ਪੰਨਾ:ਸਾਹਿਤ ਦੀ ਸੰਬਾਦਕਤਾ ਅਤੇ ਹੋਰ ਲੇਖ - ਗੁਰਬਖ਼ਸ਼ ਸਿੰਘ ਫ਼ਰੈਂਕ.pdf/134

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਬਹੁਤੀ ਉੱਚੀ ਥਾਂ ਨਹੀਂ ਦਿੱਤੀ ਜਾ ਸਕਦੀ।

ਜ਼ਿੰਦਗੀ ਦੀ ਤਲਖ਼ ਹਕੀਕਤ, ਸਮਾਜਕ ਆਲੋਚਨਾ ਅਤੇ ਭਵਿੱਖ ਦੇ ਕਿਸੇ ਸੁਪਨੇ ਨੂੰ ਸੁਮੇਲਣ ਦਾ ਇਕ ਯਤਨ ਗੁਰਦਿਆਲ ਸਿੰਘ ਨੇ ਆਪਣੇ ਕਹਾਣੀ ਸੰਗ੍ਰਹਿ ਰੁੱਖੇ ਮਿੱਸੇ ਬੰਦੇ ਵਿਚ ਕੀਤਾ ਹੈ। ਇਸ ਸੰਗ੍ਰਹਿ ਦੀਆਂ ਕਹਾਣੀਆਂ ਦੇ ਪਾਤਰ ਸਮਾਜ ਦੀਆਂ ਹੇਠਲੀਆਂ ਪਰਤਾਂ ਵਿਚ ਵਿਚਰਣ ਵਾਲੇ ਲੋਕ ਹਨ। ਉਹ ਆਪਣੇ ਰੁੱਖੇ ਮਿੱਸੇ ਹਾਸ-ਵਿਅੰਗ ਦੀ ਡੰਗੋਰੀ ਫੜੀ, ਆਪਣੀ ਜ਼ਿੰਦਗੀ ਦੇ ਝੌਰਿਆਂ ਨੂੰ ਹੰਡਾਉਂਦੇ ਹੋਏ ਆਪਣੀ ਅਵਸਥਾ ਨੂੰ ਸਮਝਣ ਦੀ ਕੋਸ਼ਿਸ਼ ਕਰਦੇ ਹਨ, ਅਤੇ ਇਸ ਕੋਸ਼ਿਸ ਵਿਚ ਸਮਾਜ, ਸਰਕਾਰ ਆਦਿ ਉਤੇ ਟਿੱਪਣੀ ਕਰੀ ਜਾਂਦੇ ਹਨ। ਪਰ ਸਭ ਤੋਂ ਵੱਡੀ ਗੱਲ ਕਿ ਘੋਰ ਮੁਸੀਬਤ ਵਿਚ ਵੀ ਉਹ ਆਸ ਦਾ ਪੱਲਾ ਨਹੀਂ ਛੱਡਦੇ। ਇਹ ਆਸ ਵੀ ਕੋਈ ਉਹਨਾਂ ਉਤੇ ਠੋਸੀ ਨਹੀਂ ਗਈ, ਸਗੋਂ ਉਹਨਾਂ ਦੇ ਜਿਊਣ ਦੇ ਉਮਾਹ ਦੇ ਵਿਚੋਂ ਹੀ ਨਿਕਲਦੀ ਹੈ, ਕਿਉਂਕਿ ਇਹ ਕੋਈ ਤਾਰੇ ਤੋੜਨ ਦੇ ਸੁਪਨੇ ਨਹੀਂ ਲੈਂਦੀ, ਜ਼ਿੰਦਗੀ ਨੂੰ ਜਿਊਣ ਯੋਗ ਬਣਾ ਸਕਣ ਦੇ ਸੁਪਨੇ ਲੈਂਦੀ ਹੈ। ਗੁਰਦਿਆਲ ਸਿੰਘ ਦਾ ਇਹ ਢੰਗ ਉਸ ਦੀ ਵਿਲੱਖਣਤਾ ਬਣ ਗਿਆ ਹੈ।

ਏਨੀ ਹੀ, ਜਾਂ ਇਸ ਤੋਂ ਵੀ ਕੁਝ ਵਧੇਰੇ ਸੰਤੁਸ਼ਟਤਾ ਦੇਂਦੀਆਂ ਅਤੇ ਭਰਪੂਰ ਤਜਰਬਾ ਬਣਦੀਆਂ ਉਹ ਕਹਾਣੀਆਂ ਹਨ, ਜਿਨ੍ਹਾਂ ਵਿੱਚ ਉਪਰੋਕਤ ਸਾਰੇ ਹੀ ਤੱਤ ਹਨ- ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ ਦਾ ਗਿਆਨ, ਉਹਨਾਂ ਦੇ ਖ਼ਿਲਾਫ਼ ਵਿਦਰੋਹ, ਕਿਸੇ ਭਵਿੱਖਮੁੱਖੀ ਸੁਪਨੇ ਦੀ ਚੇਤਨਤਾ ਅਤੇ ਉਸ ਲਈ ਯਤਨ, ਪਰ ਨਾਲ ਹੀ ਇਸ ਯਤਨ ਦੀ ਅਸਫਲਤਾ, ਇਸ ਤੋਂ ਪੈਦਾ ਹੁੰਦਾ ਦੁਖਾਂਤਕ ਤੱਤ, ਅਤੇ ਇਸ ਅਸਫਲਤਾ ਦੇ ਕਾਰਨਾਂ ਦਾ ਵਿਸ਼ਲੇਸ਼ਣ ਵੀ ਸ਼ਾਮਲ ਹੈ। ਇਸ ਤਰ੍ਹਾਂ ਦੀਆਂ ਰਚਨਾਵਾਂ ਸਾਨੂੰ ਭਾਵਕ ਤੌਰ ਉਤੇ ਝੰਜੋੜ ਦੇਂਦੀਆਂ ਹਨ। ਇਹਨਾਂ ਦਾ ਦੁਖਾਂਤਕ ਤੱਤ ਸਾਨੂੰ ਸਮਾਜ ਦੀ ਗਤੀ ਤੋਂ ਵੀ ਜਾਣੂ ਕਰਾ ਜਾਂਦਾ ਹੈ ਅਤੇ ਇਸ ਗਤੀ ਨੂੰ ਜਕੜੀ ਬੈਠੇ ਕਾਰਨਾਂ ਦਾ ਵੀ ਅਹਿਸਾਸ ਕਰਾ ਜਾਂਦਾ ਹੈ। ਪਿਛਲੇ ਸਮੇਂ ਵਿਚ ਵਰਿਆਮ ਸੰਧੂ, ਬਲਦੇਵ ਸਿੰਘ, ਰਾਮ ਸਰੂਪ ਅਣਖੀ, ਕਿਰਪਾਲ ਕਜ਼ਾਕ, ਪ੍ਰੇਮ ਗੋਰਖੀ, ਜੋਗਿੰਦਰ ਸਿੰਘ ਨਿਰਾਲਾ ਦੀਆਂ ਛਪੀਆਂ ਕਹਾਣੀਆਂ ਜਾਂ ਕਹਾਣੀ ਸੰਗ੍ਰਹਿ ਇਸ ਰੁਝਾਣ ਦੀ ਪ੍ਰਤਿਨਿਧਤਾ ਕਰਦੇ ਹਨ।

ਇਹਨਾਂ ਲੇਖਕਾਂ ਨੇ ਮੁੱਖ ਤੌਰ ਤੇ ਬਹੁ-ਗਿਣਤੀ, ਹੇਠਲੇ ਵਰਗ, ਦੇ ਜੀਵਨ ਨੂੰ ਆਪਣਾ ਵਿਸ਼ਾ ਬਣਾਇਆ ਹੈ। ਆਪਣੇ ਕਸ਼ਟ ਭਰੇ ਜੀਵਨ ਤੋਂ ਮੁਕਤੀ ਪਾਉਣ ਦੇ ਯਤਨ ਵਿਚ, ਇਹਨਾਂ ਦੇ ਪਾਤਰ ਆਪਣੇ ਜੀਵਨ ਨੂੰ ਜਕੜੀ ਬੈਠੀਆਂ ਹਾਲਤਾਂ ਦੇ ਖਿਲਾਫ ਰੋਹ-ਭਰੀ ਬਗਾਵਤ ਕਰਦੇ ਹਨ। ਪਰ ਇਹ ਹਾਲਤਾਂ ਅਜੇ ਉਹਨਾਂ ਲਈ ਇਕੱਲੇ ਇਕੱਲੇ

126