ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/115

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਜੋ ਕੁਝ ਨਵਾਂ ਹੈ, ਉਹ ਵਧੇਰੇ ਕਰਕੇ ਲਿੰਗ ਸੰਬੰਧਾਂ ਜਾਂ ਇਹਨਾਂ ਦੁਆਲੇ ੜੇ ਸੰਸਕਾਰਾਂ ਦੇ ਖੇਤਰ ਵਿਚ ਹੈ । ਇਸ ਕਰਕੇ ਨਹੀਂ ਕਿ ਦੂਜੇ ਖੇਤਰਾਂ ਵਿਚ ਕੁਝ ਨਵਾਂ ਵਾਪਰ ਨਹੀਂ ਰਿਹਾ, ਸਗੋਂ ਇਸ ਲਈ ਕਿ ਇਸ ਖੇਤਰ ਵਿਚਲੀਆਂ ਨਵੀਆਂ ਚੀਜ਼ਾਂ ਸਾਡੀ ਨਜ਼ਰ ਨੂੰ ਜਲਦੀ ਆਪਣੇ ਵਲ ਖਿੱਚਦੀਆਂ ਅਤੇ ਸਾਡੇ ਵਿਚ ਤੀਖਣ ਪ੍ਰਤਿਕਰਮਾਂ ਨੂੰ ਜਨਮ ਦੇਂਦੀਆਂ ਹਨ । ਅਕਸਰ ਲਿੰਗ-ਸੰਬੰਧਾਂ ਦੁਆਲੇ ਡੂੰਘਾ ਇਖ਼ਲਾਕੀ ਸੰਬਾਦ ਰਚਾਇਆ ਜਾ ਸਕਦਾ ਹੈ ਅਤੇ ਰਚਾਇਆ ਜਾਂਦਾ ਵੀ ਹੈ, ਅਤੇ ਸਾਡੇ ਸਮਾਜਕ ਢਾਂਚੇ ਦੀਆਂ ਇਖ਼ਲਾਕੀ ਕਦਰਾਂ-ਕੀਮਤਾਂ ਤੋਂ ਪਰਦਾ ਲਾਹੁਣ ਲਈ ਇਹਨਾਂ ਨੂੰ ਹਥਿਆਰ ਵਜੋਂ ਵਰਤਿਆ ਜਾਂਦਾ ਹੈ । | ਪਰ ਵਿਰਕ ਦੀ ਦਿਲਚਸਪੀ ਇਥੇ ਵੀ ਨਵੇਂ ਵਲ ਸੰਕੇਤ ਕਰਨ ਤਕ ਸੀਮਤ ਲੱਗਦੀ ਹੈ, ਨਾ ਕਿ ਇਖ਼ਲਾਕੀ ਕਦਰਾਂ-ਕੀਮਤਾਂ ਦੁਆਲੇ ਕੋਈ ਡੂੰਘਾ ਜਾਂ ਗੰਭੀਰ ਸੰਬਾਦ ਰਲਾਉਣ ਵਿਚ । ਇਸੇ ਕਰਕੇ ਵਿਰਕ ਦੀਆਂ ਇਸ ਵਿਸ਼ੇ ਵਾਲੀਆਂ ਕਹਾਣੀਆਂ ਵਿਚ ਕਈ ਵਾਰ ਕਈ ਤੰਦਾਂ ਢਿੱਲੀਆਂ ਰਹਿ ਜਾਂਦੀਆਂ ਹਨ । ਪੰਡ ਦੀਆਂ 16 ਕਹਾਣੀਆਂ ਵਿਚੋਂ ਲਗਭਗ ਅੱਧੀਆਂ ਕਹਾਣੀਆਂ ਐਸੀਆਂ ਹਨ ਜਿਹੜੀਆਂ ਲਿੰਗ-ਸੰਬੰਧਾਂ ਜਾਂ ਇਹਨਾਂ ਨਾਲ ਜੁੜੇ ਸੰਸਕਾਰਾਂ ਦੁਆਲੇ ਘੁੰਮਦੀਆਂ ਹਨ । ' ਝਾਕੀਆਂ ਵਿਚ, ਪੁਰਾਣੇ ਦੇ ਪਿਛੋਕੜ ਵਿਚ ਦੂਜੀ ਝਾਕੀ) ਨਵੇਂ ਨੂੰ ਪਹਿਲੀ ਝਾਕੀ) ਰਖ ਕੇ ਪੇਸ਼ ਕੀਤਾ ਗਿਆ ਹੈ । ਪਹਿਲੀ (ਨਵੀਨਤਾ) ਅਤੇ ਦੂਜੀ ਪੁਰਾਤਨਤਾ) ਦੇ ਬਣਤਰ ਅੰਗਾਂ ਨੂੰ ਕਾਫ਼ੀ ਹੱਦ ਤਕ ਉਘਾੜਿਆ ਗਿਆ ਹੈ, ਅਤੇ ਭਾਵੇਂ ਦੂਜੀ ਝਾਕੀ ਬਾਰੇ ਲੇਖਕ ਇਹ ਟਿੱਪਣੀ ਕਰਦਾ ਹੈ : ‘ਰਜਾਈ ਵਿਚ ਪਈ ਹੱਡੀਆਂ ਦੀ ਮੁੱਠ, ਜਿਸ ਦੇ ਤੀਸਰੇ ਸਾਹ ਦਾ ਕੋਈ ਵਿਸਾਹ ਨਹੀਂ ਸੀ, ਦੀਆਂ ਇੰਨੀਆਂ ਸਿਫ਼ਤਾਂ ਮੈਨੂੰ ' ਕੁਝ ਓਪਰੀਆਂ ਜਿਹੀਆਂ ਲਗ ਰਹੀਆਂ ਸਨ । ਉਠਣ ਲਗੇ ਮੈਂ ਹਸਦੇ ਹੋਏ ਕਿਹਾ, "ਆਪਣੀ ਉਮਰ ਵਿਚ ਤੇ ਖੌਰੇ ਵਾਹਵਾ ਬੰਦਾ ਹੋਵੇ ਪਰ ਤੈਨੂੰ ਤੇ ਹੁਣ ਹੱਡੀਆਂ ਦੀ ਮੁੱਠ ਧੂਣੀ ਪਈ ਹੋਈ ਏ ਨਾ }" ' ਪਰ ਔਰਤ ਦਾ ਜਵਾਬ ਪੁਰਾਣੇ ਨੂੰ ਨੈਤਿਕ ਕਦਰਾਂ-ਕੀਮਤਾਂ ਦੇ ਪੱਖੋਂ ਉੱਚਾ ਚੁੱਕ ਦੇਦਾ ਹੈ : “ਇਸ ਤਰ੍ਹਾਂ ਨਾ ਆਖੋ ਜੀ, ਇਨ੍ਹਾਂ ਤੋਂ ਬਿਨਾਂ ਮੇਰਾ ਇਸ ਦੁਨੀਆ ਵਿਚ ਕੌਣ ਏ ! ਕਿਉਂਕਿ ਔਰਤ ਕਿਸੇ ਜ਼ਾਹਰਾ ਮਜਬੂਰੀ ਦੇ ਵੱਸ ਜਾਂ ਜ਼ਾਹਰਦਾਰ ਵਜੋਂ ਇਹ ਲਫ਼ਜ਼ ਨਹੀਂ ਕਹਿ ਰਹੀ, ਸਗੋਂ ਇਹ ਉਸ ਦੀ ਸਾਰੀ ਹੋਦ ਬੋਲ ਰਹੀ ਹੈ । ਕਹਾਣੀ ਦੀਆਂ ਦੋਹਾਂ ਝਾਕੀਆਂ ਵਿਚ ਵਖਰੇਵੇਂ ਵਾਲੇ ਅੰਸ਼ ਬੜੇ ਉਘੜਵੇਂ ਹਨ ! ਨਵ ਵਿਚ ਲਿੰਗ-ਖੁਲ ਹੈ, ਇਸ ਖੁੱਲ ਵਿਚੋਂ ਨਿਕਲਦੀ ਪ੍ਰਾਪਤੀ ਵਿਚ ਸ਼ਖ਼ਸੀਅਤ ਦੀ ਪੂਰਨਤਾ ਦਾ, ਜ਼ਿੰਦਗੀ ਦੇ ਹਲਾਸ ਦਾ ਅਹਿਸਾਸ ਹੈ, ਪਰ ਇਸ ਤੋਂ ਨਿਕਲਦੀ ਸਮਾਜਕ ਜ਼ਿੰਮੇਵਾਰੀ ਨੂੰ ਸਿਰ ਲੈਣ ਦੀ ਦਲੇਰੀ ਨਹੀ। ਅਤੇ ਇਹ ਚੀਜ਼ ਇਸ ਖੁੱਲ੍ਹ ਦੀਆਂ ਪ੍ਰਾਪਤੀਆਂ ਨੂੰ ਨਫ਼ੀ ਕਰ ਦੇਂਦੀ ਹੈ । ਪੁਰਾਣੇ ਵਿਚ ਲੰਗ-ਖੁਲ ਨਹੀਂ, ਵਫ਼ਾਦਾਰੀ ਹੈ; ਪਿਆਰ ਨਹੀ, ਲਗਨ ਹੈ, ਅਤੇ ਇਸੇ ਵਫ਼ਾਦਾਰੀ