ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/120

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

| ਵਿਸ਼ੇ-ਵਸਤੂ ਦੇ ਉਪਰੋਕਤ ਸਾਰੇ ਵਿਸ਼ਲੇਸ਼ਣ ਤੋਂ ਇਹ ਤਾਂ ਪ੍ਰਤੱਖ ਹੋ ਜਾਂਦਾ ਹੈ ਕਿ ਵਿਰਕ ਨਿਗੁਣੇ ਤੱਥ ਤੋਂ ਲੈ ਕੇ ਵਿਸ਼ਾਲ ਇਤਿਹਾਸਕ ਵਰਤਾਰਿਆਂ ਨੂੰ ਆਪਣੀ ਕਹਾਣੀ ਵਿਚ ਸਮਾਉਣ ਦੀ ਸਮਰੱਥਾ ਰੱਖਦਾ ਹੈ । ਤਾਂ ਵੀ ਅਸੀਂ ਆਪਣੀ ਪਹਿਲਾਂ ਕਹੀ ਗੱਲ ਉਤੇ ਮੁੜ ਜ਼ੋਰ ਦੇਣਾ ਚਾਹਾਂਗੇ ਕਿ ਵਿਸ਼ੇ-ਵਸਤ ਦੇ ਪੱਖੋਂ ਵਿਰਕ ਵਿਚ ਇਕ ਇਕਹਿਰਪਣ ਹੈ, ਇਸ ਵਿਚ ਨਾ ਬਹੁਤੀਆਂ ਪਰਤਾਂ ਹਨ, ਨਾ ਬਹੁਤੀਆਂ ਦਿਸ਼ਾਵਾਂ । ਇਸੇ ਕਰਕੇ ਵਿਰਕ ਦੀ ਕਹਾਣੀ ਦਾ ਇਕ ਪਾਠ ਹੀ ਸਾਡੇ ਸਾਹਮਣੇ ਆਪਣਾ ਸਾਰਾ ਸੱਚ ਉਜਾਗਰ ਕਰ ਦੇਂਦਾ ਹੈ । ਮੁੜ ਮੁੜ ਕੇ ਪੜਨਾ ਸ਼ਾਇਦ ਸਵਾਦ ਤਾਂ ਦੇਵੇਗਾ, ਪਰ ਕਿਸੇ ਨਵੀਂ ਪਰਤ ਨੂੰ ਨਹੀਂ ਖੋਲੇਗਾ, ਕੋਈ ਨਵੀਂ ਦਿਸ਼ਾ ਸਾਹਮਣੇ ਨਹੀਂ ਲਿਆਇ । | ਇਹੀ ਗੱਲ ਵਿਰਕ ਦੀ ਕਹਾਣੀ ਦੇ ਬਣ-ਗੁਣਾਂ ਤੋਂ ਵੀ ਸਿੱਧ ਹੁੰਦੀ ਹੈ, ਜਿਹੜੇ ਨਿੱਕੀ ਕਹਾਣੀ ਦੇ ਟਕਸਾਲੀ ਗੁਣਾਂ ਨਾਲੋਂ ਵਖਰੇ ਹਨ । ਵਿਰਕ ਦੀ ਕੋਈ ਵੀ ਕਹਾਣੀ ਸ਼ਾਇਦ ਐਸੀ ਨਹੀਂ ਜਿਸ ਨੂੰ ਆਦਿ-ਮੱਧ-ਅੰਤ ਦੇ ਪੜਾਵਾਂ ਵਿਚ ਵੰਡਿਆ ਜਾ ਸਕੇ। ਜਿਸ ਵਿਚ ਕੋਈ ਗੁੰਝਲ ਪਵੇ, ਕੋਈ ਸਮੱਸਿਆ ਖੜੀ ਹੋਵੇ, ਜਿਸ ਨਾਲ ਉਤਸੁਕਤਾ ਪੈਦਾ ਹੋਵੇ ਅਤੇ ਤੀਖਣ ਹੁੰਦੀ ਜਾਏ ਅਤੇ ਜਿਸ ਦੇ ਅਖ਼ੀਰ ਉਤੇ ਗੁੰਝਲ ਖੁਲੇ, ਸਮੱਸਿਆ ਦਾ ਸਮਾਧਾਨ ਹੋ ਜਾਏ, ਉਤਸੁਕਤਾ ਸਿਖਰ ਨੂੰ ਛੂਹ ਕੇ ਸੰਤੁਸ਼ਟਤਾ ਦੀ ਮੰਜ਼ਿਲ ਉਤੇ ਪੁੱਜੇ । ਵਿਰਕ ਦੀਆਂ ਕਹਾਣੀਆਂ ਵਿਚ ਇਹਨਾਂ ਸਾਰੀਆਂ ਗੱਲਾਂ ਵਿਚੋਂ ਕੋਈ ਵੀ ਨਹੀਂ ਮਿਲੇਗੀ । ਵਿਰਕ ਦੀ ਕਹਾਣੀ ਸਮੱਸਿਆ ਨਹੀਂ, ਤੱਬ ਪੇਸ਼ ਕਰਦੀ ਹੈ । ਇਸ ਵਿਚ ਉਤਸੁਕਤਾ ਪੈਦਾ ਕਰ ਕੇ ਆਪਣੇ ਆਪ ਨੂੰ ਖੋਲਣ ਦਾ ਸੁਭਾਅ ਨਹੀਂ, ਸਗੋਂ ਪੇਸ਼ ਕੀਤੇ ਤੱਥ ਦੇ ਵੱਖੋ ਵੱਖਰੇ ਪ੍ਰਗਟਾਵਿਆਂ ਨੂੰ ਪੇਸ਼ ਕਰ ਕੇ ਇਹ ਤੱਥ ਸਾਡੇ ਮਨਾਂ ਵਿਚ ਬਿਠਾਉਣ ਦਾ ਸੁਭਾਅ ਹੈ । ਅਕਸਰ ਜਿਸ ਤੱਥ ਵਲ ਵਿਰਕ ਸਾਡਾ ਧਿਆਨ ਦੁਆਉਣਾ ਚਾਹੁੰਦਾ ਹੈ, ਉਹ ਤੱਥ ਸ਼ੁਰੂ ਵਿਚ ਹੀ ਜਾਂ ਬਹੁਤੀਆਂ ਸ਼ਰਤਾਂ ਵਿਚ ਕਹਾਣੀ ਦੇ ਅੱਧ ਤੋਂ ਪਹਿਲਾਂ ਪਹਿਲਾਂ ਪੇਸ਼ ਕਰ ਦੇਂਦਾ ਹੈ । ਬਾਕੀ ਕਹਾਣੀ ਉਸ ਤੱਥ ਦੀ ਵਿਆਖਿਆ, ਵਿਸਥਾਰ, ਜਾਂ ਉਸ ਦੇ ਵੱਖੋ ਵੱਖਰੇ ਪ੍ਰਗਟਾਵਾਂ ਦਾ ਵਰਨਣ ਹੁੰਦੀ ਹੈ । ਕਿਉਂਕਿ ਕੋਈ ਸਮੱਸਿਆ ਨਹੀਂ ਖੜੀ ਕੀਤੀ ਜਾਂਦੀ, ਇਸ ਲਈ ਉਸ ਨੂੰ ਹਲ ਕਰਨ ਲਈ ਕਿਸੇ ਚਾਨਣ ਦੇ ਝਲਕਾਰੇ ਦੀ ਲੋੜ ਵੀ ਮਹਿਸੂਸ ਨਹੀਂ ਕੀਤੀ ਜਾਂਦੀ । ਜ਼ਿੰਦਗੀ ਦੇ ਕਿਸੇ ਤੱਥ ਨੂੰ ਅਤੇ ਆਮ ਤੌਰ ਉਤੇ ਇਸ ਵਿਚ ਆਏ ਨਵੇਂ ਤੱਥ ਨੂੰ ਸਰਲਤਾ ਨਾਲ ਅਤੇ ਸਹਿਜ-ਸੁਭਾਅ ਪੇਸ਼ ਕਰ ਜਾਣਾ ਵਿਰਕ ਦੀ ਕਹਾਣੀ ਕਲਾ ਦੀ ਪੂਰਤੀ ਹੈ । ਪਰ ਇਸੇ ਸਹਿਜ-ਸੁਭਅ ਪੇਸ਼ਕਾਰੀ ਦਾ ਖ਼'ਸਾ ਇੰਨਾ ਅਚੇਤ, ਜਾਂ ਆਪੇ ਵਾਪਰਿਆ ਨਹੀਂ ਜਿੰਨਾ ਵਿਰਕ ਆਪਣੀ ਰਚਨਾ ਪ੍ਰਕਿਰਿਆਂ ਬਾਰੇ ਗੱਲ ਕਰਦਿਆਂ ਇਸ ਕਹਾਣੀ ਸੰਗ੍ਰਹਿ ਦੇ ਮੁੱਖਬੰਧ ਵਿਚ ਲਿਖਦਾ ਹੈ : “ ਇਕ ਚੁੱਭੀਮਾਰ ਆਪਣੇ ਮਾਲਕ ਲਈ ਸਮੁੰਦਰ 16