ਪੰਨਾ:ਸੰਬਾਦ-1 - 1984 - ਗੁਰਬਖ਼ਸ਼ ਸਿੰਘ ਫ਼ਰੈਂਕ.pdf/121

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਵਿਚ ਚੁੱਭੀ ਮਾਰਦਾ ਹੈ ਤੇ ਜੋ ਕੁਝ ਉਹਦੇ ਹੱਥਾਂ ਪੈਰਾਂ ਨੂੰ ਰੜਕੇ ਤੇ ਜਿਸ ਦੇ ਕੁਝ ਕੰਮ ਦਾ ਹੋਣ ਦਾ ਖ਼ਿਆਲ ਹੋਵੇ, ਉਹ ਉਨ੍ਹਾਂ ਨੂੰ ਚੁੱਕ ਲਿਆਉਂਦਾ ਹੈ । ਉਨ੍ਹਾਂ ਦੇ ਮੁੱਲ ਦਾ ਅਜੇ ਉਸ ਨੂੰ ਕੋਈ ਬਹੁਤਾ ਗਿਆਨ ਨਹੀਂ । ਇਹ ਉਸ ਦੀ ਮੂਰਖਤਾ ਹੋਵੇਗੀ ਕਿ ਜੋ ਚੀਜ਼ ਉਸ ਦੇ ਮਾਲਕ ਨੂੰ ਵਧੀਆ ਲੱਗੇ ਉਸ ਬਾਰੇ ਉਹ ਕਹੇ ਕਿ ਇਹ ਉਸ ਨੇ ਸਮਝ ਸੋਚ ਕੇ ਖ਼ਾਸ ਮਿਹਨਤ ਨਾਲ ਕੱਢ ਕੇ ਲਿਆਂਦੀ ਹੈ । ਤੇ ਇਹ ਉਸ ਤੋਂ ਵੀ ਵੱਡੀ ਮੂਰਖਤਾ ਹੋਵੇਗਾ ਕਿ ਉਹ ਹੋ ਚੁੱਭਮਰਾਂ ਵਿਚ ਤੇ ਆਮ ਲੋਕਾਂ ਵਿਚ ਇਹ ਪਰਚਾਰ ਕਰਨਾ ਆਰੰਭ ਦੇਵੇ ਕਿ ਵਧੀਆ ਚੀਜ਼ਾਂ ਕੱਢਣ ਦਾ ਫ਼ਲਾਣਾ ਤਰੀਕਾ ਹੈ । ਇਸ ਸਾਰੇ ਕੁਝ ਵਿਚੋਂ ਲੇਖਕ ਦੀ ਨਿਮਰਤਾ ਦਾ ਹੀ ਝਲਕਾਰਾ ਮਿਲਦਾ ਹੈ, ਰਚਨਾ ਪ੍ਰਕਿਰਿਆ ਦੇ ਆਪ-ਮੁਹਾਰੀ ਜਾਂ ਅਚੇਤ ਹੋਣ ਦਾ ਨਹੀਂ। ਇਸ ਤਰ੍ਹਾਂ ਕਰ ਕੇ ਵਿਰਕ ਨੇ ਪਰਖਣ ਦੀ ਗੇਂਦ ਆਲੋਚਕ ਵਲ ਸੁੱਟ ਦਿਤੀ ਹੈ । | ਪਰ ਲੇਖਕ ਸਿਰਫ਼ ਚੁੱਭੀਮਾਰ ਹੀ ਨਹੀਂ ਹੁੰਦਾ, ਸਗੋਂ ਉਹ ਆਪਣੇ ਲੱਭੇ ਮੱਤੀਆਂ ਤੇ ਕੀਮਤੀ ਪੱਥਰਾਂ ਨੂੰ ਲਿਸ਼ਕਾ ਕੇ, ਬਣਾ ਸੰਵਾਰ ਕੇ ਪੇਸ਼ ਕਰਨ ਵਾਲਾ ਜੌਹਰੀ ਹੁੰਦਾ ਹੈ । ਸਹਿਜ-ਸੁਭਾਵਕਤਾ ਅਸਲ ਵਿਚ ਕਲਾਹੀਣਤਾ ਦਾ ਨਾਂ ਨਹੀਂ, ਸਗੋਂ ਅਭਿਆਸ ਅਤੇ ਪ੍ਰੋਢਤਾ ਵਿਚੋਂ ਨਿਕਲਿਆ ਗੁਣ ਹੁੰਦਾ ਹੈ । ਲੇਖਕ ਵਲੋਂ ਸਾਧਾਰਣ ਵਿਅਕਤੀ ਨਾਲ ਸਾਂਝ ਪਾਉਣ ਦੇ ਚੇਤਨ ਯਤਨ ਦਾ ਸਿੱਟਾ ਹੁੰਦਾ ਹੈ । ਇਸ ਚੇਤਨ ਯਤਨ ਦਾ ਪਤਾ ਉਥੇ ਲੱਗਦਾ ਹੈ, ਜਿਥੇ ਇਹ ਕਲਾਤਮਕਤਾ ਦੀਆਂ ਸੀਮਾਂ ਤੋੜ ਦੇਂਦਾ ਹੈ । ਵਿਰਕ ਵੀ ਇਸ ਚੇਤਨ ਯਤਨ ਤੋਂ ਖ਼ਾਲੀ ਨਹੀਂ, ਉਹ ਵੀ ਫ਼ਿਕਰਮੰਦ ਹੁੰਦਾ ਹੈ ਕਿ ਉਸ ਦੀ ਕਹਾਣੀ ਦੇ ਵਿਸ਼ੇ-ਵਸਭੂ ਨੂੰ ਠੀਕ ਚਾਨਣ ਵਿਚ ਲਿਆ ਜਾਏ । ਪਰ ਇਸ ਯਤਨ ਦਾ ਪਤਾ ਉਥੇ ਹੀ ਲੱਗਦਾ ਹੈ, ਜਿਥੇ ਉਹ ਕਹਾਣੀ ਦੇ ਬਾਹਰੋਂ ਹੋ ਕੇ ਬੋਲਣ ਲਗ ਪੈਂਦਾ ਹੈ । ਮੱਨ ਦੀ ਸਲੇਟ" ਵਰਗ ਵਧੀਆ ਕਹਾਣੀ ਲੇਖਕ ਵਲੋਂ ਟਿੱਪਣੀ ਕਰਨ ਦੀ ਉਤਸੁਕਤਾ ਨੇ ਵਧੀਆ ਨਹੀਂ ਰਹਿਣ ਦਿਤੀ । ਕਹਾਣੀ ਦਾ ਆਖ਼ਰ ਫ਼ਿਕਰਾ - “ਹੋ ਸਕਦਾ ਹੈ ਕਿ ਮਿੱਨੀ ਦਾ ਵੀ ਚੁਪ-ਚੁਪੀਤੇ ਉਨ੍ਹਾਂ ਦੀ ਪ੍ਰਧਾਨਗੀ ਬਾਰੇ ਇਹੀ fਖ਼ਿਆਲ ਹੋਵੇ" - ਪ੍ਰਤੱਖ ਤੌਰ ਉਤੇ ਲੇਖਕ ਵਲੋਂ ਕਿਹਾ ਗਿਆ ਹੈ, ਜਿਹੜਾ ਮੱਨੀ ਦੇ ਪਾਤਰ ਦੀ ਮਾਸੂਮੀਅਤ ਨੂੰ ਭੰਗ ਕਰਦਾ ਹੈ । ਇਸ ਤੋਂ ਪਹਿਲਾਂ ਫ਼ਿਕਰਾ - “ਬੱਚੀ ਦੀ ਇਹ ਗੱਲ ਸੁਣ ਕੇ fਲ ਸਾਹਿਬ ਹੱਸ ਪਏ । ਉਨ੍ਹਾਂ ਦਾ ਖ਼ਿਆਲ ਸੀ ਕਿ ਇੱਕ ਪੁਰਾਣੀ ਸਲੇਟ ਮਿਲਣ 'ਤੇ ਕਿਸੇ ਦਾ ਖ਼ੁਸ਼ ਹੋਣਾ ਇਕ ਬੜੀ ਹਾਸੇ ਵਾਲੀ ਗੱਲ ਸੀ - ਵੀ ਲੇਖਕ ਵਲੋਂ ਕੀਤੀ ਗਈ ਟਿੱਪਣੀ ਹੈ, ਪਰ ਇਹ ਗੱਲ ਸਾਹਿਬ ਦੇ fਖਆਲ ਨੂੰ ਪੇਸ਼ ਕਰਦੀ ਹੈ, ਉਹਨਾਂ ਦੇ ਸੁਭਾਅ ਦੇ ਅਨੁਕੂਲ ਹੈ, ਇਸ ਲਈ ਇਹ ਕਹਾਣੀ ਦੇ ਅੰਦਰ ਹੋ ਕੇ ਕੀਤੀ ਗਈ ਟਿੱਪਣੀ ਹੈ, ਜਿਹੜੀ ਲੇਖਕ ਵਲੋਂ ਲਿਖੇ ਗਏ ਆਖ਼ਰੀ ਵਾਕ ਦੇ ਅਰਥਾਂ ਨੂੰ ਵੀ ਸਮਾਈ ਬੈਠੀ ਹੈ । ਕਹਾਣੀ ਅਸਲ ਵਿਚ ਇਥੇ ਹੀ 7