ਪੰਨਾ:ਸਾਹਿਤ ਦੀ ਸੰਬਾਦਕਤਾ ਅਤੇ ਹੋਰ ਲੇਖ - ਗੁਰਬਖ਼ਸ਼ ਸਿੰਘ ਫ਼ਰੈਂਕ.pdf/83

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਜਿਸ ਬਾਰੇ ਉਸ ਨੇ ਕਾਫ਼ੀ ਕਹਾਣੀਆਂ ਵੀ ਲਿਖੀਆਂ ਹਨ। ਧਾਰਮਕ ਦਿਖਾਵੇ, ਕਰਮ-ਕਾਂਡ, ਅਡੰਬਰ ਬਾਰੇ ਨਫ਼ੀ ਟਿੱਪਣੀ ਤਾਂ ਦੁੱਗਲ ਦੀਆਂ ਕਹਾਣੀਆਂ ਵਿਚ ਸਵੇਰ ਸਾਰ ਹੀ ਤੋਂ ਮਿਲਦੀ ਹੈ, ਪਰ ਜੇ ਸਮਾਜ-ਵਿਗਿਆਨੀ ਵਾਲੀ ਦ੍ਰਿਸ਼ਟੀ ਨਾਲ ਦੁੱਗਲ ਦੀਆਂ ਕਹਾਣੀਆਂ ਦਾ ਵਿਸ਼ਲੇਸ਼ਣ ਕੀਤਾ ਜਾਏ ਤਾਂ ਧਰਮ, ਵਹਿਮ-ਭਰਮ ਅਤੇ ਅੰਧ-ਵਿਸ਼ਵਾਸ ਨੂੰ ਜਨਮ ਦੇਣ ਵਾਲੇ ਅਤੇ ਕਾਇਮ ਰਖਣ ਵਾਲੇ ਭੌਤਕ ਆਧਾਰਾਂ ਉਤੇ ਵੀ ਭਰਵਾਂ ਚਾਨਣ ਪੈਂਦਾ ਹੈ। "ਅਉਂਤਰੀ", "ਤੇਰੀ ਬਾਂਦੀ ਰੁੜ੍ਹਦੀ ਜਾਂਦੀ", "ਕਾਲਾ ਬੀਰ" ਅਤੇ ਹੋਰ ਕਈ ਕਹਾਣੀਆਂ ਦੀ ਇਸ ਪੱਖੋਂ ਜ਼ਿਕਰ ਕੀਤਾ ਜਾ ਸਕਦਾ ਹੈ। ਉਹ ਕਹਾਣੀਆਂ ਵੀ, ਜਿਨ੍ਹਾਂ ਵਿਚ ਦੁੱਗਲ ਪਰਮਾਰਥਕ ਚਿੰਤਨ ਨੂੰ ਪੇਸ਼ ਕਰਦਾ ਹੈ। ("ਰੱਬ ਹੈ ਕਿ ਨਹੀਂ", "ਰੱਬ ਦਿਸਦਾ ਕਿਉਂ ਨਹੀਂ?" "ਉਹ ਕੌਣ ਹੈ?", "ਉਹੀ ਹੈ")। ਧਿਆਨ ਨਾਲ ਪੜ੍ਹਿਆ, ਇਹ ਸਿੱਧ ਤਾਂ ਫਿਰ ਵੀ ਨਹੀਂ ਕਰਦੀਆਂ ਕਿ ਰੱਬ ਹੈ ਜਾਂ ਨਹੀਂ, ਪਰ ਇਹ ਉਹਨਾਂ ਹਾਲਤਾਂ ਤੋਂ ਜ਼ਰੂਰ ਜਾਣੂ ਕਰਾਉਂਦੀਆਂ ਹਨ, ਜਿਨ੍ਹਾਂ ਕਾਰਨ ਇਹੋ ਜਿਹੇ ਸਵਾਲ ਪੈਦਾ ਹੁੰਦੇ ਹਨ, ਖ਼ਾਸ ਕਰ ਕੇ ਪ੍ਰਕਿਰਤਕ ਅਤੇ ਸਮਾਜਕ ਹਾਲਤਾਂ ਦੇ ਰੂਬਰੂ ਮਨੁੱਖ ਦੀ ਲਾਚਾਰੀ ਤੋਂ, ਜਿਹੜੀ ਨਾ ਸਦੀਵੀ ਹੈ ਅਤੇ ਨਾ ਹੀ ਅਟੱਲ।

ਇਹ ਦੁੱਗਲ ਦੇ ਕੁਝ ਕੁ ਪ੍ਰਧਾਨ ਵਿਸ਼ੇ ਹਨ, ਪਰ ਇਹਨਾਂ ਬਾਰੇ ਲਿਖੀਆਂ ਕੁਲ ਕਹਾਣੀਆਂ ਦੁੱਗਲ ਦੀ ਸਾਰੀ ਰਚਨਾ ਦਾ ਤੀਜਾ ਹਿੱਸਾ ਵੀ ਨਹੀਂ ਹੋਣਗੀਆਂ। ਬਾਕੀ ਦੋ-ਤਿਹਾਈ ਤੋਂ ਵਧ ਕਹਾਣੀਆਂ ਵਿਚ ਅਨੇਕਾਂ ਘਟਨਾਵਾਂ ਸਾਂਭੀਆਂ ਪਈਆਂ ਹਨ, ਜਿਹੜੀਆਂ ਸਾਡੇ ਸਮਾਜ ਦੇ ਪਿਛਲੀ ਸਦੀ ਦੇ ਵਿਕਾਸ ਨੂੰ ਸਮੇਟੀ ਬੈਠੀਆਂ ਹਨ। ਇਹਨਾਂ ਵਿਚ ਉਨੀਵੀਂ ਸਦੀ ਦੇ ਸਾਮੰਤੀ ਪੋਠੋਹਾਰ ਤੋਂ ਲੈ ਕੇ ਵੀਹਵੀਂ ਸਦੀ ਦੀ ਆਖ਼ਰੀ ਚਥਾਈ ਦੇ ਉੱਨਤ ਸ਼ਹਿਰੀ, ਸੁਨੱਅਤੀ ਅਤੇ ਸਰਮਾਏਦਾਰੀ ਜੀਵਨ ਤਕ ਦੀਆਂ ਕਹਾਣੀਆਂ ਹਨ। ਇਹਨਾਂ ਵਿਚ ਬਦਲਦੇ ਮਨੁੱਖੀ ਰਿਸ਼ਤਿਆਂ ਦਾ ਪਤਅ ਹੈ। ਇਹਨਾਂ ਵਿਚ ਪੁਰਾਤਨਤਾ ਵਿਚ ਸਿਆਂ ਦਾ ਅਚੇਤ ਕਲੇਸ਼ ਹੈ, ਬਦਲ ਰਹੀਆਂ ਸਮਾਜਕ ਕੀਮਤਾਂ ਤੋਂ ਪੈਦਾ ਹੋ ਰਹੇ ਵਿਰੋਧ ਅਤੇ ਟਕਰਾਅ ਹਨ, ਜਿਨ੍ਹਾਂ ਦਾ ਪਿੜ ਮਨੁੱਖੀ ਮਨ ਹੈ, ਇਹਨਾਂ ਵਿਚ ਨਦਾਰ ਹੋ ਰਹੇ ਜੀਵਨ ਦੇ ਨਵੇਂ ਪੱਖ ਹਨ, ਆਪਣੀਆਂ ਚੰਗਿਆਈਆਂ ਬੁਰਾਈਆਂ ਸਮੇਤ, ਇਹਨਾਂ ਵਿਚ ਆਰਥਕਤਾ, ਸਭਿਆਚਾਰ ਅਤੇ ਰਾਜਨੀਤੀ ਦੇ ਖੇਤਰਾਂ ਵਿਚ ਵਾਪਰਦੀਆਂ ਘਟਨਾਵਾਂ ਬਾਰੇ ਟਿੱਪਣੀਆਂ ਹਨ, ਉਹਨਾਂ ਨਾਲ ਅਸੀਂ ਸਹਿਮਤ ਹੋਈਏ ਜਾਂ ਨਾਂ ਹੋਈਏ। ਸਥਾਨਕ ਰੰਗਤ ਤੇਲ ਕੇ ਕੌਮਾਂਤਰੀ ਪਸਾਰ ਤਕ ਨੂੰ ਕਲਾਵੇ ਵਿਚ ਲੈਂਦੀ ਦੁੱਗਲ ਦੀ ਨਿੱਕੀ ਕਹਾਣੀ ਹੈ।

ਇਸ ਸਾਰੀ ਬਹੁ-ਰੰਗਤਾਂ ਅਤੇ ਬਹੁਭਾਂਤਕਤਾ ਨੂੰ ਇਕ ਇਕਾਈ ਵਿਚ ਪਰੋਣ ਚੀਜ਼ ਦੁੱਗਲ ਦਾ ਜੀਵਨ ਪ੍ਰਤਿ ਦਿਸ਼ਟੀਕੋਨ, ਉਸ ਦਾ ਜੀਵਨ-ਫ਼ਲਸਫ਼ਾ ਹੈ। ਇਸ ਸਫ਼ੇ ਦੇ ਕਈ ਪਹਿਲੂ ਹਨ। ਸੁੰਦਰਤਾਂ ਇਸ ਦਾ ਇਕ ਪਹਿਲੂ ਹੈ-ਸੁੰਦਰਤਾ ਦੀ ਪਛਾਣ, ਸੁੰਦਰਤਾ ਦੀ ਸਿਰਜਣਾ, ਸੁੰਦਰਤਾ ਦੀ ਪ੍ਰਸੰਸਾ, ਸੁੰਦਰਤਾ ਲਈ

75