ਪੰਨਾ:ਸਾਹਿਤ ਦੀ ਸੰਬਾਦਕਤਾ ਅਤੇ ਹੋਰ ਲੇਖ - ਗੁਰਬਖ਼ਸ਼ ਸਿੰਘ ਫ਼ਰੈਂਕ.pdf/78

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਨਾਅਰਾ ਲਾਉਣ ਵਾਲਾ ਕੋਈ ਵੀ ਦੇ ਸਕਦਾ ਸੀ। ਵਿਸ਼ੇ-ਵਸਤੂ ਦੇ ਪੱਖ ਲਿੰਗ-ਸੰਬੰਧਾਂ ਨੂੰ ਚਿਤ੍ਰਨਾ ਵੀ ਇਸ ਪਹਿਲੇ ਸਮੇਂ ਤਕ ਸੀਮਤ ਨਹੀਂ, ਮਗਰੋਂ ਵੀ ਇਹ ਜਾਰੀ ਰਿਹਾ। ਹਾਂ, ਪ੍ਰਕਿਰਤੀਵਾਦੀ ਰੰਗ ਕੁੜੀ ਕਹਾਣੀ ਕਰਦੀ ਗਈ ਅਤੇ ਡੰਗਰ ਤੋਂ ਮਗਰੋਂ ਜ਼ਰੂਰ ਖ਼ਤਮ ਹੋ ਗਿਆ। ਪਰ ਫਿਰ, ਅਸੀਂ ਦੁੱਗਲ ਦੇ ਸਾਰੇ ਰਚਨਾ ਕਾਲ ਨੂੰ ਪ੍ਰਕਿਰਤੀਵਾਦੀ, ਪੂਰਵ ਅਤੇ ਉੱਤਰ-ਪ੍ਰਕਿਰਤੀਵਾਦੀ ਕਾਲ ਵਿਚ ਨਹੀਂ ਵੰਡ ਸਕਦੇ, ਕਿਉਂਕਿ ਇਹ ਇਹਨਾਂ ਸਮਿਆਂ ਦਾ ਠੀਕ ਵਰਨਣ ਨਹੀਂ ਹੋਵੇਗਾ।

ਕਲਾ ਦੇ ਪੱਖੋਂ ਵੀ ਇਹ ਪੜਾਅ-ਵੰਡ ਕੋਈ ਬਹੁਤੀ ਠੀਕ ਨਹੀਂ ਲਗਦੀ, ਕਿਉਂਕਿ ਉਸ ਦੇ ਪਹਿਲੇ ਸੰਗ੍ਰਹਿਆਂ ਦੀਆਂ ਚੰਗੀਆਂ ਕਿਰਤਾਂ ("ਤੇਲ ਤੁਪਕੇ", "ਆਉਂਤਰੀ", "ਪੰਜ ਗ੍ਹੀਟੜਾ" "ਹਵਾਲਦਾਰ ਦੀ ਵਹੁਟੀ", "ਪੁਣਛ ਦੇ ਪੁੱਤਰ" ਆਦਿ) ਕਲਾ ਦੇ ਪੱਖੋਂ ਉਸ ਦੇ ਸੱਜਰੇ ਸੰਗ੍ਰਹਿਆਂ ਵਿਚਲੀਆਂ ਚੰਗੀਆਂ ਕਿਰਤਾਂ ਨਾਲੋਂ ਕਿਸੇ ਤਰ੍ਹਾਂ ਪਿੱਛੇ ਨਹੀਂ।

ਇਸ ਦਾ ਮਤਲਬ ਇਹ ਵੀ ਨਹੀਂ ਲਿਆ ਜਾ ਸਕਦਾ ਕਿ ਦੁੱਗਲ ਵਿਚ ਕਿਸੇ ਤਰਾਂ ਦਾ ਵਿਕਾਸ ਦੇਖਣ ਵਿਚ ਨਹੀਂ ਆਉਂਦਾ। ਮੁਸ਼ਕਲ ਸਿਰਫ਼ ਇਸ ਵਿਕਾਸ ਨੂੰ ਬੱਝਵੇਂ ਪੜਾਵਾਂ ਵਿਚ ਵੰਡਣ ਵੇਲੇ ਆਉਂਦੀ ਹੈ।

ਅਸੀਂ ਦੁੱਗਲ ਦੀ ਸਾਰੀ ਕਹਾਣੀ ਕਲਾ ਨੂੰ ਵਿਸ਼ੇ ਅਨੁਸਾਰ ਵੰਡ ਕੇ, ਉਸ ਦੇ ਵਸਤੂ, ਤਕਨੀਕ ਅਤੇ ਦ੍ਰਿਸ਼ਟੀਕੋਣ ਵਿਚ ਆਉਂਦੀ ਤਬਦੀਲੀ ਨੂੰ ਦੇਖਾਂਗੇ।

ਸਭ ਤੋਂ ਪਹਿਲਾਂ ਅਸੀਂ ਉਸ ਵਿਸ਼ੇ ਨੂੰ ਲੈਂਦੇ ਹਾਂ ਜਿਸ ਕਾਰਨ ਦੁੱਗਲ ਸਭ ਤੋਂ ਵੱਧ ਦਿਲਚਸਪੀ ਦਾ ਅਤੇ ਸਭ ਤੋਂ ਵਧ ਗ਼ਲਤ-ਫਹਿਮੀ ਅਤੇ ਨਿਖੇਧੀ ਦਾ ਕਾਰਨ ਬਣਿਆ ਹੈ, ਸਾਡਾ ਭਾਵੇ ਲਿੰਗ-ਸੰਬੰਧਾਂ ਨੂੰ ਚਿਤ੍ਰਣ ਤੋਂ ਹੈ।

ਜਿੰਨੀਆਂ ਕੁ ਮੰਜ਼ਲਾਂ ਪੰਜਾਬੀ ਸਾਹਿਤ ਤੇ ਇਸ ਦਾ ਪਾਠਕ ਮਾਰ ਆਇਆ ਹੈ, ਉਸ ਨੂੰ ਏਨਾ ਕੁ ਪ੍ਰੋਢ ਤਾਂ ਹੋ ਜਾਣਾ ਚਾਹੀਦਾ ਹੈ ਕਿ ਜਦੋਂ ਕੋਈ ਉਸ ਨੂੰ ਇਹ ਦੱਸੇ ਕਿ ਫਲਾਂ ਲੇਖਕ 'ਸੈਕਸ' ਬਾਰੇ ਲਿਖਦਾ ਹੈ, ਤਾਂ ਉਹ ਇਸ ਦਾ ਮਤਲਬ ਸਿਰਫ਼ ਇਹ ਤੇ ਕਿ ਉਹ ਲੇਖਕ ਨੱਕ ਸੁਣਕਣ ਬਾਰੇ ਜਾਂ ਹੋਰ ਕਿਸੇ ਸਾਧਾਰਨ ਸਰੀਰਕ ਕਿਰਿਆ ਬਾਰੇ ਨਹੀਂ ਲਿਖਦਾ। (ਦੁੱਗਲ ਭਾਵੇਂ ਨੱਕ ਸੁਣਕਣ ਬਾਰੇ ਅਤੇ ਦੂਜੀਆਂ ਸਾਧਾਰਨ ਸਰੀਰਕ ਕਿਰਿਆਵਾਂ ਬਾਰੇ ਵੀ ਲਿਖਦਾ ਹੈ।) ਸਵਾਲ ਇਹ ਨਹੀਂ ਹੁੰਦਾ ਕਿ ਕੋਈ ਕਿਸ ਚੀਜ਼ ਬਾਰੇ ਲਿਖਦਾ ਹੈ, ਸਵਾਲ ਇਹ ਹੁੰਦਾ ਹੈ ਕਿ ਉਹ ਉਸ ਬਾਰੇ ਕਿਉਂ ਅਤੇ ਕਿਵੇਂ ਲਿਖਦਾ ਹੈ।

ਪਰ ਸਾਡੇ ਆਲੋਚਕ ਇਕ ਪਾਸੇ ਤਾਂ ਉਥੇ ਵੀ ਸੈਕਸ ਦੇਖਦੇ ਰਹੇ ਹਨ, ਜਿਥੇ ਇਹ ਹੈ ਨਹੀਂ। ਇਹੋ ਜਿਹੀ ਦ੍ਰਿਸ਼ਟੀ ਦੀ ਸਿਖਰ ਇਹ ਹੈ ਕਿ ਦੁੱਗਲ ਦੀ ਸਾਰੀ ਰਚਨਾ ਇਸ ਇਕ ਨੁਕਤੇ ਉਤੇ ਸਿਮਟ ਕੇ ਰਹਿ ਗਈ ਹੈ। ਦੂਜੇ ਪਾਸੇ ਇਹੋ ਜਿਹੇ ਆਲੋਚਕ ਕਾਮ ਦੀ 'ਮਹੱਤਤਾ’ ਅਤੇ ‘ਯਥਾਰਥਕਤਾ' ਬਾਰੇ ਦਸਦੇ ਅਤੇ ਦੁੱਗਲ ਦੀਆਂ ਕਿਰਤਾਂ ਵਿਚ ਇਸ ਦੇ ਯਥਾਰਥਕ ਚਿੱਤ੍ਰਣ ਬਾਰੇ ਲਿਖਦੇ ਹੋਏ, ਆਪ ਕੋਕ ਸ਼ਾਸਤਰ ਦਾ ਕੋਈ ਆਧੁਨਿਕ

70