ਸਮੱਗਰੀ 'ਤੇ ਜਾਓ

ਪੰਨਾ:ਸਿੱਖ ਧਰਮ ਫ਼ਿਲਾਸਫ਼ੀ.pdf/42

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਮਾਲਾ ਤਾਂ ਕੋਈ ਅਰਥ ਨਹੀਂ ਰਖਦੀ ਪਰ ਨਾਮ ਸਿਮਰਨ ਦੇ ਅਭਿਆਸੀ ਨੂੰ ਸੰਸਾਰ ਦੀ ਹਰ ਇਕ ਦਾਤ ਦੇ ਪਿਛੇ ਦਾਤਾ ਦਾ ਰੂਪ ਦੇਖ, ਦਮ-ਬ-ਦਮ ਉਸ ਦਾ ਸ਼ੁਕਰਾਨਾ ਕਰਨਾ ਆਤਮ ਚੜਾਈ ਵਿਚ ਮਦਦ ਦੇਂਦਾ ਹੈ। ਸਤਿਗੁਰਾਂ ਫ਼ੁਰਮਾਇਆ ਹੈ:

ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ॥
ਤਿਸੁ ਠਾਕੁਰ ਕਉ ਰਖੁ ਮਨ ਮਾਹਿ॥
ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ॥
ਤਿਸ ਕਉ ਸਿਮਰਤ ਪਰਮਗਤਿ ਪਾਵਹਿ॥
ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ॥
ਤਿਸਹਿ ਧਿਆਇ ਸਦਾ ਮਨੁ ਅੰਦਰਿ॥
ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ॥
ਆਠ ਪਹਰ ਸਿਮਰਹੁ ਤਿਸੁ ਰਸਨਾ॥
ਜਿਹ ਪ੍ਰਸਾਦਿ ਰੰਗ ਰਸ ਭੋਗ॥
ਨਾਨਕ ਸਦਾ ਧਿਆਈਐ ਧਿਆਵਨ ਜੋਗ॥੧॥
ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ॥
ਤਿਸਹਿ ਤਿਆਗਿ ਕਤ ਅਵਰ ਲੁਭਾਵਹਿ॥
ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ॥
ਮਨ ਆਠ ਪਹਰ ਤਾਕਾ ਜਸੁ ਗਾਵੀਜੈ॥
ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ॥
ਮੁਖਿ ਤਾ ਕੋ ਜਸੁ ਰਸਨ ਬਖਾਨੈ॥
ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ॥
ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ॥
ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ॥
ਨਾਨਕ ਪਤਿ ਸੇਤੀ ਘਰਿ ਜਾਵਹਿ॥੨॥
ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ॥
ਲਿਵ ਲਾਵਹੁ ਤਿਸੁ ਰਾਮ ਸਨੇਹੀ॥
ਜਿਹ ਪ੍ਰਸਾਦਿ ਤੇਰਾ ਓਲਾ ਰਹਤ॥
ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ॥
ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ॥
ਮਨ ਸਰਨੀ ਪਰੁ ਠਾਕੁਰ ਪ੍ਰਭ ਤਾਕੈ॥
ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ॥
ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ॥
ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ॥
ਨਾਨਕ ਤਾਕੀ ਭਗਤਿ ਕਰੇਹਿ॥੩॥
ਜਿਹ ਪ੍ਰਸਾਦਿ ਆਭੂਖਨ ਪਹਿਰੀਜੈ॥
ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ॥

੪੨