ਪੰਨਾ:ਸਾਹਿਤ ਦੀ ਸੰਬਾਦਕਤਾ ਅਤੇ ਹੋਰ ਲੇਖ - ਗੁਰਬਖ਼ਸ਼ ਸਿੰਘ ਫ਼ਰੈਂਕ.pdf/52

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

-2-

ਤਾਂ ਵੀ ਨਿੱਕੀ ਕਹਾਣੀ ਦੇ ਸਿੱਧਾਂਤ ਅਤੇ ਇਤਿਹਾਸ ਦੇ ਪੱਖੋਂ ਇਸ ਦਾ ਸਿੱਟਾ ਦੂਜੇ ਸਾਹਿਤਾਂ ਨਾਲੋਂ ਵੱਖਰਾ ਨਿਕਲਿਆ। ਪੰਜਾਬੀ ਵਿਚ ਨਿੱਕੀ ਕਹਾਣੀ ਦਾ ਇਤਿਹਾਸ ਕੋਈ ਨਹੀਂ ਮਿਲਦਾ। ਨਿੱਕੀ ਕਹਾਣੀ ਦੇ ਸੰਬੰਧ ਵਿਚ ਕੁਝ ਕਿਤਾਬਾਂ ਲਿਖੀਆਂ ਜਰੂਰ ਮਿਲਦੀਆਂ ਹਨ, ਜਿਵੇਂ ਕਿ ਪੰਜਾਬੀ ਕਹਾਣੀ ਦਾ ਵਿਕਾਸ ਪੰਜਾਬੀ ਕਹਾਣੀਕਾਰ ਸਮਕਾਲੀ ਪੰਜਾਬੀ ਕਹਾਣੀ, ਆਦਿ ਜਿਹੜੀਆਂ ਆਪਣੇ ਨਾਵਾਂ ਕਰ ਕੇ ਪੰਜਾਬੀ ਕਹਾਣੀ ਦਾ ਇਤਿਹਾਸ ਹੋਣ ਦਾ ਝਾਵਲਾ ਦੇਂਦੀਆਂ ਹਨ। ਇਹ ਸਾਰੀਆਂ ਇਕੋ ਹੀ ਪੈਟਰਨ ਉਤੇ ਚਲਦੀਆਂ ਹਨ। ਸ਼ੁਰੂ ਸ਼ੁਰੂ ਵਿਚ ਕਹਾਣੀ ਬਾਰੇ ਆਮ ਕਰ ਕੇ, ਪੰਜਾਬੀ ਕਹਾਣੀ ਬਾਰੇ ਖ਼ਾਸ ਕਰ ਕੇ, ਅਤੇ ਕਹਾਣੀ ਕਲਾ ਬਾਰੇ ਲਮਕਵੇਂ ਜਿਹੇ ਨੋਟ ਦਿਤੇ ਹੁੰਦੇ ਹਨ ਤੇ ਫਿਰ ਇਕੱਲੇ ਇਕੱਲੇ ਕਹਾਣੀਕਾਰ ਨੂੰ ਫੜ ਕੇ ਉਸ ਦੀ ਕਹਾਣੀ ਕਲਾ ਦੀ, ਪਰ ਅਕਸਰ ਕਹਾਣੀਕਾਰ ਦੀ ਆਪਣੀ ਵੀ, ਚੀਰ-ਫਾੜ ਕੀਤੀ ਗਈ ਹੁੰਦੀ ਹੈ। ਇਹਨਾਂ ਵਿਚ ਜੇ ਕੋਈ ਘਾਟ ਹੈ ਤਾਂ ਕਿਸੇ ਅੰਤਰ-ਦ੍ਰਿਸ਼ਟੀ ਦੀ, ਜੇ ਬਹੁਲਤਾ ਹੈ ਤਾਂ ਆਣਪਚਾਈਆਂ ਅੰਗਰੇਜ਼ੀ ਟੂਕਾਂ, ਪ੍ਰਭਾਵਵਾਦੀ ਟਿੱਪਣੀਆਂ ਅਤੇ ਅੰਗਰੇਜ਼ੀ ਨਾਵਾਂ ਅਤੇ ਸ਼ਬਦਾਂ ਦੇ ਗਲਤ ਸ਼ਬਦ-ਜੋੜਾਂ ਅਤੇ ਉਚਾਰਣਾਂ ਦੀ। ਸਮੁੱਚੀ ਮਸ਼ਕ ਵਿਚ ਵਿਕਾਸ ਦੇ ਕਿਸੇ ਸਾਂਝੇ ਧਾਗੇ ਨੂੰ ਲੱਭਣ ਦੀ ਕੋਸ਼ਿਸ਼ ਨਿਰਮੂਲ ਹੋਵੇਗੀ।

-3-

ਕਿਸੇ ਵੀ ਸਾਹਿਤ-ਰੂਪ ਦਾ ਇਤਿਹਾਸ ਲਿਖਣ ਤੋਂ ਪਹਿਲਾਂ ਇਹ ਜ਼ਰੂਰੀ ਹੁੰਦਾ ਹੈ ਕਿ ਉਸ ਨੂੰ ਪ੍ਰੀਭਾਸ਼ਿਤ ਕਰਨ ਵਾਲੇ ਅਤੇ ਦੂਜੇ ਸਾਹਿਤ-ਰੂਪਾਂ ਨਾਲੋਂ ਨਿਖੇੜਣ ਵਾਲੇ ਗੁਣ, ਤੱਤ ਜਾਂ ਅੰਸ਼ ਸਪਸ਼ਟ ਹੋਣ। ਨਿੱਕੀ ਕਹਾਣੀ ਦੇ ਸੰਬੰਧ ਵਿਚ ਇਹ ਸਿਰਫ ਦੋ ਹਨ: ਇਕ - ਕਿ ਇਹ ਵਾਰਤਕ ਵਿਚ ਲਿਖੀ ਕਹਾਣੀ ਹੁੰਦੀ ਹੈ। ਦੋ- ਕਿ ਇਹ ਨਿੱਕੀ ਹੁੰਦੀ ਹੈ। ਪਾਤਰ, ਪਲਾਟ, ਵਾਰਤਾਲਾਪ, ਵਾਤਾਵਰਣ, ਟੱਕਰ, ਆਦਿ, ਮਧ, ਅੰਤ, ਵਗੈਰਾ ਵਗੈਰਾ ਨਿਰੋਲ ਨਿੱਕੀ ਕਹਾਣੀ ਨਾਲ ਸੰਬੰਧਤ ਨਹੀਂ, ਇਸ ਲਈ ਇਸ ਦੀ ਪੀਭਾਸ਼ਾ ਵਿਚ ਸ਼ਾਮਲ ਨਹੀਂ ਹੋ ਸਕਦੇ। ਇਹਨਾਂ ਬਾਰੇ ਵਧ ਤੋਂ ਵਧ ਇਹ ਕਿਹਾ ਜਾ ਸਕਦਾ ਹੈ ਕਿ ਐਡਗਰ ਐਲਨ ਪੋ ਤੋਂ ਲੈ ਕੇ ਆਨਤੋਨ ਚੈਖ਼ਵ ਤਕ ਦੇ ਨਿੱਕੀ ਕਹਾਣੀ ਦੇ ਵਿਕਾਸ ਵਿਚਲੇ ਪੜਾਵਾਂ ਨੂੰ, ਇਹਨਾਂ ਅੰਸ਼ਾਂ ਉਪਰ ਵਖੋ ਵਖਰੀ ਮਾਤਰਾ ਵਿਚ ਜ਼ੋਰ ਦੇਣ ਕਰ ਕੇ ਨਿਖੇੜਿਆ ਜਾ ਸਕਦਾ ਹੈ। ਦੂਜੇ ਸ਼ਬਦਾਂ ਵਿਚ, ਨਿੱਕੀ ਕਹਾਣੀ ਦੇ ਇਤਿਹਾਸ ਵਿਚ ਤਾਂ ਇਹਨਾਂ ਦਾ ਫਿਰ ਵੀ ਥਾਂ ਹੋ ਸਕਦਾ ਹੈ, ਪਰ ਪ੍ਰੀਭਾਸ਼ਾ ਵਿਚ ਨਹੀਂ।

ਤਾਂ ਵੀ ਸਿਰਫ਼ ਨਿੱਕੇ ਆਕਾਰ ਵਾਲੀ ਵਾਰਤਕ ਵਿਚ ਲਿਖੀ ਹਰ ਕਹਾਣੀ ਨੂੰ ਅਲੀ ਨਿੱਕੀ ਕਹਾਣੀ ਕਹਿ ਦੇਈਏ, ਇਹ ਵੀ ਗੱਲ ਨਹੀਂ ਬਣਦੀ। ਇਥੇ ਪੱਛਮੀ ਸਾਹਿਤ-ਸ਼ਾਸਤਰੀ ਇਕ ਤੀਜਾ ਅੰਸ਼ ਲੈ ਆਉਂਦੇ ਹਨ, ਜਿਸ ਨੂੰ ਉਹ ਬਝਵੇਂ ਪ੍ਰਭਾਵ

44