇਂ ਕਹਾਣੀਆਂ ਨਵੇਂ ਅਨੁਕੂਲ ਆਪਣੇ ਆਪ ਨੂੰ ਢਾਲ ਸਕਣ ਦੀ ਅਸਮਰਥਾ ਦੇ ਅਹਿਸਾਸ ਵਿਚੋਂ ਪੈਦਾ ਹੋਈਆਂ ਹੋਈਆਂ ਹਨ। ਪਹਿਲੀ ਕਹਾਣੀ ਨੂੰ ਕਹਾਣੀ ਦਾ ਰੂਪ ਦੇਣ ਲਈ ਅਤੇ ਸਾਰੀਆਂ ਤੰਦਾਂ ਸਮੇਟਣ ਲਈ, ਲੇਖਕ ਨੂੰ ਖ਼ੁਦ ਅਖ਼ੀਰ ਉਤੇ ਟਿੱਪਣੀ ਕਰਨੀ ਪੈਂਦੀ ਹੈ-"ਨਾ ਤਾਰੇ ਨੂੰ ਪਤਾ

106