ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/117

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

ਨਵੇਂ ਦੇ ਅਨੁਕੂਲ ਆਪਣੇ ਆਪ ਨੂੰ ਢਾਲ ਸਕਣ ਦੀ ਅਸਮਰਥਾ ਦੇ ਅਹਿਸਾਸ ਵਿਚੋਂ ਪੈਦਾ ਹੋਈਆਂ ਹੋਈਆਂ ਹਨ । ਪਹਿਲੀ ਕਹਾਣੀ ਨੂੰ ਕਹਾਣੀ ਦਾ ਰੂਪ ਦੇਣ ਲਈ ਅਤੇ ਸਾਰੀਆਂ ਤੰਦਾਂ ਸਮੇਟਣ ਲਈ, ਲੇਖਕ ਨੂੰ ਖ਼ੁਦ ਅਖ਼ੀਰ ਉਤੇ ਟਿੱਪਣੀ ਕਰਨੀ ਪੈਂਦੀ ਹੈ - "ਨਾ ਤਾਰੇ ਨੂੰ ਪਤਾ ਸੀ ਕਿ ਚੀਕ ਉਸੇ ਨੇ ਕਢਾਈਆਂ ਸਨ । ਇਹ ਬਾਹਰੋਂ ਟਿੱਪਣੀ ਹਮੇਸ਼ਾ ਹੀ ਕਹਾਣੀ ਦੀ ਬਣਤਰ ਵਿਚ ਕਮਜ਼ੋਰ ਕੁੜੀ ਹੁੰਦੀ ਹੈ। ਕਰਨੀ ਅਤੇ ਕਥਨੀ ਵਿਚਲੇ ਪਾੜੇ ਨੂੰ ਪਿਛੋਕੜ ਬਨਾਉਣਾ ਦੂਜੀ ਕਹਾਣੀ ਨੂੰ ਕੁਝ ਵਿਸ਼ਾਲ ਅਰਥ ਦੇ ਦੇਂਦਾ ਹੈ । ਦੋਹਾਂ ਕਹਾਣੀਆਂ ਵਿਚੋਂ ਉਘੜਦਾ ਵਿਅੰਗ ਜ਼ੋਰਦਾਰ ਰੂਪ ਧਾਰਨ ਕਰ ਸਕਦਾ ਹੈ, ਜੇ ਅਸੀਂ ਵਸਤੂ ਵਿਚਲੇ ਇਕ ਪੱਖ ਨੂੰ ਅੱਖੋਂ ਓਹਲੇ ਕਰ ਦੇਈਏ ਤਾਂ । ਉਹ ਪੱਖ ਇਹ ਹੈ ਕਿ ਦੋਹਾਂ ਕਹਾਣੀਆਂ ਵਿਚਲੀਆਂ ਕੁੜੀਆਂ ਸਮਾਜਕ ਅਤੇ ਆਰਥਕ ਪੱਖੋਂ ਵਧੇਰੇ ਸਮਰੱਥ ਹਨ, ਜਦ ਕਿ ਦੋਹਾਂ ਦੇ ਹੀ ਮੁੰਡੇ ਨੀਵੇਂ ਘਰਾਣਿਆਂ ਵਿਚੋਂ ਹਨ । ਇਸ ਲਈ ਲਿੰਗ ਨਿਪੁੰਸਕਤਾ ਦਾ ਕਾਰਨ ਸਰੀਰਕ ਨਹੀਂ, ਸਗੋਂ ਉਹ ਮਨੇ-ਰੀਝਲ ਹੈ ਜਿਹੜੀ ਉਮਰਾਂ ਦੀ ਆਰਥਕ ਅਤੇ ਸਮਾਜਕ ਨਾਬਰਾਬਰੀ ਦੇ ਅਹਿਸਾਸ ਵਿਚੋਂ ਉਪਜਦੀ ਹੈ ਅਤੇ ਜਿਸ ਨੂੰ ਦਮਗਜੇ ਮਾਰਨ ਨਾਲ ਨਹੀਂ ਖੋਲ੍ਹਿਆ ਜਾ ਸਕਦਾ। ਜੇ ਇਸ ਪੱਖ ਦੇਖੀਏ ਤਾਂ ਇਹ ਦੋਵੇਂ ਕਹਾਣੀਆਂ ਅਵਸਥਾ ਦੇ ਦੁਖਾਂਤ ਨੂੰ ਪੇਸ਼ ਕਰਦੀਆਂ ਹਨ, ਵਿਅੰਗ ਨੂੰ ਨਹੀਂ। ਵੈਸੇ ਇਹ ਦੋਵੇਂ ਕਹਾਣੀਆਂ, ਆਪਣੇ ਵਸਤੂ ਦੇ ਬਣਤਰੀ ਅੰਸ਼ਾਂ ਕਰਕੇ ਦੁੱਗਲ ਦੀ ਕਹਾਣੀ "ਗੁਲਾਮ" ਦੀਆਂ ਸਾਕ ਹੋ ਨਿਬੜਦੀਆਂ ਹਨ । ਇਸੇ ਤਰਾਂ ਇਸ ਸੰਹ ਵਿਚ ਕੁਝ ਹੋਰ ਕਹਾਣੀਆਂ ਹਨ, ਜਿਹੜੀਆਂ ਲਿੰਗਸੰਬੰਧਾਂ ਨੂੰ ਆਪਣਾ ਵਿਸ਼ਾ ਨਹੀਂ ਬਣਾਉਂਦੀਆਂ, ਪਰ ਪੁਰਾਣੇ ਵਲੋਂ ਨਵੇਂ ਦੇ ਅਨੁਕੂਲ ਆਪਣੇ ਆਪ ਨੂੰ ਢਾਲ ਸਕਣ ਦੀ ਅਸਮਰਥਾ ਨੂੰ ਪੇਸ਼ ਕਰਦੀਆਂ ਹਨ । ਇਹ ਕਹਾਣੀਆਂ ਉਪਰੋਕਤ ਕਹਾਣੀਆਂ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਹਨ । ਇਹਨਾਂ ਵਿਚ ਅਸੀਂ 'ਬੈਰਿਸਟਰ ਸਾਹਿਬ, "ਦੇ ਆਨੇ ਦਾ ਘਾਹ ਅਤੇ ਇਸ ਸੰਗ੍ਰਹਿ ਦੀ ਟਾਈਟਲ ਕਹਾਣੀ “ਤੂੜੀ ਦੀ ਪੰਡ" ਨੂੰ ਰਖ ਸਕਦੇ ਹਾਂ । "ਬੈਰਿਸਟਰ ਸਾਹਿਬ ਵਿਚ ਇੱਛਤ ਰੁਤਬੇ ਦੀ ਪ੍ਰਾਪਤੀ ਨੇ ਨਾਲ ਹੀ ਰਿਸ਼ਤੇਦਾਰੀਆਂ ਵਿਚ ਐਸੀ ਦੁਜੈਗੀ ਪੈਦਾ ਕਰ ਦਿੱਤੀ ਹੈ ਕਿ ਸਭ ਪਾਸਿਆਂ ਤੋਂ ਸਹਿਰਦ ਯਤਨਾਂ ਦੇ ਬਾਵਜੂਦ ਮੁੜ ਪਹਿਲਾਂ ਵਾਲੀ ਪ੍ਰੇਮ-ਭਾਵਨਾ ਅਤੇ ਨੇੜਤਾ ਸਥਾਪਤ ਨਹੀਂ ਹੋ ਸਕਦੀ । ਮਾਂ-ਪੁੱਤ ਦਾ {ਰਸ਼ਤਾ ਵੀ ਇਸ ਬੇਗਾਨਗੀ ਦੀ ਲਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ । ਸਮੁੱਚੀ ਅਵਸਥਾ ਕਾਫ਼ੀ ਤਰਸਯੋਗ ਹੈ । ਇਸ ਦੇ ਮੁਕਾਬਲੇ ਉਤੇ 'ਚੋਂ ਆਨੇ ਦਾ ਘਾ" ਇਕ ਕਰੜਾ ਵਿਅੰਗ ਹੈ । ਮੱਝਾਂ ਚਾਰਨ ਵਾਲੇ ਬੂਟਾ ਸਿੰਘ ਤੋਂ ਵੱਡੇ ਵੱਡੇ ਅਫ਼ਸਰਾਂ ਅਤੇ ਨੀਤੀਵਾਨਾਂ ਨੂੰ ਚਾਰ ਆਉਣ ਦਾ ਸਫ਼ਰ ਤੈਅ ਕਰ ਚੁੱਕਾ ਸਰਦਾਰ ਬੂਟਾ ਸਿੰਘ ਆਪਣੀਆਂ ਮੂਲ-ਬਿਰਤੀਆਂ ਵਿਚ ਫਿਰ ਵੀ ਪਸ਼ੂ ਦਾ ਪਸ਼ੂ ਰਹਿੰਦਾ ਹੈ, ਜਿਸ ਦੇ ਪ੍ਰਤਿਕਰਮ ਬੱਝੇ ਹੋਏ ਹਨ । ਉਚੇਰੇ ਮਰਤਬੇ ਦੀ ਪ੍ਰਾਪਤੀ ਉਸ ਨੂੰ ਵਿਹਾਰ ਦੀ ਉਚੇਰੀ ਪੱਧਰ ਉਤੇ ਨਹੀਂ ਲਿਜਾਂਦੀ । 13