ਪੰਨਾ:ਸਾਹਿਤ ਦੀ ਸੰਬਾਦਕਤਾ ਅਤੇ ਹੋਰ ਲੇਖ - ਗੁਰਬਖ਼ਸ਼ ਸਿੰਘ ਫ਼ਰੈਂਕ.pdf/86

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਕਰਾਉਣਾ ਅਸਤਤਿਵਵਾਦੀ ਢੰਗ ਹੈ, ਜਿਹੜਾ ਦੁੱਗਲ ਨੇ "ਇਕ ਛਿੱਟ ਚਾਨਣ ਦੀ" ਵਿਚ ਅਤੇ "ਕਿਉਂ, ਉਹੀ ਕਿਉਂ?" (ਮਾਜ੍ਹਾ ਨਹੀਂ ਮੋਇਆ) ਵਿਚ ਵਰਤਿਆ ਹੈ। ਪਰ ਅਸਤਤਿਵਵਾਦੀ ਫ਼ਿਲਾਸਫ਼ੀ ਦੁੱਗਲ ਨੇ ਨਹੀਂ ਅਪਣਾਈ ਕਿਉਂਕਿ ਵਿਕਾਸਸ਼ੀਲ ਦੇਸ਼ਾਂ ਅਤੇ ਸਮਾਜਾਂ ਦੀ ਸੂਰਤ ਵਿਚ ਕਾਰਜ ਅਤੇ ਉਧਮ ਦੀ ਨਿਹਫਲਤਾ ਅਤੇ ਜੀਵਨ ਪ੍ਰਤਿ ਉਦਾਸੀਨਤਾ ਦਾ ਅਹਿਸਾਸ ਭਰਨਾ ਕਿਸੇ ਸੁਹਿਰਦ ਲੇਖਕ ਲਈ ਅਸੰਭਵ ਹੈ।

ਰੂਪ ਅਤੇ ਤਕਨੀਕ ਦੀ ਇਹ ਸਾਰੀ ਵੰਨਗੀ ਕਿਸੇ ਪ੍ਰਯੋਗਵਾਦੀ ਫੈਸ਼ਨ ਅਧੀਨ ਹੋਂਦ ਵਿਚ ਨਹੀਂ ਆਈ, ਸਗੋਂ ਹਰ ਵਿਸ਼ੇ-ਵਸਤੂ ਲਈ ਉਚਿਤ ਰੂਪ ਲੱਭਣ ਦੇ ਚੇਤਨ ਯਤਨ ਦਾ ਸਿੱਟਾ ਹੈ।

ਦੁੱਗਲ ਸਾਡਾ ਇਕ ਕਹਾਣੀਕਾਰ ਹੈ, ਜਿਸ ਦੀ ਰਚਨਾ ਦੇ ਵਿਸ਼ਲੇਸ਼ਣ ਵਿਚ ਜਿੰਨਾ ਡੂੰਘਾ ਉਤਰੀ ਜਾਓ, ਉਹ ਇਸ ਯਤਨ ਦੇ ਸਾਰਥਕ ਹੋਣ ਦਾ ਅਤੇ ਇਸ ਨੂੰ ਸੰਤੁਸ਼ਟ ਕਰਨ ਦਾ ਅਹਿਸਾਸ ਭਰਦੀ ਜਾਂਦੀ ਹੈ।

78