ਸਮੱਗਰੀ 'ਤੇ ਜਾਓ

ਪੰਨਾ:ਸਿੱਖ ਧਰਮ ਫ਼ਿਲਾਸਫ਼ੀ.pdf/150

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਕੀਤਾ ਤੇ ਇਸ ਤਰ੍ਹਾਂ ਉਸ ਨੂੰ ਰਾਜਾ ਪਰਜਾ ਦੀ ਵਿਤਕਰੇ ਭਰੀ ਵਰਤੋਂ ਤੋਂ ਉਤਾਂਹ ਚੁੱਕ, ਮਨੁੱਖੀ ਸਮਾਨਤਾ ਦੀ ਪਿਆਰ-ਭਰੀ ਝਲਕ ਦਿਖਾਈ। ਇਸ ਜਾਮੇ ਵਿਚ ਹੀ ਪ੍ਰਚਾਰ ਨੂੰ ਵੱਡੇ ਪੈਮਾਨੇ 'ਤੇ ਕਰਨ ਲਈ ਮਰਦ ਪ੍ਰਚਾਰਕਾਂ ਦੀਆਂ ਮੰਜੀਆਂ ਤੇ ਇਸਤਰੀ ਪ੍ਰਚਾਰਕਾਂ ਦੇ ਪੀੜ੍ਹੇ ਕਾਇਮ ਕੀਤੇ। ਚੌਥੇ ਜਾਮੇ ਵਿਚ ਸਿਖੀ ਨੂੰ ਧਾਰਨ ਕਰ ਚੁਕੇ ਸਮਾਜ ਦੀਆਂ ਪੁਰਾਤਨ ਜ਼ੰਜੀਰਾਂ ਨੂੰ ਤੋੜ ਆਏ ਲੋਕਾਂ ਦਾ ਕੇਂਦਰੀ ਇਕੱਠ ਕਾਇਮ ਕਰਨ ਲਈ ਬਸਤੀ ਵਸਾਈ, ਜੋ ਅੱਜ ਵੀ ਸ਼ਹਿਰ ਅੰਮ੍ਰਿਤਸਰ ਰੂਪ ਵਿਚ ਸਿੱਖ ਕੌਮ ਦੀਆਂ ਸਾਰੀਆਂ ਪੰਥਕ ਸਰਗਰਮੀਆਂ ਦਾ ਕੇਂਦਰੀ ਅਸਥਾਨ ਹੈ। ਪੰਜਵੇਂ ਰੂਪ ਵਿਚ ਜਿਥੇ ਲੋਕ ਭਲਾਈ ਦੇ ਸਾਂਝੇ ਕੰਮ ਮੰਦਰ, ਲੰਗਰ, ਹਸਪਤਾਲ, ਤਾਲਾਬ, ਨਗਰ ਕਾਇਮ ਰਖੇ ਤੇ ਹੋਰ ਵਸਾਏ, ਉਥੇ ਬਾਦਸ਼ਾਹ ਨੂੰ ਪ੍ਰੇਰ ਕਹਿਤਸਾਲੀ ਸਮੇਂ ਗ਼ਰੀਬ ਕਿਸਾਨਾਂ ਦਾ ਮਾਮਲਾ ਮਾਫ਼ ਕਰਾ, ਗ਼ਰੀਬ ਕਿਸਾਨਾਂ ਦੀ ਸੇਵਾ ਦਾ ਰਿਵਾਜ ਚਲਾਇਆ। ਸੱਚਾਈ ਆਪਣੀਆਂ ਚਮਕਾਂ ਕਰਕੇ ਹੀ ਚਮਕਦੀ ਹੈ, ਕਿਸੇ ਦਾ ਵਿਰਸਾ ਹੋਣ ਕਰਕੇ ਨਹੀਂ, ਉਹ ਕਿਸੇ ਮਤ, ਸਮਾਜ ਜਾਂ ਸ਼੍ਰੇਣੀ ਦੀ ਮਲਕੀਅਤ ਨਹੀਂ, ਉਹ ਈਸ਼ਵਰ ਦੀ ਕਿਰਨ ਤੋਂ ਪ੍ਰਗਟਦੀ ਹੈ ਜੋ ਮਹਾਂਪੁਰਸ਼ਾਂ ਦੇ ਸੁਵੱਛ ਮਨ 'ਤੇ ਪੈ ਚਮਕ ਦੇਂਦੀ ਹੈ। ਇਸ ਸੱਚਾਈ ਨੂੰ ਪੰਜਵੇਂ ਜਾਮੇਂ ਵਿਚ ਦ੍ਰਿੜ੍ਹ ਕਰਾਂਦਿਆ ਹੋਇਆਂ ਆਪਣੇ ਪਿਛਲਿਆਂ ਚੌਹਾਂ ਜਾਮਿਆਂ ਵਿਚ ਉਚਾਰੀ ਹੋਈ ਬਾਣੀ ਨੂੰ ਇਕੱਠਾ ਕਰ ਕੇ ਨਾਲ ਹੀ ਸ਼ੇਖ਼ ਫ਼ਰੀਦ, ਭਗਤ ਕਬੀਰ, ਭਗਤ ਨਾਮਦੇਵ, ਭਗਤ ਤ੍ਰਿਲੋਚਨ, ਭਗਤ ਪੀਪਾ, ਭਗਤ ਸਧਨਾ ਤੇ ਹੋਰ ਸੰਤਾਂ ਦੀ ਬਾਣੀ ਜੋ ਤੀਸਰੇ ਜਾਮੇ ਤਾਂ ਇਕੱਠੀ ਕਰ ਰਹੇ ਸਨ, ਉਸਨੂੰ ਇਕ ਥਾਂ ਇਕੱਠਿਆਂ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਬੰਨ੍ਹੀ। ਹਰੀ ਦੇ ਕੀਰਤਨ ਨੂੰ ਜਨਤਾ ਵਿਚ ਵਧੇਰੇ ਰਿਵਾਜ ਦੇਣ ਲਈ ਸਿੱਖਾਂ ਵਿਚ ਸੰਗੀਤ ਵਿੱਦਿਆ ਦਾ ਪ੍ਰਚਾਰ ਕੀਤਾ ਤੇ ਇਕ ਸਰੰਦਾ ਬਣਾ ਕੇ ਸਾਜ਼ਾਂ ਵਿਚ ਵਾਧਾ ਕੀਤਾ ਤੇ ਆਖ਼ਰ ਸੱਚਾਈ ਦੇ ਵਿਰੋਧੀਆਂ ਦੀ ਬਹਿਕਾਈ ਹੋਈ ਹਕੂਮਤ ਨੂੰ ਸੱਚ ਸੁਣਾਂਦਿਆਂ ਹੋਇਆਂ ਸੰਸਾਰ ਦੇ ਸਭ ਤੋਂ ਵੱਡੇ ਕਸ਼ਟ ਸਹੇ। ਅਖ਼ੀਰ ਸ਼ਹੀਦੀ ਪਾਉਂਦਿਆਂ ਹੋਇਆਂ ਮਨੁੱਖਾਂ ਨੂੰ ਮਰਦਾਂ ਦਾ ਮਰਨ ਸਿਖਾਇਆ। ਛੇਵੇਂ ਜਾਮੇ ਵਿਚ ਹਕੂਮਤ ਦੀ ਧਰਮ ਵਿਚ ਨਾਜਾਇਜ਼ ਦਖ਼ਲ-ਅੰਦਾਜ਼ੀ ਨੂੰ ਸ਼ਸਤਰਾਂ ਨਾਲ ਰੋਕਣ ਦੀ ਰੀਤ ਚਲਾਈ, ਜਿਸ ਹਕੂਮਤ ਨੂੰ ਪੰਜਵੇਂ ਜਾਮੇ ਵਿਚ ਚੁੱਪ, ਸ਼ਾਂਤ, ਅਡੋਲ ਤੱਤੀਆਂ ਤਵੀਆਂ 'ਤੇ ਬਹਿ ਆਪਣੀ ਸੱਚਾਈ ਦਾ ਸਬੂਤ ਦਿੱਤਾ ਸੀ, ਉਸ ਪਸ਼ੂ-ਬਲ ਦੇ ਮਦ ਵਿਚ ਪਾਗਲ ਹੋਈ ਹਕੂਮਤ ਨੂੰ ਪਾਗਲ ਪਸ਼ੂਆਂ ਵਾਂਗ ਸ਼ਸਤਰਾਂ ਨਾਲ ਰੋਕਿਆ ਗਿਆ। ਧਰਮਰਾਜ ਦੀ ਪੂਜਾ ਖੜੀ ਕਰ ਤੇ ਸ੍ਰੀ ਅਕਾਲ ਤਖ਼ਤ ਕਾਇਮ ਕਰ, ਧਰਮ ਬੀਰਾਂ ਦੀ ਜਮਾਤ ਆਤਮਵੇਤਾ ਮਨੁੱਖਾਂ ਵਿਚੋਂ ਖੜੀ ਕੀਤੀ। ਇਸ ਖ਼ਿਆਲ ਨਾਲ ਕਿ ਧਰਮ ਬਲ ਸਹਿਤ ਸ਼ਸਤਰ ਚਲਾਣ ਕਰਕੇ, ਰੋਜ਼ ਰੋਜ਼ ਦੀਆਂ ਜਿੱਤਾਂ ਕਿਤੇ ਸਿੱਖ ਸਿਪਾਹੀਆਂ ਵਿਚ ਬਦਮਸਤੀ ਨਾ ਪੈਦਾ ਕਰ ਦੇਣ ਤੇ ਉਹ ਮਰਯਾਦਾ ਤੋਂ ਥਿੜਕ ਜਾਣ, ਸੰਤ ਸਿਪਾਹੀਆਂ ਦੀ ਮਰਯਾਦਾ ਸਿਖਾਉਣ ਲਈ ਸਤਵਾ ਜਾਮਾ ਧਾਰਨ ਕੀਤਾ। ਸ਼ਸਤਰਧਾਰੀ ਹੁੰਦਿਆਂ ਹੋਇਆਂ ਵੀ ਇਹ ਹੁਕਮ ਮਿਲਣ 'ਤੇ ਕਿ ਸ਼ਸਤਰ ਨਹੀਂ ਕੱਢਣਾ, ਵੱਡੇ ਤੋਂ ਵੱਡਾ ਇਮਤਿਹਾਨ ਆਉਣ 'ਤੇ ਵੀ ਸ਼ਸਤਰ ਖਿੱਚ, ਮਰਯਾਦਾ ਤੋੜਨ ਦੀ ਭੁੱਲ ਤੋਂ ਬਚਣ ਦਾ ਸੁਭਾਅ ਦ੍ਰਿੜ੍ਹ ਕਰਾਇਆ। Sri Satguru Jagjit Singh Ji eLibrary १५० Namdhari Elibrary@gmail.com