ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/116

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

ਅਤੇ ਲਗਨ ਰਾਹੀਂ ਦੰਪਤੀ, ਖ਼ਾਸ ਕਰਕੇ ਔਰਤ ਨਤਾ ਨੂੰ ਪੁੱਜਦੀ ਹੈ । ਇਸ ਅਹਿਸਾਸ ਵਿਚ ਭਟਕਣ ਨਹੀਂ, ਜਿਹੜੀ ਲਿੰਗ-ਖੁਲ ਦੇ ਸਿੱਟਿਆਂ ਤੋਂ ਨਿਕਲਦੀ ਜ਼ਿੰਮੇਵਾਰੀ ਤੋਂ ਕਤਰਾਉਣ ਕਰਕੇ ਨਵੇਂ ਦਾ ਅਟੁੱਟ ਹਿੱਸਾ ਹੈ । "ਪਤੀ ਕਹਾਣੀ ਦੀ ਮੱਨੀ ਉਪਰੋਕਤ ਕਹਾਣੀਆਂ ਦੀਆਂ ਦੇਹਾਂ ਔਰਤਾਂ ਦਾ ਜੀਵਨ ਇਕੱਲੀ ਬਤੀਤ ਕਰ ਰਹੀ ਹੈ । ਪਰ ਇਥੇ ਨਵੇਂ ਦੇ ਅੰਸ਼ ਬਹੁਤ ਉਘੜਵੇਂ ਹਨ ਅਤੇ ਇਸੇ ਲਈ ਸ਼ਾਇਦ ਵਿਸਥਾਰ ਨਾਲ ਬਿਆਨ ਕੀਤੇ ਗਏ ਹਨ, ਜਦ ਕਿ ਪੁਰਾਣੇ ਦੇ ਅੰਸ਼ ਵਫ਼ਾਦਾਰੀ ਅਤੇ ਜ਼ਿੰਮੇਵਾਰੀ ਦੇ ਚੇਤਨ ਅਹਿਸਾਸ ਵਿਚੋਂ ਨਿਕਲੇ ਨਹੀਂ ਲੱਗਦੇ, ਸਗੋਂ ਵਧੇਰੇ ਸੰਸਕਾਰਾਂ ਦਾ ਸੱਟਾ ਲਗਦੇ ਹਨ ! ਦੂਜੇ ਸ਼ਬਦਾਂ ਵਿਚ, ਮਿੱਨੀ ਨਵੀਂ ਮਿਲੀ ਖੁੱਲ ਨੂੰ ਮਾਨਣ ਵਿਚ ਵਧੇਰੇ ਸਾਬਤ-ਕਦਮ ਹੈ, ਜਦ ਕਿ ਇਸ ਖੁੱਲ ਨੂੰ ਜ਼ਿੰਮੇਵਾਰੀ ਨਾਲ ਮਿਲਾਉਣ ਵਿਚ ਸਾਬਤ-ਕਦਮ ਨਹੀਂ । ਇਸੇ ਲਈ ਉਹ ਇਹ ਪ੍ਰਭਾਵ ਦੀ ਲੱਗਦੀ ਹੈ ਕਿ "ਆਖ਼ਰ ਸੰਸਕਾਰਾਂ ਤੋਂ ਪਿੱਛਾ ਛੁਡਾਉਣਾ ਬੜਾ ਮੁਸ਼ਕਲ ਹੁੰਦਾ ਹੈ ।" ਅਤੇ ਇਹ ਆਪਣੇ ਆਪ ਵਿਚ ਮੱਨੀ ਦੇ ਆਚਰਣ ਉਤੇ ਨਫ਼ੀ ਟਿੱਪਣੀ ਹੈ । "ਤਿੰਨ ਰੰਗ ਦੀ ਏਕਤਾ ਫਿਰ ਲਿੰਗ-ਸੰਬੰਧਾਂ ਵਿਚ ਵਾਪਰ ਰਹੀਆਂ ਨਵੀਆਂ ਗੱਲਾਂ ਕਰਕੇ ਹੈ । ਖ਼ਾਸ ਕਰਕੇ ਤੀਜੀ ਘਟਨਾ, ਜਿਸ ਵਿਚ ਅਖ਼ਬਾਰਾਂ ਦਾ ਪਿੰਡ ਵਿਚ ਜਾਣਾ ਸ਼ਾਇਦ ਏਨੀ ਨਵੀਂ ਗੱਲ ਨਾ ਹੋਵੇ, ਪਰ ਉਹਨਾਂ ਵਿਚ ਉਧਾਲਿਆਂ ਦੀਆਂ ਖ਼ਬਰਾਂ ਦੀ ਭਰਮਾਰ ਹੋਣਾ ਅਤੇ ਪੇਡ ਚੌਗਿਰਦੇ ਵਿਚ ਉਹਨਾਂ ਨੂੰ ਉੱਚੀ ਉੱਚੀ ਸੁਣਾ ਸਕਣਾ ਅਤੇ ਹੋਰ ਕੁਝ ਨਾ ਬਨਣ ਦੀ ਹਾਲਤ ਵਿਚ ਆਪਣਾ ਝੱਸ ਪੂਰਾ ਕਰ ਸਕਣਾ, ਇਕ ਨਵਾਂ ਅੰਸ਼ ਹੈ । “ਉਸੇ ਕਰਕੇ ਕਹਾਣੀ ਕਥਿਤ ਤੌਰ ਉਤੇ ਲਿੰਗ-ਸੰਬੰਧਾਂ ਦੇ ਉਤਕ੍ਰਿਸ਼ਟ ਰੂਪ, fuਆਰ, ਨੂੰ ਪੇਸ਼ ਕਰਦੀ ਹੈ, ਜਿਸ ਦਾ ਹੁਲਾਰ ਆਦਮੀ ਨੂੰ ਧਰਤੀ ਤੋਂ ਉਤਾਂਹ ਚੁੱਕੇ ਲੈਦਾ ਹੈ । ਪਰ ਇਹ ਕਹਾਣੀ ਹੋਰ ਕਿਸੇ ਵੀ ਕਹਾਣੀ ਨਾਲੋਂ ਵਧੇਰੇ ਸਕੀਮੈਟਿਕ ਲੱਗਦੀ ਹੈ, ਜਿਸ ਵਿਚ ਵਾਪਰਦੀ 'ਨਵੀ ਗੱਲ”, ਮੰਦਰ ਨਾਂ ਦੀ ਇਕ ਨਵੀਂ ਚੀਜ਼, ਜਿਹੜੀ ਹਰਵੰਤ ਦੇ ਜੀਵਨ ਵਿਚ ਆਉਂਦੀ ਹੈ, ਮਨੁੱਖੀ ਸੁਭਾਅ ਵਿਚਲੀ ਕਿਸੇ ਥਿਉਰਮ ਨੂੰ ਸਿੱਧ ਕਰਨ ਲਈ ਫ਼ਰਜ਼ ਕੀਤਾ ਗਿਆ ਅੰਸ਼ ਹੈ । ਰਮਿੰਦਰ ਦਾ ਵਜੂਦ ਠੋਸ ਨਹੀਂ ਬਣ ਸਕਿਆ, ਜਦ ਕਿ ਉਸ ਤੋਂ ਪੈਦਾ ਹੋ ਰਹੇ ਪੂਤਕ ਰੂਮ ਲੜੀਵਾਰ ਵਾਪਰਦੇ ਜਾ ਰਹੇ ਹਨ । ਇਸ ਦੇ ਉਲਟ “fHਹਰ ਗੱਲ ਵਿਚ ਵਾਪਰ ਰਹੀਆਂ ਤਬਦੀਲੀਆਂ ਵਧੇਰੇ ਯਥਾਰਥਕ, ਠੋਸ ਅਤੇ ਮਣਾਵੀਆਂ ਹਨ, ਇਸ ਕਰਕੇ ਵਧੇਰੇ ਪ੍ਰਭਾਵ ਪਾਉਂਦੀਆਂ ਹਨ । ਉਸ ਦੇ ਲਫ਼ਜ਼ਾਂ ਨੂੰ ਲੈ ਕੇ ਆਲੇ-ਦੁਆਲੇ ਉਤੇ ਕੀਤੀ ਗਈ ਟਿੱਪਣੀ ਵੀ ਇਕ ਤਰਾਂ ਨਾਲ ਉਹਨਾਂ ਹਾਲਤਾਂ ਉਤੇ ਹੀ ਚਾਨਣ ਪਾਉਂਦੀ ਹੈ, ਜਿਹੜੀਆਂ ਨਵੀਆਂ ਹਨ, ਉਸ ਦੇ ਜੀਵਨ ਉਤੇ ਪ੍ਰਭਾਵ ਪਾ ਰਹੀਆਂ ਹਾਲਤਾਂ ਦੀ ਹੀ ਪਸਾਰ ਹਨ। "ਬਹੁਤ ਨੇੜੇ - ਬਹੁਤ ਦੂਰ" ਅਤੇ "ਅਲੀ ਬਾਬਾ ਤੇ ਕਾਸਿਮ ਦੋਵੇਂ ਕਹਾਣੀਆਂ 112