ਪੰਨਾ:ਸਾਹਿਤ ਦੀ ਸੰਬਾਦਕਤਾ ਅਤੇ ਹੋਰ ਲੇਖ - ਗੁਰਬਖ਼ਸ਼ ਸਿੰਘ ਫ਼ਰੈਂਕ.pdf/98

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਵਿਚਲੀ ਕਹਾਣੀ ਰੱਬ ਦਿਸਦਾ ਕਿਉਂ ਨਹੀਂ? ਲੈ ਸਕਦੇ ਹਾਂ। ਸਾਡੀਆਂ ਸਾਰੀਆਂ ਧਾਰਨਾਵਾਂ ਇਸ ਕਹਾਣੀ ਦੇ ਵਸਤੂ ਦੇ ਵਿਸ਼ਲੇਸ਼ਣ ਤੋਂ ਸਪਸ਼ਟ ਹੋ ਸਕਦੀਆਂ ਹਨ।

ਇਸ ਕਹਾਣੀ ਦਾ ਕਥਿਤ ਵਿਸ਼ਾ ਇਕ ਐਸਾ ਵਿਸ਼ਾ ਹੈ ਜਿਹੜਾ ਦੁੱਗਲ ਨੂੰ ਬਹੁਤ ਪਿਆਰਾ ਹੈ। ਜਿਸ ਵਲ ਦੁੱਗਲ ਮੁੜ ਮੁੜ ਪਰਤਦਾ ਹੈ। (ਉਹ ਕੌਣ ਹੈ? ਰੱਬ ਹੈ ਕਿ ਨਹੀਂ?) ਅਤੇ ਇਸ ਵਿਸ਼ੇ ਬਾਰੇ ਦੁੱਗਲ ਬਹੁਤ ਗੰਭੀਰ ਹੈ। ਉਹ ਨਹੀਂ ਚਾਹੁੰਦਾ ਕਿ ਪਾਠਕ ਨੂੰ ਇਸ ਵਿਸ਼ੇ ਦੀ ਪਛਾਣ ਬਾਰੇ ਕੋਈ ਅਸਪਸ਼ਟਤਾ ਰਹਿ ਜਾਏ। ਅਤੇ ਉਹ ਇਸ ਗੱਲ ਉਤੇ ਮਾਣ ਵੀ ਕਰਦਾ ਹੈ (ਮੇਰੀ ਕਹਾਣੀ ਕਲਾ ਵਿਚ) ਕਿ ਉਹ ਇਸ ਵਿਸ਼ੇ ਨੂੰ ਨਾ ਸਿਰਫ਼ ਨਿਭਾ ਹੀ ਸਕਿਆ ਹੈ, ਸਗੋਂ ਆਪਣੇ ਦ੍ਰਿਸ਼ਟੀਕੋਨ ਨੂੰ ਸਿੱਧ ਵੀ ਕਰ ਸਕਿਆ ਹੈ।

ਇਹ ਸਾਰੀਆਂ ਗੱਲਾਂ ਇਸ ਕਹਾਣੀ ਨੂੰ ਇਕ ਐਸੀ ਰਚਨਾ ਬਣਾ ਦੇਂਦੀਆਂ ਹਨ, ਜਿਸ ਵਿਚ ਲੇਖਕ ਆਪਣੇ ਦ੍ਰਿਸ਼ਟੀਕੋਨ ਅਤੇ ਵਿਚਾਰਧਾਰਾਂ ਬਾਰੇ ਵਧੇਰੇ ਉਤਸ਼ਾਹਤ ਹੈ। ਜਿਸ ਵਿਚ ਕਲਾ ਨੂੰ ਉਹ ਇਕ ਦਲੀਲ ਦੀ ਪੱਧਰ ਉਤੇ ਲੈ ਆਉਂਦਾ ਹੈ। ਸਾਰੀ ਕਹਾਣੀ ਇਕ ਦਲੀਲ ਹੈ, ਉਸ ਨਿਰਣੇ ਦੇ ਹੱਕ ਵਿਚ ਜਿਹੜਾ ਲੇਖਕ ਅਖ਼ੀਰ ਉਤੇ ਕੱਢਦਾ ਹੈ। ਲੇਖਕ ਲਈ ਇਹ ਇਕ ਨਾਜ਼ਕ ਘੜੀ ਹੈ। ਜੇ ਉਸ ਦੀ ਦਲੀਲ ਕੁਝ ਸਾਬਤ ਕਰਦੀ ਹੋਵੇ ਅਤੇ ਨਿਰਣਾ ਉਹ ਕੁਝ ਹੋਰ ਕੱਢ ਰਿਹਾ ਹੋਵੇ ਤਾਂ ਕਹਾਣੀ ਦਾ ਸਾਰਾ ਢਾਂਚਾ ਤਹਿਸ਼-ਨਹਿਸ਼ ਹੋ ਜਾਵੇਗਾ, ਅਤੇ ਇਸ ਕਹਾਣੀ ਦੇ ਵਿਸ਼ਲੇਸ਼ਣ ਤੋਂ ਪਤਾ ਇਹੀ ਲੱਗਦਾ ਹੈ ਕਿ ਦਲੀਲ ਅਤੇ ਨਿਰਣੇ ਵਿਚਕਾਰ ਸੰਬੰਧ ਸਥਾਪਤ ਨਹੀਂ ਹੋ ਰਿਹਾ। ਪਰ ਇਸ ਗੱਲ ਵਲ ਅਸੀਂ ਮਗਰੋਂ ਆਵਾਂਗੇ।

ਅਸੀਂ ਪਹਿਲਾਂ ਕਹਿ ਆਏ ਹਾਂ ਕਿ ਜੇ ਕੋਈ ਸਾਹਿਤਕ ਰਚਨਾ ਕੁਝ ਸਿੱਧ ਕਰਨ ਲੱਗ ਪਵੇ ਤਾਂ ਉਹ ਕਲਾ ਦੇ ਖ਼ਾਨੇ ਵਿਚੋਂ ਨਿਕਲ ਜਾਂਦੀ ਹੈ। ਅਸੀਂ ਇਹ ਵੀ ਕਹਿ ਆਏ ਹਾਂ ਕਿ ਦ੍ਰਿਸ਼ਟੀਕੋਨ ਜਾਂ ਵਿਚਾਰਧਾਰਾ ਪ੍ਰਚਾਰਨ ਲਈ ਉਤਸ਼ਾਹ ਵਿਸ਼ੇ ਨੂੰ ਇਕਹਿਰਾ ਅਤੇ ਇਕ ਪੱਧਰ ਤਕ ਸੀਮਤ ਬਣਾ ਦੇਂਦਾ ਹੈ। ਇਹ ਗੱਲ ਵੀ ਸਾਹਿਤ ਦੇ ਕਲਾ-ਪੱਖ ਨੂੰ ਕਮਜੋਰ ਕਰਦੀ ਹੈ। ਅਤੇ ਜਿਥੋਂ ਤਕ ਇਸ ਵਿਸ਼ੇਸ਼ ਕਹਾਣੀ ਦਾ ਸੰਬੰਧ ਹੈ, ਹੋ ਸਕਦਾ ਹੈ ਕਿ ਕਈਆਂ ਨੂੰ ਇਹ ਜਾਨਣ ਵਿਚ ਦਿਲਚਸਪੀ ਹੀ ਨਾ ਹੋਵੇ ਕਿ ਰੱਬ ਦਿੱਸਦਾ ਕਿਉਂ ਨਹੀਂ।

ਇਹਨਾਂ ਸਾਰੀਆਂ ਗੱਲਾਂ ਨੂੰ ਮੁੱਖ ਰਖਦਿਆਂ ਕੀ ਅਸੀਂ ਇਸ ਕਹਾਣੀ ਨੂੰ ਚੰਗੀ ਸਾਹਿਤਕ ਕਿਰਤ ਹੋਣ ਦੇ ਖ਼ਾਨੇ ਵਿੱਚੋਂ ਕੱਢ ਦੇਈਏ? ਜੇ ਅਸੀਂ ਇਸ ਕਹਾਣੀ ਦੇ ਵਸਤੂ ਦਾ ਵਿਸ਼ਲੇਸ਼ਣ ਕਰਨ ਤੋਂ ਬਿਨਾਂ ਉਪਰਕ ਸਵਾਲ ਦਾ ਜਵਾਬ 'ਹਾਂ'ਵਿਚ ਦੇ ਦੇਂਦੇ ਹਾਂ ਤਾਂ ਅਸੀਂ ਆਪਣੇ ਸਿਧਾਂਤ ਅਤੇ ਦ੍ਰਿਸ਼ਟੀਕੋਨ ਸੰਬੰਧੀ ਵੀ ਉਹੀ ਉਹ ਦਿਖਾ ਰਹੇ ਹੋਵਾਂਗੇ, ਜਿਹੜਾ ਉਤਸ਼ਾਹ ਦਿਖਾਉਣ ਕਰਕੇ ਅਸੀਂ ਇਸ ਰਚਨਾ ਨੂੰ ਕਲਾ ਦੇ ਖ਼ਾਨੇ ਵਿਚੋਂ ਛੇਕ ਰਹੇ ਹਾਂ।

ਵਸਤੂ ਦਾ ਵਿਸ਼ਲੇਸ਼ਣ ਆਲੋਚਨਾ ਦੇ ਹਰੇ ਨਿਰਣ ਦਾ ਆਧਾਰ ਹੋਣਾ ਚਾਹੀਦਾ ਹੈ। ਅਤੇ ਅਤੇ ਇਸ ਗੱਲ ਤੋਂ ਖ਼ਬਰਦਾਰ ਰਹਿਣਾ ਚਾਹੀਦਾ ਹੈ ਕਿ ਰਚਨਾ ਹੈ ਕਿ ਰਚਨਾ ਦੇ ਉੱਪਰ ਤਰਦਾ ਵਿਸ਼ਾ90