ਸਮੱਗਰੀ 'ਤੇ ਜਾਓ

ਪੰਨਾ:ਸਿੱਖ ਧਰਮ ਫ਼ਿਲਾਸਫ਼ੀ.pdf/141

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਇਕ ਜੋਤ ਸੰਸਾਰ ਦੇ ਹਰ ਸਵਾਲ ਨੂੰ ਸਮਝਣ ਲਈ ਕਿਸੇ ਗੁਰ ਦਾ ਜਾਣਨਾ ਜ਼ਰੂਰੀ ਹੁੰਦਾ ਹੈ। ਅੱਜ ਤਕ ਲਿਖਿਆ ਗਿਆ ਹਰ ਫ਼ਲਸਫ਼ਾ ਕੋਈ ਨਾ ਕੋਈ ਅਜਿਹਾ ਬੁਨਿਆਦੀ ਅਸੂਲ ਰਖਦਾ ਹੈ ਕਿ ਜਿਸਨੂੰ ਸਮਝਣ ਤੋਂ ਬਗ਼ੈਰ ਉਸ ਫ਼ਲਸਫ਼ੇ ਦੀ ਪੂਰੀ ਪੜਚੋਲ ਨਹੀਂ ਕੀਤੀ ਜਾ ਸਕਦੀ। ਇਹੋ ਹੀ ਗੱਲ ਮਜ਼ਹਬਾਂ 'ਤੇ ਵਰਤਦੀ ਹੈ। ਹਰ ਇਕ ਮਜ਼ਹਬ ਦਾ ਇਕ ਬੁਨਿਆਦੀ ਮਸਲਾ ਅਜਿਹੀ ਸੂਰਤ ਰਖਦਾ ਹੈ ਕਿ ਜਿਸਨੂੰ ਸਮਝਣ ਤੋਂ ਬਿਨਾਂ ਉਸ ਮਜ਼ਹਬ ਦੀ ਪੂਰੀ ਪੂਰੀ ਅਸਲੀਅਤ ਨਹੀਂ ਜਾਣੀ ਜਾ ਸਕਦੀ। ਸਿੱਖ ਮਜ਼ਹਬ ਵੀ ਇਸੇ ਤਰ੍ਹਾਂ ਇਕ ਬੁਨਿਆਦੀ ਅਕੀਦਾ ਰਖਦਾ ਹੈ, ਜਿਸ ਨੂੰ ਸਮਝੇ ਤੇ ਅਪਣਾਏ ਬਿਨਾਂ ਸਿੱਖੀ ਦੀ ਸਮਝ ਨਹੀਂ ਆ ਸਕਦੀ। ਜੇ ਇਉਂ ਕਿਹਾ ਜਾਏ ਕਿ ਇਹ ਮਸਲਾ ਸਿੱਖੀ ਦਾ ਸਾਰ ਹੈ ਤਾਂ ਕੁਛ ਗ਼ਲਤ ਨਹੀਂ ਹੋਵੇਗਾ। ਉਹ ਇਹੀ ਈਮਾਨ ਹੈ ਕਿ ਸਿੱਖੀ ਵਿਚ ਗੁਰੂ ਇਕ ਮੰਨਿਆ ਹੈ, ਜਿਸਦੀ ਜੋਤ ਤੇ ਜੁਗਤ ਦਸਾਂ ਜਾਮਿਆਂ ਵਿਚ ਸਮੇਂ ਸਮੇਂ ਸਿਰ ਪ੍ਰਗਟ ਹੋ, ਮਨੁੱਖ ਨੂੰ ਜੀਵਨ-ਜੁਗਤ ਦਸਦੀ ਰਹੀ ਹੈ ਤੇ ਅੱਜ ਓਹੋ ਜੋਤ ਜੁਗਤ ਗੁਰੂ ਗ੍ਰੰਥ ਪੰਥ ਵਿਚ ਇਸਥਿਤ ਹੈ। ਇਸ ਬੁਨਿਆਦੀ ਅਸੂਲ ਨੂੰ ਸਮਝਣਾ ਕਿਤਨਾ ਜ਼ਰੂਰੀ ਹੈ ਕਿ ਇਸ ਦਾ ਕਥਨ ਸ੍ਰੀ ਦਸਮ ਪਾਤਸ਼ਾਹ ਜੀ ਨੇ ਆਪਣੇ ਸ੍ਰੀ ਮੁਖਵਾਕ ਤੋਂ ਬਚਿਤ੍ਰ ਨਾਟਕ ਵਿਚ ਇਸ ਤਰ੍ਹਾਂ ਕੀਤਾ ਹੈ : ਨਾਨਕ ਅੰਗਦਿ ਕਰਿ ਮਾਨਾ॥ ਅੰਗਦ ਅਮਰਦਾਸ ਪਹਿਚਾਨਾ॥ ਅਮਰਦਾਸ ਰਾਮ ਦਾਸ ਕਹਾਇਓ॥ ਸਾਧਨਿ ਲਖਾ ਮੂੜ੍ਹ ਨਹਿ ਪਾਇਓ॥ ਭਿੰਨ ਭਿੰਨ ਸਭਹੂੰ ਕਰ ਜਾਨਾ॥ ਏਕ ਰੂਪ ਕਿਨਹੂੰ ਪਹਿਚਾਨਾ॥ ਜਿਨ ਜਾਨਾ ਤਿਨ ਹੀ ਸਿਧ ਪਾਈ॥ ਬਿਨ ਸਮਝੋ ਸਿਧ ਹਾਥ ਨ ਆਈ॥ (ਪਾ: ੧੦) ਹਜ਼ੂਰ ਫ਼ੁਰਮਾਂਦੇ ਹਨ—ਸਿੱਖ ਧਰਮ ਨੂੰ ਸਮਝ, ਸਿੱਧੀ ਦੀ ਪ੍ਰਾਪਤੀ ਕਰਨ ਲਈ ਬਹੁਤ ਲੋਕ ਯਤਨ ਕਰਦੇ ਹਨ, ਰਸਤੇ ਵਿਚ ਇਕ ਰੁਕਾਵਟ ਆ ਜਾਂਦੀ ਹੈ। ਗੁਰੂ ਸਾਹਿਬਾਨ ਦੇ ਭਿੰਨ ਭਿੰਨ ਸਰੂਪ ਦੇਖ ਕੇ ਜਗਿਆਸੂਆਂ ਦੀ ਬਹੁ-ਗਿਣਤੀ ਉਹਨਾਂ ਨੂੰ ਅੱਡ ਅੱਡ ਗੁਰੂ ਸਮਝ ਲੈਂਦੀ ਹੈ। ਇਹ ਟਪਲਾ ਦੇਹ ਨੂੰ ਗੁਰੂ ਜਾਣਨ ਕਰਕੇ ਲਗਦਾ Sri Satguru Jagjit Singh Ji eLibrary ੧੪੧ NamdhariElibrary@gmail.com