ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/114

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

ਕੁਲਵੰਤ ਸਿੰਘ ਵਿਰਕ ਦੀਆਂ ਕਹਾਣੀਆਂ : ਸੁਭਾਅ ਅਤੇ ਲੱਛਣ ( ਪੁਸਤਕ 'ਤੂੜੀ ਦੀ ਪੰਡ` ਦੇ ਆਧਾਰ 'ਤੇ ) ਵਿਸ਼ੇ ਅਤੇ ਵਸਤੂ ਦੇ ਪੱਖ, ਕੁਲਵੰਤ ਸਿੰਘ ਵਿਰਕ ਦੀਆਂ ਕਹਾਣੀਆਂ ਦਾ ਪ੍ਰਧਾਨ ਗੁਣ ਉਹਨਾਂ ਦੀ ਸਰਲਤਾ, ਇਕ ਤਰ੍ਹਾਂ ਦਾ ਇਕਹਰਪਣ ਹੈ । ਇਸ ਇਕਹਿਰੇ ਪਣ ਦਾ ਮੁੱਖ ਕਾਰਨ ਯਥਾਰਥ ਵਲ ਉਸ ਦੀ ਪਹੁੰਚ ਹੈ, ਯਥਾਰਥ ਨੂੰ ਦੇਖਣ ਵਾਲੀ ਉਸ ਦੀ ਦ੍ਰਿਸ਼ਟੀ ਹੈ । ਉਸ ਦੀ ਨਜ਼ਰ ਉਸ ਸਭ ਕੁਝ ਨੂੰ ਝੱਟ ਦੇਖ ਲੈਂਦੀ ਹੈ, ਜੋ ਜ਼ਿੰਦਗੀ ਵਿਚ ਨਵਾਂ ਵਾਪਰਦਾ ਹੈ । ਨਵੇਂ ਲੋਕ ਤਕ ਪਹੁੰਚਦਿਆਂ ਉਸ ਨੇ ਆਪਣੀ ਇਸ ਦ੍ਰਿਸ਼ਟੀ ਨੂੰ ਆਪ ਵੀ ਭਾਸ਼ਿਤ ਕਰ ਲਿਆ ਸੀ । ਤੂੜੀ ਦੀ ਪੰਡ ਵਿਚਲੀਆਂ ਬਹੁਤੀਆਂ ਕਹਾਣੀਆਂ ਵੀ ਕਹਾਣੀ ਦਾ ਰੂਪ ਧਾਰ ਕੇ ਉਦੋਂ ਹੀ ਸਾਡੇ ਸਾਹਮਣੇ ਪ੍ਰਤਖ ਹੁੰਦੀਆਂ ਹਨ, ਜਦੋਂ ਅਸੀਂ ਇਸ ਗੱਲ ਨੂੰ ਧਿਆਨ ਵਿਚ ਰਖੀਏ ਕਿ ਵਿਰਕ ਦਾ ਮੁੱਖ ਜ਼ਰ ਉਸ ਚੀਜ਼ ਨੂੰ ਪਛਾਨਣ ਉਤੇ ਹੈ, ਜਿਹੜੀ ਜ਼ਿੰਦਗੀ ਵਿਚ ਨਵੀਂ ਹੈ । ਨਹੀਂ ਤਾਂ ਇਹ ਕਹਾਣੀਆਂ ਕੁਝ ਵਿੱਕੋਲਿਤਰੀਆਂ ਘਟਨਾਵਾਂ ਦਾ ਸੰਗ ਹ ਬਣ ਕੇ ਰਹਿ ਜਾਣਗੀਆਂ । ਇਸ ਸਮੁੱਚੇ ਸੰਗ੍ਰਹਿ ਵਿਚ ਸਿਰਫ਼ "ਘੋੜੀ" ਅਤੇ "ਕੁੜੀ ਦਾ ਦਾਜ" ਐਸੀਆਂ ਕਹਾਣੀਆਂ ਹਨ ਜਿਨ੍ਹਾਂ ਵਿਚ ਨਵੇਂ ਦਾ ਅੰਸ਼ ਸਾਨੂੰ ਨਹੀਂ ਦਿਸਦਾ ਜਾਂ ਘੱਟ ਦਿਸਦਾ ਹੈ । ਦੋਹਾਂ ਵਿਚ ਹੀ ਕੁੜੀਆਂ ਨਾਲ ਬੱਝੀ ਮਾਨਸਿਕਤਾ ਸਾਡੇ ਸਾਹਮਣੇ ਪੇਸ਼ ਹੁੰਦੀ ਹੈ । "ਕੁੜੀ ਦਾ ਦਾਜ ਵਿਚਲੀ ਬੇਬੇ ਦੇ ਸਨਕੀਪੁਣੇ ਉਤੇ ਮੁਸਕੜੀ ਆ ਸਕਦੀ ਹੈ, ਤੇ ਬੱਸ । ਰੂੜ੍ਹੀਆਂ ਨੂੰ ਗਲ ਨਾਲ ਲਾਈ ਰਖਣਾ ਉਸ ਦੀ ਜ਼ਿੰਦਗੀ ਹੈ । ਜ਼ਿੰਦਗੀ ਲਈ ਬਣਿਆ ਖ਼ਤਰਾ ਉਹਨਾਂ ਰੂੜੀਆਂ ਸਾਹਮਣੇ ਉਸ ਲਈ ਕੋਈ ਮੁੱਲ ਨਹੀਂ ਰਖਦਾ। 'ਘੋੜੀ' ਵਿਚ ਪੇਸ਼ ਹੋਈ ਮਾਨਸਿਕਤਾ ਵਧੇਰੇ ਡੂੰਘੀ ਹੈ, ਕਿਉਂਕਿ ਇਹ ਵਿਅਕਤੀਗਤ ਨਾ ਰਹਿੰਦੀ ਹੋਈ ਉਸ ਸਮੁੱਚੀ ਮਾਨਸਿਕਤਾ ਦੀ ਪ੍ਰਤਿਨਿਧਤਾ ਕਰਦੀ ਹੈ, ਜਿਹੜੀ ਧੀਆਂ ਪੁੱਤਰਾਂ ਲਈ ਦੁੱਖ ਸਹਿਣ ਨੂੰ ਆਪਣੀ ਅਮਰਤਾ ਦਾ ਰਾਜ਼ ਸਮਝਦੀ ਸੀ, ਜਾਂ ਜਿਸ ਲਈ ਵੱਡੇ ਹੋਏ ਧੀਆਂ ਪੁੱਤਰਾਂ ਤੋਂ ਮਿਲਣ ਵਾਲੇ ਕਿਆ ਸੁਖ ਵਰਤਮਾਨ ਦੇ ਦੁਖ ਨੂੰ ਸਹਿਣਯੋਗ ਬਣਾ ਦੇਂਦੇ ਸਨ। ਇਹ ਮਾਨਸਿਕਤਾ ਸਾਡੇ ਵਿਚ ਅਜੇ ਤਕ ਜਿਉਂਦੀ ਹੈ, ਇਸ ਦੇ ਬਣਤਰੀ ਅੰਸ਼ਾਂ ਵਿਚ ਭਾਵੇਂ ਕੁਝ ਫ਼ਰਕ ਆ ਗਿਆ ਹੈ । 110