ਪੰਨਾ:ਸਾਹਿਤ ਦੀ ਸੰਬਾਦਕਤਾ ਅਤੇ ਹੋਰ ਲੇਖ - ਗੁਰਬਖ਼ਸ਼ ਸਿੰਘ ਫ਼ਰੈਂਕ.pdf/129

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਜੇ ਅਸੀਂ ਪਿਛਲੇ ਕੁਝ ਸਮੇਂ ਵਿਚ ਹੀ ਇਸ ਸੰਬੰਧ ਵਿਚ ਛਪੀਆਂ ਕਹਾਣੀਆਂ ਉਤੇ ਨਜ਼ਰ ਮਾਰੀਏ ਤਾਂ ਇਸ ਵਿਸ਼ੇ ਉਤੇ ਬਹੁਤੀਆਂ ਕਹਾਣੀਆਂ ਜਿਨਸੀ ਭ੍ਰਿਸ਼ਟਾਚਾਰ ਨੂੰ ਪੇਸ਼ ਕਰਦੀਆਂ ਹਨ - ਅਕਸਰ ਬਿਨਾਂ ਕਿਸੇ ਸਦਾਚਾਰਕ ਲੱਗ-ਲਗਾਵ ਜਾਂ ਅਰਥਾਂ ਦੇ। ਅਤੇ ਜੇ ਕੋਈ ਸਦਾਚਾਰਕ ਅਰਥ ਹੋਵੇਗਾ ਵੀ ਤਾਂ ਓਪਰਾ ਓਪਰਾ, ਪਲੇਥਣ ਵਾਂਗ। ਇਹ ਐਸਾ ਵਿਸ਼ਾ ਹੈ ਜਿਸ ਉਤੇ ਆ ਕੇ ਸਾਡੇ ਐਸੇ ਕਹਾਣੀ ਲੇਖਕ ਵੀ ਤਿਲਕ ਜਾਂਦੇ ਹਨ, ਜਿਹੜੇ ਵੈਸੇ ਬੇਹੱਦ ਕਲਾ-ਕੌਸ਼ਲਤਾ ਰਖਦੇ ਅਤੇ ਦੂਜੀਆਂ ਕਹਾਣੀਆਂ ਵਿਚ ਤੀਖਣ ਸਮਾਜਕ ਸੂਝ ਦਾ ਟਾਵਾਂ ਕਰਦੇ ਹਨ।

ਵਿਚਾਰ ਅਧੀਨ ਸਮੇਂ ਵਿਚ ਕਿਰਪਾਲ ਕਜ਼ਾਕ ਦੀ ਕਹਾਣੀ "ਪਾਣੀ ਦੀ ਕੰਧ" ਔਰਤ ਦੀ ਮਰਦ ਦੇ ਮੁਕਾਬਲੇ ਉਤੇ ਨਾਬਰਾਬਰੀ ਦੇ ਵਿਸ਼ੇ ਨੂੰ ਲੈ ਕੇ ਲਿਖੀ ਲਗਦੀ ਹੈ, ਪਰ ਇਸ ਵਿਸ਼ੇ ਨੂੰ ਨਿਰੋਲ ਜਿਨਸੀ ਪੱਧਰ ਉਤੇ ਸੀਮਤ ਕਰ ਕੇ ਰਹਿ ਗਈ ਹੈ। ਦਰਸ਼ਨ ਮਿਤਵਾ ਦੀ ਕਹਾਣੀ "ਹੁਣ ਕਰਣ ਕੰਨ ਵਿਚੋਂ ਨਹੀਂ ਜੰਮੇਗਾ" ਵਿਚ ਇਕ ਸੱਸ ਆਪਣੀ ਨੂੰਹ ਨੂੰ ਆਸੇ ਕਰਾਉਣ ਲਈ ਗਲੀ ਦਾ ਕੋਈ ਮੁੰਡਾ ਲੱਭ ਲਿਆਉਂਦੀ ਹੈ। ਬਚਿੰਤ ਕੌਰ ਦੀ ਮੇਮਣਾ ਕਹਾਣੀ ਵਿਚ ਇਕ ਔਰਤ ਆਪਣੇ ਘਰ ਵਾਲੇ ਤੋਂ ਇਕ ਹੋਰ ਔਰਤ ਦਾ ਬਲਾਤਕਾਰ ਕਰਾਉਂਦੀ ਹੈ, ਅਤੇ ਇਸ ਨੂੰ ਇਸਤ੍ਰੀ-ਵਿਦਰੋਹ ਦਾ ਪ੍ਰਗਟਾਵਾਂ ਦੱਸਿਆ ਗਿਆ ਹੈ। ਪ੍ਰੀਤਮ ਦੀ ਕਹਾਣੀ "ਇਕ ਮਿੱਤਰ ਦਾ ਬਿਆਨ" (ਲੋਅ, ਜੂਨ 83) ਵਿਚ ਇਕ ਔਰਤ ਆਪਣੇ ਘਰ ਵਾਲੇ ਦੀ ਸ਼ਰਾਬ ਦਾ ਖ਼ਰਚਾ ਚਲਾਉਣ ਦੀ ਖ਼ਾਤਰ ਉਸ ਦੇ ਲਿਆਂਦੇ ਸ਼ਰਾਬੀ ਦੋਸਤਾਂ ਦੀ ਲਿੰਗ-ਭੁੱਖ ਪੂਰੀ ਕਰਦੀ ਹੈ। ਗੁਰਪਾਲ ਲਿਟ ਦੀ ਕਹਾਣੀ "ਇਹ ਵੀ ਤਾਂ..." (ਲੋਅ, ਜੁਲਾਈ 83) ਦੀ ਕੇਂਦਰੀ ਘਟਨਾ ਗਵਾਂਢੀਆਂ ਦੇ ਘਰ, ਪਰਦੇ ਪਿੱਛੇ ਦਿਓਰ-ਭਰਜਾਈ ਦਾ ਕਾਮ-ਕ੍ਰੀੜਾ ਦੇਖ ਕੇ ਉਤੇਜਿਤ ਹੋਈ ਇਸਤੀ ਦਾ ਜਿਨਸੀ ਵਿਹਾਰ ਹੈ। ਇਸ ਨੂੰ ਇਕ ਵੇਸਵਾ ਦੇ ਸੁਧਾਰ ਨਾਲ ਜੋੜਿਆ ਗਿਆ ਹੈ, ਜਿਹੜੀ ਹੁਣ ਸਿਰਫ਼ ਆਪਣੀ ਮਰਜੀ ਦੇ ਦੋ ਤਿੰਨ ਬੰਦਿਆਂ ਨਾਲ (!) ਰਹਿਣਾ ਚਾਹੁੰਦੀ ਹੈ, ਪਰ ਸਮਾਜ ਉਸ ਨੂੰ ਸੁਧਰਣ ਨਹੀਂ ਦੇਂਦਾ। ਬਲਜੀਤ ਸਿੰਘ ਰੈਨਾ ਦੀ "ਜਾਇਜ਼ ਨਾਜਾਇਜ਼" (ਅਕਸ, ਅਪ੍ਰੈਲ 83) ਵਿਚ ਮਾਮੇ ਦਾ ਪੁੱਤ ਭੂਆ ਦੀ ਧੀ (ਉਮਰ 10-12 ਸਾਲ) ਦੀਆਂ ਅੱਖਾਂ ਵਿਚ ਝਾਕ ਕੇ ਕਹਿੰਦਾ ਹੈ - "ਕਾਸ਼ ਕਿ ਅਸੀਂ ਮੁਸਲਮਾਨ ਹੁੰਦੇ!" ਸਾਡੀਆਂ ਹਾਲਤਾਂ ਵਿਚ ਜਿਸ ਦਾ ਅਗਲਾ ਪੜਾਅ ਹੁਣ ਇਹ ਹੋ ਸਕਦਾ ਹੈ ਕਿ ਇਕ ਭਰਾ ਆਪਣੀ ਭੈਣ ਦੀਆਂ ਅੱਖਾਂ ਵਿਚ ਝਾਕ ਕੇ ਕਹਿੰਦਾ ਹੈ - "ਕਾਸ਼ ਅਸੀਂ ਇੱਕ ਮਾਂ ਪਿਓ ਦੇ ਨਾ ਹੁੰਦੇ!"

ਇਸ ਸੂਚੀ ਵਿਚ ਕਾਫ਼ੀ ਵਾਧਾ ਕੀਤਾ ਜਾ ਸਕਦਾ ਹੈ।

ਜਿਨਸੀ ਸੰਬੰਧਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਕਿਸੇ ਨਾ ਕਿਸੇ ਸਿਧਾਂਤ ਦੁਆਲੇ ਵੀ ਘੁਮਾਇਆ ਜਾਂਦਾ ਹੈ। ਇਹ ਸਿਧਾਂਤ ਮੁੱਖ ਤੌਰ ਉਤੇ ਤਿੰਨ ਹਨ- (1) ਕਿ ਇਸ ਤਰ੍ਹਾਂ ਸਥਾਪਤ ਕਦਰਾਂ-ਕੀਮਤਾਂ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। (2) ਕਿ ਇਹ ਔਰਤ ਦੀ

121