ਸਮੱਗਰੀ 'ਤੇ ਜਾਓ

ਪੰਨਾ:ਸਿੱਖ ਧਰਮ ਫ਼ਿਲਾਸਫ਼ੀ.pdf/176

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਨੇ ਉਸ ਮਾਡਲ ਟਾਊਨ (ਨਮੂਨੇ ਦੇ ਸ਼ਹਿਰ) ਵਿਚ ਡੇਰਾ ਜਮਾ ਲਿਆ। ਸੋ, ਸਤਿਗੁਰ ਨੇ ਉਹ ਮਾਡਲ ਭੰਨ ਘੜਿਆ। ਜੇ ਉਹ ਸਹੀ ਤੌਰ 'ਤੇ ਖ਼ਾਲਸਈ ਰਾਜ-ਪ੍ਰਬੰਧ ਹੁੰਦਾ ਤਾਂ ਕਦੀ ਨਾ ਟੁੱਟਦਾ, ਸਗੋਂ ਵਧੇਰੇ ਫੈਲਦਾ। ਬੱਸ ਉਪਰ ਲਿਖੀ ਸਾਰੀ ਵਾਰਤਾ ਤੋਂ ਸਾਡਾ ਭਾਵ ਇਹ ਹੈ ਕਿ ਜਾਗਤਿ ਜੋਤਿ ਉਪਾਸ਼ਕਾਂ ਤੋਂ ਬਿਨਾਂ ਕਿਸੇ ਕਿਸਮ ਦਾ ਪ੍ਰਬੰਧ ਸੁਖਦਾਈ ਨਹੀਂ ਹੋ ਸਕਦਾ। ਰਾਜ-ਪ੍ਰਬੰਧ ਦੇ ਮੌਜੂਦਾ ਤਰੀਕੇ ਇਕ ਇਕ ਕਰਕੇ ਅਜਮਾਏ ਜਾ ਰਹੇ ਹਨ | ਮੁਸਲਮਾਨਾਂ ਦੀਆਂ ਕੁਲ ਰਾਜਧਾਨੀਆਂ ਵਿਚ ਖ਼ੁਦ ਮੁਖ਼ਤਾਰ ਬਾਦਸ਼ਾਹ ਹਨ, ਅੰਗਰੇਜ਼ਾਂ ਤੇ ਜਾਪਾਨ ਦੇ ਰਾਜ ਵਿਚ ਬਾਦਸ਼ਾਹਾਂ ਨਾਲ ਕਾਨੂੰਨੀ ਪਾਰਲੀਮੈਂਟਾਂ ਹਨ, ਫ਼ਰਾਂਸ ਤੇ ਜਰਮਨੀ ਵਿਚ ਜਮਹੂਰੀ ਹਕੂਮਤ ਤੇ ਰੂਸ ਵਿਚ ਮਜ਼ਦੂਰ ਕਿਸਾਨ ਰਾਜ ਤੇ ਹੈ। ਪਰ ਇਹਨਾਂ ਸਾਰਿਆਂ ਪ੍ਰਬੰਧਾਂ ਵਿਚੋਂ ਕਿਸੇ ਨੂੰ ਭੀ ਆਦਰਸ਼ਕ ਪ੍ਰਬੰਧ ਨਹੀਂ ਕਿਹਾ ਜਾ ਸਕਦਾ, ਹਰ ਥਾਂ ਗੜਬੜੀ ਤੇ ਬੇਚੈਨੀ ਹੈ। ਇਹ ਕਿਉਂ ? ਇਸ ਲਈ ਕਿ ਰਾਜ ਕਰਮਚਾਰੀ ਜਾਗਤਿ ਜੋਤਿ ਦੇ ਉਪਾਸ਼ਕ ਨਹੀਂ, ਬਲਕਿ ਆਤਮ ਚਾਨਣ ਤੋਂ ਖ਼ਾਲੀ ਫੋਕੇ ਦਿਮਾਗਾਂ ਵਿਚ ਬੈਠ ਕੇ ਘਾੜਤਾਂ ਘੜਦੇ ਹਨ। ਦਿਮਾਗ ਪੰਜ ਤੱਤਾਂ ਦੀ ਅੰਸ਼ ਹੈ ਤੇ ਉਹਨਾਂ ਦਾ ਅਮਲ ਹੀ ਵਾਪਰਦਾ ਹੈ। ਇਸ ਲਈ ਜਗਤ ਨੂੰ ਸੁਖ ਕਦੇ ਨਹੀਂ ਹੋ ਸਕਦਾ, ਜਦ ਤਕ ਕਿ ਸੱਚਾ ਖ਼ਾਲਸਾ ਰਾਜ-ਪ੍ਰਬੰਧ ਸਾਰੇ ਜਗਤ ਵਿਚ ਕਾਇਮ ਨਾ ਕੀਤਾ ਜਾਵੇ। ਹੁਣ ਉਹ ਹੋਵੇ ਕਿੱਦਾਂ ? ਇਸ ਦਾ ਉੱਤਰ ਇਹੀ ਹੈ ਕਿ ਜਿਸ ਤਰ੍ਹਾਂ ਅਜੇ ਅਸੀਂ ਪੂਰਨ ਖ਼ਾਲਸੇ ਨਹੀਂ, ਪਰ ਖ਼ਾਲਸਾ ਬਣਨ ਲਈ ਉਸਦੀ ਕਰਨੀ ਦਾ ਕਥਨ ਪੜ੍ਹਦੇ ਤੇ ਦੁਹਰਾਉਂਦੇ ਹੋਏ ਗੁਰਾਂ ਕੋਲੋਂ ਖ਼ਾਲਸਾ ਹੋਣ ਦੀ ਮੰਗ ਮੰਗਦੇ ਹਾਂ, ਓਦਾਂ ਹੀ ਜਦ ਤਕ ਸਰਬੱਤ ਜਗਤ ਉਤੇ ਸਾਧੂਆਂ ਦੇ ਪ੍ਰਸੰਨ ਫਿਰਕੇ ਵਾਲਾ, ਸ਼ਤਰੂਆਂ ਦੇ ਅਵਲੋਕ ਚਪਣ ਵਾਲਾ ਧਰਮ-ਰਾਜ ਕਾਇਮ ਨਹੀਂ ਹੋ ਜਾਂਦਾ, ਸਾਨੂੰ ਵਾਜਬ ਹੈ ਕਿ ਅਸੀਂ ਨਿਤਾਪ੍ਰਤਿ ਇਸ ਨਿਸਚੇ ਨੂੰ ਦੁਹਰਾਂਦੇ ਰਹੀਏ ਤੇ ਯਾਦ ਰਖੀਏ ਕਿ ਜੇ ਅਸੀਂ ਸੱਚੇ ਖ਼ਾਲਸੇ ਬਣਨਾ ਹੈ ਤਾਂ ਅਸਾਂ ਸਤਿਗੁਰਾਂ ਦੇ ਐਲਾਨ ਕੀਤੇ ਹੋਏ ਗੁਰਸਿੱਖਾਂ ਦੇ ਇਸ ਬਚਨ ਨੂੰ ਪੂਰਨ ਕਰਨ ਦਾ ਯਤਨ ਕਰਦੇ ਰਹਿਣਾ ਹੈ ਕਿ : ਰਾਜ ਕਰੇਗਾ ਖ਼ਾਲਸਾ ਆਕੀ ਰਹੇ ਨ ਕੋਇ॥ ਖ਼ਵਾਰ ਹੋਇ ਸਭ ਮਿਲੈਂਗੇ ਬਚੇ ਸ਼ਰਨ ਜੋ ਹੋਇ॥ Sri Satguru Jagjit Singh Ji eLibrary NamdhariElibrary@gmail.com