ਸਮੱਗਰੀ 'ਤੇ ਜਾਓ

ਪੰਨਾ:ਸਿੱਖ ਧਰਮ ਫ਼ਿਲਾਸਫ਼ੀ.pdf/173

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਰਾਜ ਕਰੇਗਾ ਖ਼ਾਲਸਾ ਆਕੀ ਰਹੇ ਨ ਕੋਇ ਕੌਮਾਂ ਦੀਆਂ ਬਣਾਵਟਾਂ ਸਦਾ ਹੀ ਜ਼ਿਹਨੀ ਤਬਦੀਲੀ ਨਾਲ ਬਦਲਦੀਆਂ ਰਹਿੰਦੀਆਂ ਹਨ। ਜਿਹੋ ਜਿਹੀ ਮਾਨਸਿਕ ਅਵਸਥਾ ਕਿਸੇ ਕੌਮ ਦੀ ਹੁੰਦੀ ਹੈ, ਉਹੋ ਜਿਹਾ ਵਿਵਹਾਰ ਕਰਨ ਕਰਕੇ ਹੀ ਉਹ ਸਹਿਜੇ ਸਹਿਜੇ ਉਸ ਰੂਪ ਵਿਚ ਢਲ ਜਾਂਦੀ ਹੈ। ਇਸੇ ਕਰਕੇ ਹੀ ਆਗੂ ਜੋ ਚਲਨ ਤੇ ਜੀਵਨ ਕੌਮਾਂ ਦਾ ਬਣਾਉਣਾ ਚਾਹੁਣ, ਉਹਨਾਂ ਭਾਵਾਂ ਨੂੰ ਦ੍ਰਿੜ੍ਹ ਕਰਾਉਣ ਲਈ ਉਹ ਖ਼ਾਸ ਖ਼ਾਸ ਗੱਲਾਂ ਦੇ ਸ੍ਵਾਧਿਆਇ ਤੇ ਅਭਿਆਸ ਨੂੰ ਰਿਵਾਜ ਦੇਂਦੇ ਹਨ ਤੇ ਕਈ ਚਿਰਾਂ ਦੇ ਅਭਿਆਸ ਦੇ ਮਗਰੋਂ ਜ਼ਿਹਨ- ਨਸ਼ੀਨ ਹੋਈਆਂ ਹੋਈਆਂ ਗੱਲਾਂ ਕੰਮਾਂ ਦੇ ਜੀਵਨ-ਵਿਵਹਾਰ ਦਾ ਇਕ ਅੰਗ ਬਣ ਜਾਂਦੀਆਂ ਹਨ। ਉਪਰ ਦੱਸਿਆ ਨਿਯਮ ਭਾਵੇਂ ਕੌਮਾਂ ਵਿਚ ਆਮ ਕਰਕੇ ਵਰਤਿਆ ਜਾਂਦਾ ਹੈ, ਪਰ ਖ਼ਾਲਸੇ ਦਾ ਜੀਵਨ ਤਾਂ ਸਤਿਗੁਰਾਂ ਨੇ ਖ਼ਾਸ ਤੌਰ 'ਤੇ ਇਸੇ ਹੀ ਸਾਂਚੇ ਵਿਚ ਢਾਲਿਆ ਹੈ। ਹਰ ਇਕ ਖ਼ਾਲਸੇ ਦੇ ਨਾਮ ਦੇ ਮਗਰ ‘ਸਿੰਘ’ ਸ਼ਬਦ ਆਉਣਾ, ਸਿੰਘ ਦਾ ਆਪਣੇ ਆਪ ਨੂੰ ‘ਸਵਾ ਲੱਖ’ ਕਹਿਣਾ ਤੇ ‘ਫ਼ੌਜ' ਸਮਝਣਾ, ਦੋ ਸਿੰਘਾਂ ਦਾ ਮਿਲ ਕੇ ‘ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ॥' ਬੁਲਾਉਣਾ, ਅਰਦਾਸੇ ਦੇ ਬਾਅਦ ‘ਸਤਿ ਸ੍ਰੀ ਅਕਾਲ' ਦਾ ਜੈਕਾਰਾ ਛੱਡਣਾ ਤੇ ਗੜਗੱਜ ਬੋਲਿਆਂ ਦੀ ਵਰਤੋਂ ਕਰਨੀ, ਇਹ ਸਭ ਗੱਲਾਂ ਸਾਡੀ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਖ਼ਾਲਸੇ ਜੀ ਦਾ ਪ੍ਰਭਾਵਸ਼ਾਲੀ ਤੇ ਬਰਕਤ ਵਾਲਾ ਸੁਭਾਅ ਬਣਾਉਣ ਲਈ ਹੀ ਉਸਦੀ ਨਿਤ ਵਰਤੋਂ ਦੇ ‘ਬੋਲੇ’ ਉਤਸ਼ਾਹਜਨਕ ਬਣਾਏ ਗਏ ਹਨ। ਇਹੀ ਕਾਰਨ ਹੈ ਕਿ ਥੋੜ੍ਹੇ ਸਮੇਂ ਵਿਚ ਹੀ ਖ਼ਾਲਸਾ ਇਕ ਪ੍ਰਸਿੱਧ ਤਿਆਰ-ਬਰ-ਤਿਆਰ ਜਥਾ ਸਜ ਗਿਆ। ਜੇ ਅਸੀਂ ਗ ਕਰ ਕੇ ਤੱਕੀਏ ਤਾਂ ਖ਼ਾਲਸਈ ਵਰਤੋਂ ਦਾ ਹਰ ਇਕ ਫ਼ਿਕਰਾ ਕੋਈ ਨਾ ਕੋਈ ਤੁਅੱਲਕ ਇਸ ਕੌਮੀ ਉਸਾਰੀ ਨਾਲ ਰਖਦਾ ਹੈ, ਨਿਰਾਰਥ ਕੋਈ ਵੀ ਨਹੀਂ। ਇਹ ਗੱਲ ਅੱਡਰੀ ਹੈ ਕਿ ਅਸੀਂ ਉਸ ਦਾ ਸਹੀ ਮਤਲਬ ਸਮਝਣ ਵਿਚ ਟਪਲਾ ਖਾ ਗਏ ਹੋਈਏ। ਖ਼ਾਲਸਾ ਜੋ ਸ਼ਬਦ ਰੋਜ਼ਾਨਾ ਵਰਤੋਂ ਵਿਚ ਦੁਹਰਾਉਂਦਾ ਹੈ, ਉਹਨਾਂ ਵਿਚੋਂ ਆਮ ਤੌਰ `ਤੇ ਅਰਦਾਸ ਮਗਰੋਂ ਤਿੰਨ ਦੋਹਰੇ ਪੜ੍ਹੇ ਜਾਂਦੇ ਹਨ। ਪਹਿਲਿਆਂ ਦੋਹਾਂ ਵਿਚ ਸ੍ਰੀ ਅਕਾਲ ਪੁਰਖ ਦੀ ਆਗਿਆ ਨਾਲ ਪੰਥ ਦਾ ਕਾਇਮ ਹੋਣਾ ਤੇ ਸ੍ਰੀ ਗੁਰੂ ਜੀ ਦੀ ਅਰਸ਼ੀ ਬਾਣੀ ਦੀ ਤਾਬਿਆਦਾਰੀ ਕਰਨ ਦਾ ਈਮਾਨ ਰੋਜ਼ ਦੁਹਰਾਇਆ ਜਾਂਦਾ ਹੈ ਤੇ ਅਗਲੇ ਵਿਚ ਖ਼ਾਲਸੇ ਦਾ ਬ੍ਰਹਿਮੰਡੀ ਰਾਜ ਕਾਇਮ ਹੋਣ ਦਾ ਤੇ ਪ੍ਰਾਣੀ ਮਾਤ੍ਰ Sri Satguru Jagjit Singh Ji eLibrary ੧੭੩ NamdhariElibrary@gmail.com