ਸਮੱਗਰੀ 'ਤੇ ਜਾਓ

ਪੰਨਾ:ਸਿੱਖ ਧਰਮ ਫ਼ਿਲਾਸਫ਼ੀ.pdf/148

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਇਸ ਕਿਸਮ ਦੇ ਹੁਕਮਰਾਨਾਂ ਨੂੰ ਹੀ ਮ੍ਰਿਗਾਵਲੀ ਦੇ ਵਰਤਾਰੇ ਅਨੁਸਾਰ ਮਨੁੱਖਾਂ ਦੇ ਵੈਸੇ ਹੀ ਸਿਰਤਾਜ ਕਿਹਾ ਜਾਂਦਾ ਸੀ, ਜਿਹਾ ਕਿ ਜੰਗਲੀ ਜਾਨਵਰਾਂ ਵਿਚ ਸ਼ੇਰ। ਜਿਸ ਤਰ੍ਹਾਂ ਸ਼ੇਰ ਦੇ ਪਾੜ ਕੇ ਖਾਧੇ ਹੋਏ ਜਾਨਵਰ ਦਾ ਬਕਾਇਆ ਮਾਸ, ਕੁਤੇ ਪਾੜ ਪਾੜ ਕੇ ਖਾਂਦੇ ਹਨ, ਓਦਾਂ ਹੀ ਜਨਤਾ ਲਈ ਅਜਿਹਾ ਹੁਕਮਰਾਨਾਂ ਦੇ ਮੁਸਾਹਿਬ ਵਰਤੋਂ ਕਰਦੇ ਹਨ। ਬਾਬੇ ਨਾਨਕ ਦੇ ਮੂੰਹੋਂ ਇਹ ਦਸ਼ਾ ਦੇਖ ਕੇ ਹੀ ਨਿਕਲਿਆ ਸੀ—‘ਰਾਜੇ ਸ਼ੀਂਹ ਮੁਕਦਮ ਕੁਤੇ। ਤਲਵਾਰੀਆਂ ਦਾ ਗਰੋਹ ਇਕੱਠਾ ਕਰ, ਉਹਨਾਂ ਦਾ ਭੈ ਦੇ ਕੇ, ਜਨਤਾ ਉਤੇ ਰਾਜ ਕਰਨ ਵਾਲਾ ਇਬਰਾਹੀਮ ਲੋਧੀ ਜਾ, ਤੇ ਬਾਬਰ ਆ ਰਿਹਾ ਸੀ। ਇਹ ਦੋ ਭੇਡੂਆਂ ਦਾ ਘੋਲ ਸੀ, ਦੋ ਸ਼ੇਰਾਂ ਦੀ ਲੜਾਈ ਸੀ ਜਿਸ ਕਰਕੇ ‘ਜੋਗੀ ਲੜ ਮੁਏ, ਖੱਪਰ ਦਾ ਨੁਕਸਾਨ' ਦੀ ਅਖੌਤ ਅਨੁਸਾਰ ਗ਼ਰੀਬ ਜਨਤਾ ਪਿਸ ਰਹੀ ਸੀ। ਜਦੋਂ ਬਾਬਰ ਆਪਣੇ ਸਿਪਾਹੀਆਂ ਦੀ ਫ਼ੌਜ ਲੈ, ਪੰਜਾਬ ਦੇਸ਼ ਨੂੰ ਲੁਟਦਾ-ਮਾਰਦਾ ਦਿੱਲੀ ਵੱਲ ਵਧ ਰਿਹਾ ਸੀ, ਓਦੋਂ ਜਨਤਾ ਦੀ ਹਾਲਤ ਦੇਖ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਮਿੱਤਰ ਭਾਈ ਲਾਲ ਨਾਲ ਵਿਚਾਰ ਕਰਦਿਆਂ ਹੋਇਆਂ ਕਿਹਾ, “ਇਸ ਜੁਗ-ਗਰਦੀ ਵਿਚ ਤਬਾਹੀ ਲਿਆਉਣ ਵਾਲੀਆਂ ਸ਼ਕਤੀਆਂ ਹਿੰਦੂ ਮੁਸਲਮਾਨ ਦਾ ਕੋਈ ਵਿਤਕਰਾ ਨਹੀਂ ਕਰ ਰਹੀਆਂ। ਜਿਥੇ ਹਿੰਦੂਆਂ ਦੀਆਂ ਛੋਟੀਆਂ ਵੱਡੀਆਂ ਜਾਤਾਂ ਠਿਕਾਣੇ ਲਗਾਈਆਂ ਜਾ ਰਹੀਆਂ ਹਨ, ਉਥੇ ਮੁਸਲਮਾਨ ਭੀ ਕਸ਼ਟਾਂ ਤੋਂ ਡਰਦੇ ਖ਼ੁਦਾ ਖ਼ੁਦਾ ਕਰ ਰਹੇ ਹਨ।” ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ। ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ। ਤਿਲੰਗ ਮਹਲਾ ੧, ਪੰਨਾ ੭੨੨) ਬਾਬੇ ਨੇ ਕਿਹਾ, “ਜੇ ਸਕਤੇ ਸਕਤੇ ਲੜ ਮਰਦੇ ਤਾਂ ਮੈਨੂੰ ਕੋਈ ਰੋਸ ਨਾ ਹੁੰਦਾ, ਪਰ ਏਥੇ ਤਾਂ ਮਾੜਿਆਂ ਵੱਗਾਂ ਨੂੰ ਮੀਂਹ ਚੀਰ ਰਹੇ ਹਨ, ਖਸਮ ਦੀ ਪੁੱਛ ਹੋ ਸਕਦੀ ਹੈ, ਉਸਨੂੰ ਕੋਈ ਪਰਬੰਧ ਕਰਨਾ ਹੀ ਪਵੇਗਾ।” ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ॥ ਸਕਤਾ ਸੀਹੁ ਮਾਰੇ ਪੈ ਵਗੇ ਖਸਮੈ ਸਾ ਪੁਰਸਾਈ ॥ (ਆਸਾ ਮਹਲਾ ੧, ਪੰਨਾ ੩੬੦) ਉਹਨਾਂ ਨੇ ਭਾਵੇਂ ਭਾਈ ਤਾਰੇ ਵਰਗੀਆਂ ਨਿਡਰ ਸ਼ਖ਼ਸੀਅਤਾਂ, ਬਾਬਰ ਦੇ ਹੁਕਮ ਨਾਲ ਲੱਗੀ ਅੱਗ ਨਾਲ ਜਲ ਰਹੇ ਲਾਹੌਰ ਨੂੰ ਬੁਝਾਉਣ ਦੀ ਦਲੇਰੀ ਕਰਨ ਵਾਲੀਆਂ ਪੈਦਾ ਕੀਤੀਆਂ, ਪਰ ਵਿਅਕਤੀਆਂ ਦੀ ਹਿੰਮਤ ਨਾਲ ਇਹ ਰਾਜਨੀਤਿਕ ਨਿਜ਼ਾਮ ਬਦਲਿਆ ਨਹੀਂ ਸੀ ਜਾ ਸਕਦਾ। ਇਸ ਹੜ ਨੂੰ ਦਲ ਹੀ ਰੋਕ ਸਕਦੇ ਸਨ। ਦਲ ਬਣਾਉਣ ਲਈ ਢੇਰ ਦਿਨ ਚਾਹੀਦੇ ਸਨ, ਇਹਨਾਂ ਦਿਨਾਂ ਦੀ ਹੀ ਲੋੜ ਨੇ ਦਸ ਜਾਮੇ ਬਣਾਏ। ਸੱਚ, ਨੇਕੀ, ਸਮਾਨਤਾ ਦਾ ਪ੍ਰਚਾਰ ਜੋ ਸਤਿਗੁਰਾਂ ਨੇ ਸ਼ੁਰੂ ਕੀਤਾ, ਉਹ ਇਸ ਅੰਧੇਰੇ ਜਗਤ ਵਿਚ ਇਕ ਭਾਰਾ ਲੈਂਪ ਜਗਾਣ ਵਾਂਗਰ ਸੀ। ਜਿਸ ਤਰ੍ਹਾਂ ਲੈਂਪ ਵਿਚ ਬੱਤੀ, ਬੱਤੀ ਨੂੰ ਹਵਾ ਦੇ ਝੋਕਿਆਂ ਤੋਂ ਬਚਾਉਣ ਲਈ ਚਿਮਨੀ ਤੇ ਚਿਮਨੀ ਨੂੰ ਠੋਕਰ Sri Satguru Jagjit Singh Ji eLibrary ੧੪੮ NamdhariElibrary@gmail.com